ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ
azadi ka amrit mahotsav

ਡਾ. ਵੀਰੇਂਦਰ ਕੁਮਾਰ ਕੱਲ੍ਹ ਨਵੀਂ ਦਿੱਲੀ ਵਿੱਚ ਨਸ਼ਾ ਮੁਕਤ ਭਾਰਤ ਅਭਿਯਾਨ ‘ਤੇ ਸਮੂਹਿਕ ਸਹੁੰ ਚੁਕਾਉਣਗੇ


ਥੀਮ- ‘ਵਿਕਸਿਤ ਭਾਰਤ ਕਾ ਮੰਤਰ, ਭਾਰਤ ਹੋ ਨਸ਼ੇ ਸੇ ਸਵਤੰਤਰ’

Posted On: 11 AUG 2024 5:38PM by PIB Chandigarh

ਭਾਰਤ ਆਪਣਾ 78ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਉੱਥੇ ਹੀ, ਨਸ਼ਾ ਮੁਕਤ ਭਾਰਤ ਅਭਿਯਾਨ (ਐੱਨਐੱਮਬੀਏ) ਆਪਣੇ ਪੰਜਵੇ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਇਸ ਉਪਲਬਧੀ ਨੂੰ ਮਾਨਤਾ ਦਿੰਦੇ ਹੋਏ, ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਵਿਭਾਗ ਪੂਰੇ ਦੇਸ਼ ਵਿੱਚ ਡਰੱਗਸ ਦੀ ਦੁਰਵਰਤੋਂ ਦੇ ਵਿਰੁੱਧ ਸਮੂਹਿਕ ਸਹੁੰ ਚੁੱਕ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ ਡਾ. ਵੀਰੇਂਦਰ ਕੁਮਾਰ 12 ਅਗਸਤ, 2024 ਨੂੰ ਨਵੀਂ ਦਿੱਲੀ ਦੇ ਮਾਡਰਨ ਸਕੂਲ, ਬਾਰਾਖੰਭਾ ਰੋਡ ਦੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਭਾਰਤ ਅਭਿਯਾਨ ‘ਤੇ ਸਮੂਹਿਕ ਸਹੁੰ ਚੁਕਾਉਣਗੇ। ਇਸ ਵਰ੍ਹੇ ਦੇ ਆਯੋਜਨ ਦੀ ਥੀਮ ‘ਵਿਕਸਿਤ ਭਾਰਤ ਕਾ ਮੰਤਰ, ਭਾਰਤ ਹੋ ਨਸ਼ੇ ਸੇ ਸਵਤੰਤਰ’ ਹੈ।

ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ, ਕੇਂਦਰੀ ਮੰਤਰਾਲਿਆਂ, ਸਕੂਲਾਂ, ਕਾਲਜਾਂ, ਇੰਜੀਨੀਅਰਿੰਗ ਅਤੇ ਮੈਡੀਕਲ ਕਾਲਜਾਂ, ਆਈਆਈਟੀ, ਆਈਆਈਐੱਮ, ਪੌਲੀਟੈਕਨਿਕ ਕਾਲਜਾਂ, ਫੈਸ਼ਨ ਸੰਸਥਾਵਾਂ, ਐੱਨਸੀਸੀ, ਐੱਨਵਾਈਕੇਐੱਸ ਅਤੇ ਹੋਰ ਜਨਤਕ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਫੈਕਲਟੀਜ਼ ਦੇ ਪ੍ਰਤੀਨਿਧੀ ਵੀ ਨਸ਼ੀਲੇ ਪਦਾਰਥਾਂ ਦੇ ਸੇਵਨ ਦੇ ਵਿਰੁੱਧ ਸਹੁੰ ਲੈਣਗੇ ਅਤੇ ਪ੍ਰੋਗਰਾਮ ਵਿੱਚ ਔਨਲਾਈਨ ਸ਼ਾਮਲ ਹੋਣਗੇ।

ਨਸ਼ੀਲੇ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲਾ ਵਿਕਾਰ ਇੱਕ ਅਜਿਹਾ ਮੁੱਦਾ ਹੈ, ਜੋ ਦੇਸ਼ ਦੇ ਸਮਾਜਿਕ ਤਾਣੇ-ਬਾਣੇ ‘ਤੇ ਪ੍ਰਤੀਕੂਲ ਪ੍ਰਭਾਵ ਪਾ ਰਿਹਾ ਹੈ। ਕਿਸੇ ਵੀ ਪਦਾਰਥ ‘ਤੇ ਨਿਰਭਰਤਾ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਪ੍ਰਭਾਵਿਤ ਕਰਦੀ ਹੈ, ਬਲਕਿ ਉਸ ਦੇ ਪਰਿਵਾਰ ਅਤੇ ਪੂਰੇ ਸਮਾਜ ਨੂੰ ਵੀ ਪ੍ਰਭਾਵਿਤ ਕਰਦੀ ਹੈ। ਵੱਖ-ਵੱਖ ਸਾਈਕੋਐਕਟਿਵ ਪਦਾਰਥਾਂ ਦੇ ਨਿਯਮਿਤ ਸੇਵਨ ਨਾਲ ਵਿਅਕਤੀ ਦੀ ਉਸ ‘ਤੇ ਨਿਰਭਰਤਾ ਵਧ ਜਾਂਦੀ ਹੈ। ਕੁਝ ਪਦਾਰਥ ਯੌਗਿਕ ਨਿਊਰੋ-ਸਾਈਕਾਈਟ੍ਰਿਕ ਵਿਕਾਰਾਂ, ਕਾਰਡੀਓਵੈਸਕੁਲਰ ਬਿਮਾਰੀਆਂ ਦੇ ਨਾਲ-ਨਾਲ ਦੁਰਘਟਨਾਵਾਂ, ਖੁਦਕੁਸ਼ੀਆਂ ਅਤੇ ਹਿੰਸਾ ਦਾ ਕਾਰਨ ਬਣ ਸਕਦੇ ਹਨ। ਇਸ ਲਈ, ਨਸ਼ੀਲੇ ਪਦਾਰਥਾਂ ਦੇ ਸੇਵਨ ਅਤ ਨਿਰਭਰਤਾ ਨੂੰ ਇੱਕ ਸਾਈਕੋ-ਸੋਸ਼ਲ-ਮੈਡੀਕਲ ਸਮੱਸਿਆ ਦੇ ਰੂਪ ਵਿੱਚ ਦੇਖਿਆ ਜਾਣਾ ਚਾਹੀਦਾ ਹੈ।

ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਨੇ 15 ਅਗਸਤ, 2020 ਨੂੰ ਨਸ਼ਾ ਮੁਕਤ ਭਾਰਤ ਅਭਿਯਾਨ ਸ਼ੁਰੂ ਕੀਤਾ। ਇਸ ਨੂੰ ਅਗਸਤ 2023 ਤੋਂ ਦੇਸ਼ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਹੈ। ਐੱਨਐੱਮਬੀਏ ਦਾ ਉਦੇਸ਼ ਆਮ ਜਨਤਾ ਤੱਕ ਪਹੁੰਚਣਾ ਅਤੇ ਨਸ਼ੀਲੇ ਪਦਾਰਥਾਂ ਦੇ ਸੇਵਨ ਬਾਰੇ ਜਾਗੂਰਕਤਾ ਫੈਲਾਉਣਾ ਹੈ। ਇਹ ਨਸ਼ੇ ਦੇ ਆਦੀ ਲੋਕਾਂ ਤੱਕ ਪਹੁੰਚਣ ਅਤੇ ਉਸ ਦੀ ਪਹਿਚਾਣ ਕਰਨ ਲਈ ਉੱਚ ਵਿਦਿਅਕ ਸੰਸਥਾਵਾਂ, ਯੂਨੀਵਰਸਿਟੀ ਕੈਂਪਸ, ਸਕੂਲਾਂ ਆਦਿ ‘ਤੇ ਧਿਆਨ ਕੇਂਦ੍ਰਿਤ ਕਰਦਾ ਹੈ। ਨਸ਼ਾ ਮੁਕਤ ਭਾਰਤ ਅਭਿਯਾਨ ਦਾ ਉਦੇਸ਼ ਹਸਪਤਾਲਾਂ, ਪੁਨਰਵਾਸ ਕੇਂਦਰਾਂ ਵਿੱਚ ਸਲਾਹ-ਮਸ਼ਵਰਾ ਅਤੇ ਇਲਾਜ ਦੀਆਂ ਸੁਵਿਧਾਵਾਂ ਪ੍ਰਦਾਨ ਕਰਨਾ ਅਤ ਸਰਵਿਸ ਪ੍ਰੋਵਾਈਡਰਸ ਲਈ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਨੂੰ ਸੁਵਿਧਾਜਨਕ ਬਣਾਉਣਾ ਹੈ। 

*****

ਵੀਐੱਮ


(Release ID: 2044389) Visitor Counter : 34