ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨਾਲ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਨੇ ਟੈਲੀਫੋਨ ‘ਤੇ ਗੱਲ ਕੀਤੀ
ਪ੍ਰਧਾਨ ਮੰਤਰੀ ਨੇ ਲੋਕਤੰਤਰੀ, ਸਥਿਰ, ਸ਼ਾਂਤੀਪੂਰਨ ਅਤੇ ਪ੍ਰਗਤੀਸ਼ੀਲ ਬੰਗਲਾਦੇਸ਼ ਦੇ ਲਈ ਭਾਰਤ ਦੇ ਸਮਰਥਨ ਨੂੰ ਦੁਹਰਾਇਆ
ਪ੍ਰਧਾਨ ਮੰਤਰੀ ਨੇ ਅੰਤਰਿਮ ਸਰਕਾਰ ਦੁਆਰਾ ਹਿੰਦੂਆਂ ਅਤੇ ਹੋਰ ਸਾਰੇ ਘੱਟਗਿਣਤੀ ਭਾਈਚਾਰਿਆਂ ਦੀ ਰੱਖਿਆ ਅਤੇ ਸੁਰੱਖਿਆ ਸੁਨਿਸ਼ਚਿਤ ਕਰਨ ਦੀ ਜ਼ਰੂਰਤ ‘ਤੇ ਬਲ ਦਿੱਤਾ
ਪ੍ਰੋਫੈਸਰ ਯੂਨੁਸ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਅਤੇ ਸਾਰੀਆਂ ਘੱਟਗਿਣਤੀਆਂ ਦੀ ਸੁਰੱਖਿਆ, ਸੰਭਾਲ਼ ਅਤੇ ਰੱਖਿਆ ਦਾ ਭਰੋਸਾ ਦਿੱਤਾ
Posted On:
16 AUG 2024 4:31PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ, ਪ੍ਰੋਫੈਸਰ ਮੁਹੰਮਦ ਯੂਨੁਸ ਦੇ ਨਾਲ ਟੈਲੀਫੋਨ ‘ਤੇ ਗੱਲ ਕੀਤੀ।
ਇਸ ਗੱਲਬਾਤ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਲੋਕਤੰਤਰੀ, ਸਥਿਰ, ਸ਼ਾਂਤੀਪੂਰਨ ਅਤੇ ਪ੍ਰਗਤੀਸ਼ੀਲ ਬੰਗਲਾਦੇਸ਼ ਦੇ ਲਈ ਭਾਰਤ ਦੇ ਸਮਰਥਨ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਵਿਭਿੰਨ ਵਿਕਾਸ ਪਹਿਲਾਂ ਦੇ ਜ਼ਰੀਏ ਬੰਗਲਾਦੇਸ਼ ਦੇ ਲੋਕਾਂ ਦਾ ਸਮਰਥਨ ਕਰਨ ਦੀ ਭਾਰਤ ਦੀ ਪ੍ਰਤੀਬੱਧਤਾ ‘ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਅਤੇ ਹੋਰ ਸਾਰੇ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਅਤੇ ਰੱਖਿਆ ਸੁਨਿਸ਼ਚਿਤ ਕਰਨ ਦੇ ਮਹੱਤਵ ਨੂੰ ਭੀ ਰੇਖਾਂਕਿਤ ਕੀਤਾ।
ਪ੍ਰੋਫੈਸਰ ਯੂਨੁਸ ਨੇ ਭਰੋਸਾ ਦਿੱਤਾ ਕਿ ਅੰਤਰਿਮ ਸਰਕਾਰ ਬੰਗਲਾਦੇਸ਼ ਵਿੱਚ ਹਿੰਦੂਆਂ ਅਤੇ ਸਾਰੇ ਘੱਟਗਿਣਤੀ ਸਮੂਹਾਂ ਦੀ ਸੁਰੱਖਿਆ, ਸੰਭਾਲ਼ ਅਤੇ ਰੱਖਿਆ ਨੂੰ ਪ੍ਰਾਥਮਿਕਤਾ ਦੇਵੇਗੀ।
ਦੋਹਾਂ ਰਾਜਨੇਤਾਵਾਂ ਨੇ ਸਬੰਧਿਤ ਰਾਸ਼ਟਰੀ ਪ੍ਰਾਥਮਿਕਤਾਵਾਂ ਦੇ ਅਨੁਰੂਪ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ਦੇ ਤੌਰ-ਤਰੀਕਿਆਂ ‘ਤੇ ਭੀ ਚਰਚਾ ਕੀਤੀ।
***
ਐੱਮਜੇਪੀਐੱਸ/ਐੱਸਆਰ
(Release ID: 2046217)
Visitor Counter : 22
Read this release in:
Odia
,
English
,
Urdu
,
Hindi
,
Marathi
,
Manipuri
,
Assamese
,
Bengali
,
Gujarati
,
Tamil
,
Telugu
,
Kannada
,
Malayalam