ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਦੇਣ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ
Posted On:
15 AUG 2024 9:20PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ।
ਭੂਟਾਨ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ, ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ।"
https://x.com/narendramodi/status/1823961833725665772
ਨੇਪਾਲ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦਾ ਜਵਾਬ ਦਿੰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ:
“ਸੁਤੰਤਰਤਾ ਦਿਵਸ ਦੀਆਂ ਵਧਾਈਆਂ ਲਈ ਧੰਨਵਾਦ, ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ। ਭਾਰਤ ਅਤੇ ਨੇਪਾਲ ਦਰਮਿਆਨ ਮਜ਼ਬੂਤ ਸਬੰਧਾਂ 'ਤੇ ਤੁਹਾਡੇ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ।''
https://x.com/narendramodi/status/1823962013313237190
ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਦੁਆਰਾ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਸਾਡੇ ਸੁਤੰਤਰਤਾ ਦਿਵਸ 'ਤੇ ਸ਼ੁਭਕਾਮਨਾਵਾਂ ਲਈ, ਰਾਸ਼ਟਰਪਤੀ ਮੁਹੰਮਦ ਮੁਇਜ਼ੂ ਤੁਹਾਡਾ ਧੰਨਵਾਦ। ਭਾਰਤ ਮਾਲਦੀਵ ਨੂੰ ਇੱਕ ਕੀਮਤੀ ਦੋਸਤ ਮੰਨਦਾ ਹੈ ਅਤੇ ਸਾਡੇ ਦੇਸ਼ ਸਾਡੇ ਲੋਕਾਂ ਦੇ ਭਲੇ ਲਈ ਮਿਲ ਕੇ ਕੰਮ ਕਰਦੇ ਰਹਿਣਗੇ।”
https://x.com/narendramodi/status/1823962191403303157
ਫਰਾਂਸ ਦੇ ਰਾਸ਼ਟਰਪਤੀ ਦੇ ਟਵੀਟ ਦਾ ਜਵਾਬ ਦਿੰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ:
“ਮੇਰੇ ਚੰਗੇ ਦੋਸਤ, ਰਾਸ਼ਟਰਪਤੀ ਇਮੈਨੂਅਲ ਮੈਕ੍ਰੋਨ ਦਾ ਸਾਡੇ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ। ਮੈਂ ਨਾ ਕੇਵਲ ਉਨ੍ਹਾਂ ਦੀ ਭਾਰਤ ਯਾਤਰਾ ਬਲਕਿ ਸਾਡੀਆਂ ਵੱਖ-ਵੱਖ ਮੁਲਾਕਾਤਾਂ ਨੂੰ ਵੀ ਯਾਦ ਕਰਦਾ ਹਾਂ, ਜਿਨ੍ਹਾਂ ਨੇ ਭਾਰਤ-ਫਰਾਂਸ ਸਾਂਝੇਦਾਰੀ ਨੂੰ ਬਹੁਤ ਮਜ਼ਬੂਤ ਕੀਤਾ ਹੈ। ਅਸੀਂ ਆਲਮੀ ਭਲਾਈ ਨੂੰ ਅੱਗੇ ਵਧਾਉਣ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ।”
https://x.com/narendramodi/status/1823977886673469455
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਲਈ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ ਦਾ ਧੰਨਵਾਦ। ਸਾਡੇ ਰਾਸ਼ਟਰਾਂ ਵਿਚਕਾਰ ਦੋਸਤੀ ਵਧਦੀ ਰਹੇ ਅਤੇ ਹੋਰ ਵੀ ਬਹੁਪੱਖੀ ਬਣੇ।”
https://x.com/narendramodi/status/1823992493517447605
ਯੂਏਈ ਦੇ ਪ੍ਰਧਾਨ ਮੰਤਰੀ ਮਹਾਮਹਿਮ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਦੀ ਪੋਸਟ ਦੇ ਜਵਾਬ ਵਿੱਚ, ਸ਼੍ਰੀ ਮੋਦੀ ਨੇ ਐਕਸ 'ਤੇ ਹੇਠ ਲਿਖਿਤ ਪੋਸਟ ਕੀਤਾ:
"@HHShkMohd ਤੁਹਾਡੀਆਂ ਸ਼ੁਭਕਾਮਨਾਵਾਂ ਲਈ ਧੰਨਵਾਦੀ ਹਾਂ। ਭਾਰਤ ਅਤੇ ਯੂਏਈ ਦਰਮਿਆਨ ਮਜ਼ਬੂਤ ਸਬੰਧਾਂ ਲਈ ਤੁਹਾਡੀ ਨਿਜੀ ਵਚਨਬੱਧਤਾ ਸ਼ਲਾਘਾਯੋਗ ਹੈ। ਸਾਡੇ ਦੇਸ਼ ਸਾਲਾਂ ਤੋਂ ਵਿਕਸਿਤ ਮਿੱਤਰਤਾ ਦੇ ਬੰਧਨ ਨੂੰ ਹੋਰ ਮਜ਼ਬੂਤ ਕਰਦੇ ਰਹਿਣਗੇ।"
https://x.com/HHShkMohd/status/1823998118691573844
ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਦੀਆਂ ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਐਕਸ 'ਤੇ ਪੋਸਟ ਕੀਤਾ:
"ਪੀਐੱਮ @GiorgiaMeloni ਸੁਤੰਤਰਤਾ ਦਿਵਸ ਦੀਆਂ ਤੁਹਾਡੀਆਂ ਸ਼ੁਭਕਾਮਨਾਵਾਂ ਲਈ ਧੰਨਵਾਦੀ ਹਾਂ। ਭਾਰਤ-ਇਟਲੀ ਦੀ ਮਿੱਤਰਤਾ ਵਧਦੀ-ਫੁਲਦੀ ਰਹੇ ਅਤੇ ਗ੍ਰਹਿ ਦੀ ਬਿਹਤਰੀ ਲਈ ਯੋਗਦਾਨ ਪਾਉਂਦੀ ਰਹੇ।”
https://x.com/GiorgiaMeloni/status/1824040638712627476
https://x.com/narendramodi/status/1824085124163469657
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸੁਤੰਤਰਤਾ ਦਿਵਸ ‘ਤੇ ਨਿੱਘੀਆਂ ਸ਼ੁਭਕਾਮਨਾਵਾਂ ਲਈ ਗੁਆਨਾ ਦੇ ਸਹਿਕਾਰੀ ਗਣਰਾਜ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ ਦਾ ਧੰਨਵਾਦ ਕੀਤਾ।
ਡਾਕਟਰ ਅਲੀ ਨੂੰ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਐਕਸ 'ਤੇ ਪੋਸਟ ਕੀਤਾ:
“ਤੁਹਾਡੀਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ ਐਕਸੀਲੈਂਸੀ @presidentaligy ਤੁਹਾਡਾ ਧੰਨਵਾਦ। ਸਾਡੇ ਲੋਕਾਂ ਦਰਮਿਆਨ ਮਿੱਤਰਤਾ ਨੂੰ ਹੋਰ ਮਜ਼ਬੂਤ ਕਰਨ ਲਈ ਤੁਹਾਡੇ ਨਾਲ ਕੰਮ ਕਰਨ ਦੀ ਉਮੀਦ ਹੈ।”
https://x.com/presidentaligy/status/1824050275922919902
******
ਐੱਮਜੇਪੀਐੱਸ/ਐੱਸਆਰ/ਐੱਸਟੀ
(Release ID: 2046009)
Visitor Counter : 52
Read this release in:
Bengali
,
Urdu
,
Malayalam
,
Manipuri
,
Assamese
,
Odia
,
English
,
Hindi
,
Marathi
,
Gujarati
,
Tamil
,
Telugu