ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ

ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਨੇ ਨਵੀਂ ਦਿੱਲੀ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਨਸ਼ੀਲੀਆਂ ਦਵਾਈਆਂ ਦੇ ਉਪਯੋਗ ਦੇ ਵਿਰੁੱਧ ਦੇਸ਼ਵਿਆਪੀ ‘ਸਮੂਹਿਕ ਸਹੁੰ’ (Mass Pledge) ਚੁਕਾਈ


ਦੇਸ਼ ਭਰ ਵਿੱਚ 10,000 ਤੋਂ ਅਧਿਕ ਸਥਾਨਾਂ ‘ਤੇ ਆਯੋਜਿਤ ਵਿਭਿੰਨ ਪ੍ਰੋਗਰਾਮਾਂ ਵਿੱਚ 1 ਕਰੋੜ ਤੋਂ ਵੱਧ ਲੋਕਾਂ ਨੇ ਸਹੁੰ ਚੁੱਕ ਪ੍ਰੋਗਰਾਮ ਵਿੱਚ ਹਿੱਸਾ ਲਿਆ

ਨਸ਼ਾ ਮੁਕਤ ਭਾਰਤ ਅਭਿਆਨ (NMBA) ਦੇ ਤਹਿਤ 3.55 ਕਰੋੜ ਤੋਂ ਵੱਧ ਨੌਜਵਾਨਾਂ ਅਤੇ 2.35 ਕਰੋੜ ਮਹਿਲਾਵਾਂ ਸਹਿਤ 11.26 ਕਰੋੜ ਤੋਂ ਵੱਧ ਲੋਕਾਂ ਨੂੰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਮਾੜੇ ਨਤੀਜਿਆਂ ਬਾਰੇ ਜਾਗਰੂਕ ਕੀਤਾ ਗਿਆ ਹੈ: ਡਾ. ਵੀਰੇਂਦਰ ਕੁਮਾਰ

Posted On: 12 AUG 2024 5:12PM by PIB Chandigarh

ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ ਡਾ. ਵੀਰੇਂਦਰ ਕੁਮਾਰ ਨੇ ਅੱਜ ਨਵੀਂ ਦਿੱਲੀ ਵਿੱਚ ਮਾਡਰਨ ਸਕੂਲ, ਬਾਰਾਖੰਭਾ ਰੋਡ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ (NMBA) ਦੇ ਤਹਿਤ ਨਸ਼ੀਲੀਆਂ ਦਵਾਈਆਂ ਦੀ ਵਰਤੋਂ ਦੇ ਵਿਰੁੱਧ ਦੇਸ਼ਵਿਆਪੀ ‘ਸਮੂਹਿਕ ਸਹੁੰ’ ਚੁਕਾਈ। ਇਸ ਮੌਕੇ ‘ਤੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਅਤੇ ਸ਼੍ਰੀ ਬੀ.ਐੱਲ. ਵਰਮਾ (ਵੀਡੀਓ ਕਾਨਫਰੰਸ ਦੇ ਜ਼ਰੀਏ) ਮੌਜੂਦ ਸਨ। 

ਇਸ ਪ੍ਰੋਗਰਾਮ ਵਿੱਚ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਸਹਿਤ ਮਾਡਰਨ ਸਕੂਲ ਦੇ ਲਗਭਗ 2700 ਵਿਦਿਆਰਥੀ, ਅਧਿਆਪਕ ਸਰੀਰਕ ਤੌਰ ‘ਤੇ ਹਾਜ਼ਰ ਸਨ। ਦੇਸ਼ ਭਰ ਦੇ ਲਗਭਗ 10,000 ਸਥਾਨਾਂ ਤੋਂ ਸਕੂਲ, ਕਾਲਜ, ਯੂਨੀਵਰਸਿਟੀਆਂ, ਰਾਜ/ਜ਼ਿਲ੍ਹਾ ਪ੍ਰਸ਼ਾਸਨ ਆਦਿ ਜਿਹੇ ਵੱਖ-ਵੱਖ ਸਟੇਕਹੋਲਡਰ ਵਰਚੁਅਲ  ਤੌਰ ‘ਤੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਦੇਸ਼ ਭਰ ਤੋਂ 1 ਕਰੋੜ ਤੋਂ ਵੱਧ ਲੋਕਾਂ ਨੇ ਸਹੁੰ ਲਈ ਅਤੇ ਇਸ ਅਵਸਰ ਨੂੰ  ਇੱਕ ਉਤਸਵ ਦੇ ਰੂਪ ਵਿੱਚ ਮਨਾਉਣ ਲਈ ਆਯੋਜਿਤ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ। 

 ਨਸ਼ਾ ਮੁਕਤ ਭਾਰਤ ਅਭਿਆਨ (NMBA)  ਦਾ ਉਦੇਸ਼ ਉੱਚ ਸਿਖਿਆ ਸੰਸਥਾਨਾਂ, ਯੂਨੀਵਰਸਿਟੀ ਕੈਂਪਸ, ਸਕੂਲਾਂ ਆਦਿ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਆਮ ਜਨਤਾ ਤੱਕ ਪਹੁੰਚ ਕਾਇਮ ਕਰਨਾ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਮਾੜੇ ਨਤੀਜਿਆਂ ਬਾਰੇ ਜਾਗਰੂਕਤਾ ਫੈਲਾਉਣਾ ਹੈ। ਇਸ ਦਾ ਉਦੇਸ਼ ਨਸ਼ੇ ਦੇ ਆਦੀ ਲੋਕਾਂ ਤੱਕ ਪਹੁੰਚਣਾ ਅਤੇ ਉਸ ਦੀ ਪਹਿਚਾਣ ਕਰਨਾ, ਹਸਪਤਾਲਾਂ ਅਤੇ ਪੁਨਰਵਾਸ ਕੇਂਦਰਾਂ ਵਿੱਚ ਉਨ੍ਹਾਂ ਦੀ ਕਾਊਂਸਲਿੰਗ ਅਤੇ ਇਲਾਜ ਸੁਵਿਧਾਵਾਂ ‘ਤੇ ਧਿਆਨ ਕੇਂਦ੍ਰਿਤ ਕਰਨ ਦੇ ਨਾਲ ਹੀ ਸਰਵਿਸ ਪ੍ਰੋਵਾਈਡਰਸ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਚਲਾਉਣਾ ਹੈ। ਜਿਵੇਂ-ਜਿਵੇਂ ਭਾਰਤ ਆਪਣੇ 78ਵੇਂ ਸੁਤੰਤਰਤਾ ਦਿਵਸ ਦੇ ਨੇੜੇ ਪਹੁੰਚ ਰਿਹਾ ਹੈ, ਨਸ਼ਾ ਮੁਕਤ ਭਾਰਤ ਅਭਿਆਨ 2020 ਆਪਣੀ ਸ਼ੁਰੂਆਤ ਦੇ ਬਾਅਦ ਤੋਂ ਆਪਣੇ ਪੰਜਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਇਸ ਅਹਿਮ ਉਪਲਬਧੀ ਨੂੰ ਮਾਨਤਾ ਦਿੰਦੇ ਹੋਏ, ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਵਿਭਾਗ ਨੇ ਪੂਰੇ ਦੇਸ਼ ਵਿੱਚ ਸਮੂਹਿਕ ਪ੍ਰਤਿਗਿਆ/ਸਹੁੰ ਚੁੱਕ ਸਮਾਰੋਹ ਦਾ ਆਯੋਜਨ ਕੀਤਾ। 

ਆਪਣੇ ਸੰਬੋਧਨ ਵਿੱਚ, ਡਾ. ਵੀਰੇਂਦਰ ਕੁਮਾਰ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਇਹ 15 ਅਗਸਤ 2020 ਦਾ ਦਿਨ ਸੀ, ਜਦੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲਾਲ ਕਿਲੇ ਦੀ ਫਸੀਲ ਤੋਂ ਨਸ਼ਾ ਮੁਕਤ ਭਾਰਤ ਦਾ ਸੱਦਾ ਦਿੱਤਾ ਸੀ। ਉਨ੍ਹਾਂ ਦੇ ਸੱਦੇ ‘ਤੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਨੇ ਦੇਸ਼ ਦੇ 272 ਜ਼ਿਲ੍ਹਿਆਂ ਦੀ ਪਹਿਚਾਣ ਕੀਤੀ, ਜੋ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਸਨ, ਇਸ  ਦੇ ਬਾਅਦ ਨਸ਼ਾ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਕੇਂਦਰੀ ਮੰਤਰੀ ਮਹੋਦਯ ਨੇ ਕਿਹਾ ਕਿ ਅਗਸਤ 2023 ਤੋਂ ਭਾਰਤ ਦੇ ਸਾਰੇ ਜ਼ਿਲ੍ਹਿਆੰ ਨੂੰ ਇਸ ਅਭਿਆਨ ਵਿੱਚ ਸ਼ਾਮਲ ਕੀਤਾ ਗਿਆ ਹੈ। 

ਮੰਤਰੀ ਮਹੋਦਯ ਨੇ ਕਿਹਾ ਕਿ ਅੱਜ ਦੇਸ਼ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ (NMBA) ਦੇ ਤਹਿਤ ਜ਼ਮੀਨੀ ਪੱਧਰ ‘ਤੇ ਕੀਤੀਆਂ ਗਈਆਂ ਵਿਭਿੰਨ ਗਤੀਵਿਧੀਆਂ ਦੇ ਜ਼ਰੀਏ 3.55 ਕਰੋੜ ਤੋਂ ਵੱਧ ਨੌਜਵਾਨਾਂ ਅਤੇ 2.35 ਕਰੋੜ ਮਹਿਲਾਵਾਂ ਸਹਿਤ 11.26 ਕਰੋੜ ਤੋਂ ਵੱਧ ਲੋਕਾਂ ਨੂੰ ਨਸ਼ੀਲੇ ਪਦਾਰਥਾਂ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 3.40 ਲੱਖ ਤੋਂ ਵੱਧ ਐਜੂਕੇਸ਼ਨਲ ਇੰਸਟੀਟਿਊਸ਼ਨਜ਼ ਦੀ ਭਾਗੀਦਾਰੀ ਨੇ ਇਹ ਸੁਨਿਸ਼ਚਿਤ ਕੀਤਾ ਹੈ ਕਿ ਅਭਿਆਨ ਦਾ ਸੰਦੇਸ਼ ਦੇਸ਼ ਦੇ ਬੱਚਿਆਂ ਅਤੇ ਨੌਜਵਾਨਾਂ ਤੱਕ ਪਹੁੰਚੇ। 

ਨਸ਼ੀਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਿਪਟਣ ਵਿੱਚ ਸਮੁੱਚੇ ਤੌਰ ‘ਤੇ ਸਮਾਜ ਦੇ ਮਹੱਤਵ ‘ਤੇ ਪ੍ਰਕਾਸ਼ ਪਾਉਂਦੇ ਹੋਏ, ਮੰਤਰੀ ਮਹੋਦਯ ਨੇ ਇਸ ਗੱਲ ‘ਤੇ ਜ਼ੋਰ ਦਿੱਤਾ  ਕਿ ਇਸ ਚੁਣੌਤੀ ਲਈ ਸਮਾਜ ਵਿੱਚ ਸਾਰਿਆਂ ਨੂੰ ਇਕਜੁੱਟ ਹੋਣ ਅਤੇ ਇਸ ਸਮਾਜਿਕ ਸਮੱਸਿਆ ਨਾਲ ਲੜਨ ਦੀ ਜ਼ਰੂਰਤ ਹੈ। ਇਸ ਦੇ ਇਲਾਵਾ, ਮੰਤਰੀ ਮਹੋਦਯ ਨੇ ਕਿਹਾ ਕਿ ਨੌਜਵਾਨਾਂ ਦਰਮਿਆਨ ਜਾਗਰੂਕਤਾ ਫੈਲਾਉਣ ਦੀ ਜ਼ਰੂਰਤ ਹੈ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੀ ਜਲਦੀ ਪਹਿਚਾਣ ਅਤੇ ਰੋਕਥਾਮ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ੇ ਦੇ ਵਿਰੁੱਧ ਅਭਿਆਨ ਦੀ ਅਗਵਾਈ ਕਰਨੀ ਚਾਹੀਦੀ ਹੈ। ਵਿਦਿਆਰਥੀਆਂ ਨੂੰ ਜ਼ਿਆਦਾ ਸੁਚੇਤ ਰਹਿਣ ਅਤੇ ਨਸ਼ੀਲੀਆਂ ਦਵਾਈਆਂ ਦੀ ਵਰਤੋਂ ਦੇ ਖਿਲਾਫ ਸਮਾਜ ਵਿੱਚ ਸੰਦੇਸ਼ ਫੈਲਾਉਣ ਦੀ ਅਪੀਲ ਕੀਤੀ ਗਈ। 

ਇਸ ਮੌਕੇ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਨੇ ਕਿਹਾ ਕਿ ਸਰਕਾਰ ਨਸ਼ੀਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਿਪਟਣ ਲਈ ਮਿਸ਼ਨ-ਮੋਡ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਨੇ ਨਸ਼ਾ ਮੁਕਤ ਭਾਰਤ ਅਭਿਆਨ (NMB) ਦੀਆਂ ਉਪਲਬਧੀਆਂ ‘ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਕਿਵੇਂ ਇਸ ਨੇ ਨਸ਼ੀਲੀਆਂ ਦਵਾਈਆਂ ਨੂੰ ਘੱਟ ਕਰਨ ਵਿੱਚ ਮਦਦ ਕੀਤੀ ਹੈ। ਕੇਂਦਰੀ ਰਾਜ ਮੰਤਰੀ ਨੇ ਇਸ ਪਹਿਲ ਵਿੱਚ ਹਿੱਸਾ ਲੈਣ ਲਈ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। 

 ਸਮਾਜਿਕ ਨਿਆਂ ਤੇ ਸਸ਼ਕਤੀਕਰਣ ਮੰਤਰਾਲੇ ਵਿੱਚ ਸਕੱਤਰ ਸ਼੍ਰੀ ਅਮਿਤ ਯਾਦਵ ਨੇ ਆਪਣੇ ਮੁੱਖ ਭਾਸ਼ਣ ਵਿੱਚ, ਨਸ਼ਾ ਮੁਕਤ ਭਾਰਤ ਦਾ ਟੀਚਾ ਪ੍ਰਾਪਤ ਕਰਨ ਵਿੱਚ ਇਸ ਆਯੋਜਨ ਦੇ ਮਹੱਤਵ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਸ਼ੀਲੇ ਪਦਾਰਥਾਂ ਦੀ ਵਰਤੋਂ ਰਾਸ਼ਟਰੀ ਅਰਥਵਿਵਸਥਾ ਲਈ ਸਰਾਪ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੀਲੀਆਂ ਦਵਾਈਆਂ ਦੀ ਆਦਤ ਦਾ ਦੇਸ਼ ‘ਤੇ ਸਮਾਜਿਕ ਅਤੇ ਆਰਥਿਕ ਦੋਵੇਂ ਤਰ੍ਹਾਂ ਨਾਲ ਪ੍ਰਭਾਵ ਪੈਂਦਾ ਹੈ ਅਤੇ ਸਮੂਹਿਕ ਪ੍ਰਯਾਸਾਂ ਨਾਲ ਇਸ ਸਮੱਸਿਆਂ ਨੂੰ ਖ਼ਤਮ ਕੀਤਾ ਜਾ ਸਕਦਾ ਹੈ। 

‘ਏਕ ਪੇੜ ਮਾਂ ਕੇ ਨਾਮ’ (‘Ek Ped Maa ke Naam’) ਅਭਿਆਨ ਦੇ ਤਹਿਤ, ਕੇਂਦਰੀ ਮੰਤਰੀ ਮਹੋਦਯ ਅਤੇ ਰਾਜ ਮੰਤਰੀ ਮਹੋਦਯ ਦੁਆਰਾ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਦੇ ਸਕੱਤਰ, ਪ੍ਰਿੰਸੀਪਲ (ਮਾਡਰਨ ਸਕੂਲ), ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮੌਜੂਦਗੀ ਵਿੱਚ ਸਕੂਲ ਦੇ ਕੈਂਪਸ ਵਿੱਚ ਪੌਦੇ ਵੀ ਲਗਾਏ ਗਏ। ਮਾਡਰਨ ਸਕੂਲ ਦੇ ਸਾਰੇ ਵਿਦਿਆਰਥੀ-ਵਿਦਿਆਰਥਣਾਂ ਨੂੰ ਆਪਣੇ-ਆਪਣੇ ਘਰਾਂ ਵਿੱਚ ਪੌਦੇ ਲਗਾਉਣ (Saplings) ਲਈ ਪੌਦੇ ਵੰਡੇ ਗਏ। 

 ਇਸ ਪ੍ਰੋਗਰਾਮ ਦਾ ਵੀਡੀਓ ਲਿੰਕ : https://www.youtube.com/live/JMfhB85xAbE

 

*****

ਵੀਐੱਮ



(Release ID: 2044823) Visitor Counter : 6