ਕਬਾਇਲੀ ਮਾਮਲੇ ਮੰਤਰਾਲਾ
azadi ka amrit mahotsav

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਆਦਿਵਾਸੀ ਸੁਤੰਤਰਤਾ ਸੈਨਾਨੀ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਅਰਪਿਤ ਕੀਤੀ

Posted On: 15 AUG 2024 2:05PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਨਵੀਂ ਦਿੱਲੀ ਵਿੱਚ ਲਾਲ ਕਿਲੇ ਦੀ ਫਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦੇ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ।

ਪ੍ਰਧਾਨ ਮੰਤਰੀ ਨੇ ਸੁਤੰਤਰਤਾ ਅੰਦੋਲਨ ਦੀ ਮੁਸ਼ਕਿਲ ਯਾਤਰਾ ‘ਤੇ ਵਿਚਾਰ ਕਰਦੇ ਹੋਏ ਕਿਹਾ, “ਸੁਤੰਤਰਤਾ ਅੰਦੋਲਨ ਦਾ ਦੌਰ ਸੰਘਰਸ਼ਪੂਰਣ ਰਿਹਾ ਹੈ। ਯੁਵਾ, ਕਿਸਾਨ, ਮਹਿਲਾਵਾਂ ਅਤੇ ਆਦਿਵਾਸੀ, ਸਾਰਿਆਂ ਨੇ ਗ਼ੁਲਾਮੀ ਦੇ ਵਿਰੁੱਧ ਲਗਾਤਾਰ ਲੜਾਈ ਲੜੀ।” ਉਨ੍ਹਾਂ ਨੇ ਭਾਰਤ ਦੀ ਸੁਤੰਤਰਤਾ  ਵਿੱਚ ਯੋਗਦਾਨ ਦੇਣ ਵਾਲੇ ਵੱਖ-ਵੱਖ ਸਮੂਹਾਂ ਦੇ ਵਿਵਿਧ ਤੇ ਇਕਜੁੱਟ ਪ੍ਰਯਾਸਾਂ ਨੂੰ ਉਜਾਗਰ ਕੀਤਾ।

ਭਗਵਾਨ ਬਿਰਸਾ ਮੁੰਡਾ ਨੂੰ ਵਿਸ਼ੇਸ਼ ਸ਼ਰਧਾਂਜਲੀ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ, “ਰਾਸ਼ਟਰ ਦੇ ਪ੍ਰਤੀ ਨਿਰਸੁਆਰਥ ਬਲੀਦਾਨ ਅਤੇ ਸੇਵਾ ਲਈ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ।” ਉਨ੍ਹਾਂ ਨੇ ਸੁਤੰਤਰਤਾ ਸੰਗ੍ਰਾਮ ਵਿੱਚ ਮੁੰਡਾ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ, ਜਿਨ੍ਹਾਂ ਨੇ 22 ਸਾਲ ਦੀ ਛੋਟੀ ਉਮਰ ਵਿੱਚ ਬ੍ਰਿਟਿਸ਼ ਰਾਜ ਦੀ ਨੀਂਹ ਹਿਲਾ ਦਿੱਤੀ ਸੀ।

 

*****

ਵੀਐੱਮ


(Release ID: 2045942) Visitor Counter : 37