ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੇਂਦਰੀ ਸਿਹਤ ਮੰਤਰਾਲੇ ਨੇ ਡਾਕਟਰਾਂ ਨੂੰ ਸੁਰੱਖਿਆ ਸੁਨਿਸ਼ਚਿਤ ਕਰਨ ਲਈ ਹਰ ਸੰਭਵ ਪ੍ਰਯਾਸ ਕਰਨ ਦਾ ਭਰੋਸਾ ਦਿੱਤਾ


ਹੈਲਥ ਪ੍ਰੋਫੈਸ਼ਨਲਜ਼ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਦੇ ਉਪਾਅ ਸੁਝਾਉਣ ਲਈ ਇੱਕ ਕਮੇਟੀ ਗਠਿਤ ਕੀਤੀ ਜਾਵੇਗੀ

Posted On: 17 AUG 2024 1:51PM by PIB Chandigarh

ਫੈੱਡਰੇਸ਼ਨ ਆਫ਼ ਰੈਜ਼ੀਡੈਂਟ ਡਾਕਟਰਸ ਐਸੋਸੀਏਸ਼ਨ (FORDA), ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਅਤੇ ਦਿੱਲੀ ਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਰੈਜ਼ੀਡੈਂਟ ਡਾਕਟਰਸ ਐਸੋਕੀਏਸ਼ਨ ਦੇ ਪ੍ਰਤੀਨਿਧਿਆਂ ਨੇ ਕੋਲਕਾਤਾ ਦੇ  ਆਰਜੀ ਕਰ ਮੈਡੀਕਲ ਕਾਲਜ ਐਂਡ ਹੌਸਪੀਟਲ (RG Kar Medical College and Hospital) ਵਿੱਚ ਇੱਕ ਰੈਜ਼ੀਡੈਂਟ ਡਾਕਟਰ ਦੇ ਵਿਰੁੱਧ ਹੋਈ ਘਟਨਾ ਦੇ ਬਾਅਦ ਨਵੀਂ ਦਿੱਲੀ ਵਿੱਚ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨਾਲ ਮੁਲਾਕਾਤ ਕੀਤੀ। 

ਐਸੋਸੀਏਸ਼ਨ ਨੇ ਕਾਰਜਸਥਲ ‘ਤੇ ਸਿਹਤ ਕਰਮੀਆਂ ਦੀ ਸੁਰੱਖਿਆ ਨੂੰ ਲੈ ਕੇ ਆਪਣੀ ਚਿੰਤਾ ਬਾਰੇ ਆਪਣੀਆਂ ਮੰਗਾਂ ਰੱਖੀਆਂ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਪ੍ਰਤੀਨਿਧੀਆਂ ਦੀਆਂ ਮੰਗਾਂ ‘ਤੇ ਗੌਰ ਕੀਤਾ ਅਤੇ ਉਨ੍ਹਾਂ ਨੂੰ ਹੈਲਥ ਪ੍ਰੋਫੈਸ਼ਨਲਜ਼ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਲਈ ਹਰ ਸੰਭਵ ਪ੍ਰਯਾਸ ਕਰਨ ਦਾ ਭਰੋਸਾ ਦਿੱਤਾ। ਸਾਰੀਆਂ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨੂੰ ਦੱਸਿਆ ਗਿਆ ਕਿ ਸਰਕਾਰ ਸਥਿਤੀ ਤੋਂ ਚੰਗੀ ਤਰ੍ਹਾਂ ਨਾਲ ਜਾਣੂ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੰਵੇਦਨਸ਼ੀਲ ਹੈ। ਅਜਿਹਾ ਦੇਖਿਆ ਗਿਆ ਕਿ 26 ਰਾਜ ਪਹਿਲਾਂ ਹੀ ਆਪਣੇ-ਆਪਣੇ ਰਾਜਾਂ ਵਿੱਚ ਹੈਲਥਕੇਅਰ ਵਰਕਰਸ ਦੀ ਸੁਰੱਖਿਆ ਲਈ ਕਾਨੂੰਨ ਪਾਸ ਕਰ ਚੁੱਕੇ ਹਨ। ਐਸੋਸੀਏਸ਼ਨਾਂ ਦੁਆਰਾ ਵਿਅਕਤ ਕੀਤੀਆਂ ਗਈਆਂ ਚਿੰਤਾਵਾਂ ਨੂੰ ਦੇਖਦੇ ਹੋਏ ਮੰਤਰਾਲੇ ਨੇ ਉਨ੍ਹਾਂ ਨੂੰ ਹੈਲਥ ਪ੍ਰੋਵਾਈਡਰਸ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਲਈ ਸਾਰੇ ਸੰਭਾਵਿਤ ਉਪਾਵਾਂ ਦਾ ਸੁਝਾਅ   ਦੇਣ ਲਈ ਇੱਕ ਕਮੇਟੀ ਗਠਿਤ ਕਰਨ ਦਾ ਭਰੋਸਾ ਦਿੱਤਾ ਹੈ। ਰਾਜ ਸਰਕਾਰਾਂ ਸਹਿਤ ਸਾਰੇ ਹਿਤਧਾਰਕਾਂ ਦੇ ਪ੍ਰਤੀਨਿਧੀਆਂ ਨੂੰ ਕਮੇਟੀ ਦੇ ਨਾਲ ਆਪਣੇ ਸੁਝਾਅ ਸਾਂਝਾ ਕਰਨ ਲਈ ਸੱਦਾ ਦਿੱਤਾ ਜਾਵੇਗਾ। 

ਮੰਤਰਾਲੇ ਨੇ ਵਿਆਪਕ ਜਨਹਿਤ ਅਤੇ ਡੇਂਗੂ ਅਤੇ ਮਲੇਰੀਆ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਅੰਦੋਲਨਕਾਰੀ ਡਾਕਟਰਾਂ ਨੂੰ ਆਪਣੀ ਡਿਊਟੀ ਫਿਰ ਤੋਂ ਸ਼ੁਰੂ ਕਰਨ ਦੀ ਬੇਨਤੀ ਕੀਤੀ।

 

*****

ਏਕੇਐੱਸ




(Release ID: 2046995) Visitor Counter : 32