ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ
azadi ka amrit mahotsav

ਦਿਵਿਯਾਂਗਜਨ ਭਾਈਚਾਰੇ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਹਮਦਰਦੀ ਵਾਲੇ ਫੈਸਲੇ ਲਏ ਜਾ ਰਹੇ ਹਨ: 78ਵੇਂ ਸੁਤੰਤਰਤਾ ਦਿਵਸ ਦੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ

Posted On: 15 AUG 2024 2:25PM by PIB Chandigarh

78ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਲਾਲ ਕਿਲ੍ਹੇ ਤੋਂ ਇੱਕ ਸੰਬੋਧਨ ਕੀਤਾ। ਆਪਣੇ ਭਾਸ਼ਣ ਵਿੱਚ, ਉਨ੍ਹਾਂ ਨੇ ਦਿਵਿਯਾਂਗਜਨਾਂ (ਅਪਾਹਿਜ ਵਿਅਕਤੀਆਂ - ਪੀਡਬਲਿਊਡੀਜ਼) ਲਈ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਅਤੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਸਰਕਾਰ ਦੀ ਮੌਜੂਦਾ ਵਚਨਬੱਧਤਾ 'ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਦਿਵਿਯਾਂਗਜਨ ਭਾਈਚਾਰੇ ਨੂੰ ਸਨਮਾਨ ਅਤੇ ਅਹਿਮ ਮਹਿਸੂਸ ਕਰਵਾਉਣ ਲਈ ਨਵੇਂ, ਹਮਦਰਦੀ ਭਰੇ ਫੈਸਲੇ ਲਏ ਜਾ ਰਹੇ ਹਨ। ਮੁੱਖ ਪਹਿਲਾਂ ਵਿੱਚ ਸ਼ਾਮਲ ਹਨ:

ਸੁਗਮਯ ਭਾਰਤ: ਇਸ ਪਹੁੰਚਯੋਗਤਾ ਪ੍ਰੋਗਰਾਮ ਦਾ ਉਦੇਸ਼ ਅਪਾਹਜ ਲੋਕਾਂ ਲਈ ਜਨਤਕ ਸਥਾਨਾਂ ਅਤੇ ਟ੍ਰਾਂਸਪੋਰਟੇਸ਼ਨ  ਲਈ ਭੌਤਿਕ ਪਹੁੰਚ ਵਿੱਚ ਸੁਧਾਰ ਕਰਕੇ ਇੱਕ ਸਮਾਵੇਸ਼ੀ ਮਾਹੌਲ ਸਿਰਜਣਾ ਹੈ।

ਪੈਰਾਲੰਪੀਅਨਾਂ ਲਈ ਸਹਾਇਤਾ: ਦਿਵਯਾਂਗ ਅਥਲੀਟਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦੇ ਹੋਏ, ਸਰਕਾਰ ਉਨ੍ਹਾਂ ਦੇ ਖੇਡ ਯਤਨਾਂ ਵਿੱਚ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਅਤੇ ਸਹਾਇਤਾ ਕਰਨ ਲਈ ਵਾਧੂ ਸਹਾਇਤਾ ਪ੍ਰਦਾਨ ਕਰ ਰਹੀ ਹੈ।

ਸੰਕੇਤਕ ਭਾਸ਼ਾ ਦਾ ਵਿਕਾਸ: ਸੰਕੇਤਕ ਭਾਸ਼ਾ ਦੀ ਵਰਤੋਂ ਅਤੇ ਮਾਨਤਾ ਨੂੰ ਉਤਸ਼ਾਹਿਤ ਕਰਨ, ਬਿਹਤਰ ਸੰਚਾਰ ਅਤੇ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਪਹਿਲਾਂ ਕੀਤੀਆਂ ਜਾ ਰਹੀਆਂ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਪੁਸ਼ਟੀ ਕੀਤੀ ਕਿ ਇਹ ਉਪਾਅ ਦਿਵਿਯਾਂਗਜਨਾਂ ਦੇ ਇੱਜ਼ਤ-ਮਾਣ ਨੂੰ ਬਹਾਲ ਕਰਨ ਅਤੇ ਬਰਕਰਾਰ ਰੱਖਣ ਦੇ ਵਿਆਪਕ ਯਤਨਾਂ ਦਾ ਹਿੱਸਾ ਹਨ, ਜੋ ਬਰਾਬਰੀ ਅਤੇ ਹਮਦਰਦੀ ਦੀ ਸਰਕਾਰ ਦੀ ਵਚਨਬੱਧਤਾ ਨੂੰ ਮਜ਼ਬੂਤ ਬਣਾਉਂਦੇ ਹਨ।

*****

ਵੀਐੱਮ


(Release ID: 2045940) Visitor Counter : 38