ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ
ਕੇਂਦਰੀ ਮੰਤਰੀ ਡਾ: ਜਿਤੇਂਦਰ ਸਿੰਘ ਨੇ ਸਮਾਜਿਕ-ਧਾਰਮਿਕ ਸੰਗਠਨਾਂ ਨੂੰ ਨਸ਼ਿਆਂ ਦੀ ਆਦਤ, ਗ਼ੈਰ-ਕਾਨੂੰਨੀ ਮਾਈਨਿੰਗ ਅਤੇ ਗਊਆਂ ਦੀ ਤਸਕਰੀ ਦੇ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ
ਡਾ. ਜਿਤੇਂਦਰ ਸਿੰਘ ਨੇ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦੀ ਪਹੁੰਚ ਨੂੰ ਵਧਾਉਣ ਲਈ ਉਨ੍ਹਾਂ ਬਾਰੇ ਜਾਗਰੂਕਤਾ ਫੈਲਾਉਣ ਦਾ ਸੱਦਾ ਦਿੱਤਾ
“
“ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਫ਼ਲ ਪੰਚਾਇਤ ਚੋਣਾਂ ਕਰਵਾ ਕੇ ਜੰਮੂ-ਕਸ਼ਮੀਰ ਨੂੰ ਅਸਲ ਸਵੈ-ਸ਼ਾਸਨ ਅਤੇ ਖੁਦਮੁਖਤਿਆਰੀ ਪ੍ਰਦਾਨ ਕੀਤੀ” ਡਾ. ਜਿਤੇਂਦਰ ਸਿੰਘ
Posted On:
19 AUG 2024 6:25PM by PIB Chandigarh
ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ) ਸਾਇੰਸ ਅਤੇ ਟੈਕਨੋਲੋਜੀ; ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ, ਪਰਸੋਨਲ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਰਾਜ ਮੰਤਰੀ, ਪਰਮਾਣੂ ਊਰਜਾ ਅਤੇ ਪੁਲਾੜ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਅੱਜ ਜੰਮੂ –ਕਸ਼ਮੀਰ ਦੇ ਸਮਾਜਿਕ-ਧਾਰਮਿਕ ਸੰਗਠਨਾਂ ਨੂੰ ਨਸ਼ਿਆਂ ਦੀ ਆਦਤ, ਗ਼ੈਰ-ਕਾਨੂੰਨੀ ਮਾਈਨਿੰਗ ਅਤੇ ਗਊਆਂ ਦੀ ਤਸਕਰੀ ਜਿਹੀਆਂ ਸਮਾਜਿਕ ਬੁਰਾਈਆਂ ਦੇ ਵਿਰੁੱਧ ਚਲ ਰਹੀ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ।
ਡਾ. ਜਿਤੇਂਦਰ ਸਿੰਘ ਨਵੀਂ ਦਿੱਲੀ ਵਿੱਚ ਰਕਸ਼ਾ ਬੰਧਨ ਦੇ ਸ਼ੁਭ ਅਵਸਰ ‘ਤੇ ਸ਼੍ਰੀ ਅਮਰਨਾਥ ਜੀ ਯਾਤਰਾ ਵੈੱਲਫੇਅਰ ਸੋਸਾਇਟੀ ਦੁਆਰਾ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।
ਡਾ. ਜਿਤੇਂਦਰ ਸਿੰਘ ਨੇ ਦੱਸਿਆ, “ਸਰਕਾਰ ਨੇ ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣ ਲਈ ਉਨ੍ਹਾਂ ਨੂੰ ਨਸ਼ੀਲੇ ਪਦਾਰਥਾ ਦੀ ਆਦਤ ਤੋਂ ਦੂਰ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਹੈ ਅਤੇ ਕਠੁਆ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ, ਕ੍ਰਸ਼ਰਸ ਅਤੇ ਪਸ਼ੂਆਂ ਦੀ ਤਸਕਰੀ ਕਰਨ ਵਾਲਿਆਂ ਦੇ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਹੈ।” ਉਨ੍ਹਾਂ ਨੇ ਅਪੀਲ ਕੀਤੀ, “ਹੁਣ, ਸਮਾਜਿਕ-ਧਾਰਮਿਕ ਸੰਗਠਨਾਂ ਨੂੰ ਇਸ ਦਿਸ਼ਾ ਵਿੱਚ ਸਰਕਾਰ ਦੇ ਯਤਨਾਂ ਨੂੰ ਪੂਰਾ ਕਰਨ ਅਤੇ ਸਮਾਜ ਨੂੰ ਇਨ੍ਹਾਂ ਬੁਰਾਈਆਂ ਤੋਂ ਛੁਟਕਾਰਾ ਦਿਲਵਾਉਣ ਲਈ ਸਮਾਜ ਵਿੱਚ ਆਪਣੇ ਪ੍ਰਭਾਵ ਦੀ ਵਰਤੋਂ ਕਰਨੀ ਚਾਹੀਦੀ ਹੈ।
ਡਾ. ਜਿਤੇਂਦਰ ਸਿੰਘ ਨੇ ਸਮਾਜਿਕ-ਧਾਰਮਿਕ ਸੰਗਠਨਾਂ ਨੂੰ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਵੀ ਕਿਹਾ ਤਾਕਿ ਵੱਧ ਤੋਂ ਵੱਧ ਲੋਕ ਇਨ੍ਹਾਂ ਕਲਿਆਣਕਾਰੀ ਯੋਜਨਾਵਾਂ ਤੋਂ ਲਾਭ ਲੈ ਸਕਣ। ਉਨ੍ਹਾਂ ਨੇ ਰੇਖਾਂਕਿਤ ਕਰਦੇ ਹੋਏ ਕਿਹਾ “ਪੀਐੱਮ-ਆਵਾਸ ਯੋਜਨਾ ਅਤੇ ਪੀਐੱਮ ਵਿਸ਼ਵਕਰਮਾ ਯੋਜਨਾ ਜਿਹੀਆਂ ਯੋਜਨਾਵਾਂ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਉਣ ਲਈ ਸ਼ੁਰੂ ਕੀਤੀਆਂ ਗਈਆਂ ਹਨ, ਭਾਵੇਂ ਹੀ ਉਨ੍ਹਾਂ ਦਾ ਰਾਜਨੀਤਿਕ ਝੁਕਾਅ, ਧਾਰਮਿਕ ਵਿਸ਼ਵਾਸ, ਜਾਤੀ ਅਤੇ ਖੇਤਰ ਕੁਝ ਵੀ ਹੋਵੇ।”
ਡਾ. ਜਿਤੇਂਦਰ ਸਿੰਘ ਨੇ ਇਨ੍ਹਾਂ ਸੰਗਠਨਾਂ ਨੂੰ ਵਰਕਸ਼ਾਪਸ ਆਯੋਜਿਤ ਕਰਨ ਅਤੇ ਐਗਰੀ-ਸਟਾਰਟਅੱਪਸ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਵੀ ਅਪੀਲ ਕੀਤੀ ਤਾਕਿ ਬੇਰੋਜ਼ਗਾਰ ਯੁਵਾ ਪਰਪਲ ਰੈਵੋਲਿਊਸ਼ਨ ਦੀ ਸਫ਼ਲਤਾ ਤੋਂ ਪ੍ਰੇਰਣਾ ਲੈ ਕੇ ਆਪਣਾ ਖੁਦ ਦਾ ਕਾਰੋਬਾਰ ਸ਼ੁਰੂ ਕਰ ਸਕਣ। ਡਾ. ਜਿਤੇਂਦਰ ਸਿੰਘ ਨੇ ਕਿਹਾ, “ਜੰਮੂ-ਕਸ਼ਮੀਰ ਦੇ ਖੇਤੀ ਉੱਦਮੀ ਇਸ ਕ੍ਰਾਂਤੀ ਦੇ ਅਗ੍ਰਦੂਤ ਹਨ।” ਉਨ੍ਹਾਂ ਨੇ ਕਿਹਾ ਕਿ ਜੰਮੂ –ਕਸ਼ਮੀਰ ਨੇ ਬਾਕੀ ਭਾਰਤ ਨੂੰ ਅਨੁਕਰਣ (ਇਮੂਲੇਸ਼ਨ) ਕਰਨ ਲਈ ਇੱਕ ਨਵੀਂ ਸ਼ੈਲੀ ਪ੍ਰਦਾਨ ਕੀਤੀ ਹੈ।
ਕੇਂਦਰੀ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਸੰਸਥਾਗਤ ਬਣਾਉਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਸ਼ੰਸਾ ਕੀਤੀ। ਡਾ. ਜਿਤੇਂਦਰ ਸਿੰਘ ਨੇ ਰੇਖਾਂਕਿਤ ਕਰਦੇ ਹੋਏ ਕਿਹਾ, “ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 70 ਵਰ੍ਹੇ ਬਾਅਦ ਸਫ਼ਲ ਪੰਚਾਇਤ ਦੀਆਂ ਚੋਣਾਂ ਕਰਵਾ ਕੇ ਜੰਮੂ-ਕਸ਼ਮੀਰ ਨੂੰ ਅਸਲ ਸਵੈ-ਸ਼ਾਸਨ ਅਤੇ ਖੁਦਮੁਖਤਿਆਰੀ ਪ੍ਰਦਾਨ ਕੀਤੀ ਹੈ।”
ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਪੰਚਾਇਤੀ ਰਾਜ ਸੰਸਥਾਵਾਂ (PRIs) ਦੇ ਸਸ਼ਕਤੀਕਰਣ ਦੀ ਪ੍ਰਕਿਰਿਆ ਜਾਰੀ ਹੈ। ਡਾ. ਸਿੰਘ ਨੇ ਕਿਹਾ, “ਪਹਿਲਾਂ, ਕੇਵਲ ਸਵੈ-ਸ਼ਾਸਨ ਦੇ ਨਾਅਰੇ ਸਨ, ਲੇਕਿਨ ਮੋਦੀ ਸਰਕਾਰ ਨੇ ਸੰਵਿਧਾਨ ਵਿੱਚ 74ਵੇਂ ਸੰਸ਼ੋਧਨ ਨੂੰ ਲਾਗੂ ਕਰਕੇ ਇੱਕ ਉਦਾਹਰਣ ਪੇਸ਼ ਕੀਤੀ ਹੈ, ਜੋ ਕਿ ਪੰਚਾਇਤਾਂ ਅਤੇ ਨਗਰ ਪਾਲਿਕਾਵਾਂ ਸਹਿਤ ਸਥਾਨਕ ਸੰਸਥਾਵਾਂ ਨੂੰ ਸੱਤਾ ਦੇ ਵਿਕੇਂਦ੍ਰੀਕਰਣ ਦਾ ਇੱਕ ਬੁਨਿਆਦੀ ਢਾਂਚਾ ਪ੍ਰਦਾਨ ਕਰਦਾ ਹੈ।”
ਇਸ ਤੋਂ ਪਹਿਲੇ ਪ੍ਰੋਗਰਾਮ ਵਿੱਚ ਰਕਸ਼ਾ ਬੰਧਨ ਸਮਾਰੋਹ ਦੇ ਹਿੱਸੇ ਵਜੋਂ, ਵੇਦ ਮੰਦਿਰ ਦੀਆਂ ਲੜਕੀਆਂ ਦੇ ਇੱਕ ਸਮੂਹ ਨੇ ਅੱਗੇ ਆ ਕੇ ਡਾ. ਜਿਤੇਂਦਰ ਸਿੰਘ ਦੇ ਗੁੱਟ (ਹੱਥ) ‘ਤੇ ਰੱਖੜੀ ਬੰਨ੍ਹੀ। ਇਸ ਮੌਕੇ ‘ਤੇ, ਕੇਂਦਰੀ ਮੰਤਰੀ ਨੇ ਦਾਨ ਅਤੇ ਪ੍ਰਸਾਦ ਦੇ ਜ਼ਰੀਏ ਭਾਈਚਾਰਕ ਰਸੋਈਆਂ (community kitchens) ਵਿੱਚ ਯੋਗਦਾਨ ਦੇਣ ਲਈ ਕਈ ਸੰਗਠਨਾਂ ਅਤੇ ਕਾਰੋਬਾਰਾਂ ਦੇ ਪ੍ਰਤੀਨਿਧੀਆਂ ਨੂੰ ਵੀ ਸਨਮਾਨਿਤ ਕੀਤਾ।
ਡਾ. ਜਿਤੇਂਦਰ ਸਿੰਘ ਨੇ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ। ਡਾ. ਸਿੰਘ ਨੇ ਕਿਹਾ, “ਇਨ੍ਹਾਂ ਮਹਾਨ ਸੰਗਠਨਾਂ ਨਾਲ ਜੁੜੇ ਲੋਕ ਸਮਾਜ ਦੇ ਨੈਤਿਕ ਰਖਵਾਲੇ ਹਨ।” ਕੇਂਦਰੀ ਮੰਤਰੀ ਨੇ ਸ਼੍ਰੀ ਅਮਰਨਾਥ ਜੀ ਯਾਤਰਾ ਦੇ ਪਿਛਲੇ ਸੰਸਕਰਣਾਂ ‘ਤੇ ਤਸਵੀਰਾਂ ਦਾ ਇੱਕ ਸੰਕਲਨ ਵੀ ਜਾਰੀ ਕੀਤਾ।
****
ਜੀਏ/ਜ਼ੈੱਡਐੱਨ
(Release ID: 2047473)
Visitor Counter : 29