ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਰਕਸ਼ਾ ਬੰਧਨ (RAKSHA BANDHAN) ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
18 AUG 2024 7:47PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਰਕਸ਼ਾ ਬੰਧਨ ਦੀ ਪੂਰਵ ਸੰਧਿਆ ‘ਤੇ ਆਪਣੇ ਸ਼ੁਭਕਾਮਨਾ ਸੰਦੇਸ਼ ਵਿੱਚ ਕਿਹਾ ਹੈ:-
ਮੈਂ ਸਾਰੇ ਦੇਸ਼ਵਾਸੀਆਂ ਨੂੰ ਰਕਸ਼ਾ ਬੰਧਨ ਦੇ ਪਾਵਨ ਤਿਉਹਾਰ ਦੇ ਅਵਸਰ ‘ਤੇ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।
ਰਕਸ਼ਾ ਬੰਧਨ ਦਾ ਤਿਉਹਾਰ ਭਰਾਵਾਂ ਅਤੇ ਭੈਣਾਂ ਦੇ ਅਨੋਖੇ ਬੰਧਨ ਦਾ ਤਿਉਹਾਰ ਹੈ। ਇਹ ਤਿਉਹਾਰ ਪਿਆਰ ਅਤੇ ਆਪਸੀ ਵਿਸ਼ਵਾਸ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰਦਾ ਹੈ। ਰਕਸ਼ਾ ਬੰਧਨ ਦਾ ਤਿਉਹਾਰ ਧਾਰਮਿਕ ਅਤੇ ਸੱਭਿਆਚਾਰਕ ਸੀਮਾਵਾਂ ਤੋਂ ਪਰੇ ਜਾ ਕੇ ਸਾਡੇ ਦੇਸ਼ ਦੀ ਅਨੇਕਤਾ ਵਿੱਚ ਏਕਤਾ ਨੂੰ ਪ੍ਰਦਰਸ਼ਿਤ ਕਰਦਾ ਹੈ। ਇਹ ਤਿਉਹਾਰ ਮਹਿਲਾਵਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਸਾਡੇ ਸੰਕਲਪ ਨੂੰ ਮਜ਼ਬੂਤੀ ਪ੍ਰਦਾਨ ਕਰਦਾ ਹੈ।
ਮੈਂ ਕਾਮਨਾ ਕਰਦੀ ਹਾਂ ਕਿ ਰਕਸ਼ਾ ਬੰਧਨ ਦਾ ਤਿਉਹਾਰ ਸਦਭਾਵਨਾ ਅਤੇ ਪ੍ਰੇਮ ਦੀ ਭਾਵਨਾ ਦਾ ਵਿਸਤਾਰ ਕਰੇ ਅਤੇ ਸਮਾਜ ਵਿੱਚ ਮਹਿਲਾਵਾਂ ਦੇ ਪ੍ਰਤੀ ਸਨਮਾਨ ਨੂੰ ਹੁਲਾਰਾ ਦੇਵੇ।
ਰਾਸ਼ਟਰਪਤੀ ਦਾ ਭਾਸ਼ਣ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ
***
ਐੱਮਜੇਪੀਐੱਸ/ਏਕੇ
(रिलीज़ आईडी: 2046782)
आगंतुक पटल : 71