ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਅਨਾਕਾਪੱਲੇ (Anakapalle) ਦੀ ਇੱਕ ਫੈਕਟਰੀ ਵਿੱਚ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
22 AUG 2024 6:56AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਅਨਾਕਾਪੱਲੇ (Anakapalle) ਦੀ ਇੱਕ ਫੈਕਟਰੀ ਵਿੱਚ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖਮੀਆਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (x) ‘ਤੇ ਪੋਸਟ ਕੀਤਾ:
ਅਨਾਕਾਪੱਲੇ (Anakapalle) ਵਿੱਚ ਇੱਕ ਫੈਕਟਰੀ ਵਿੱਚ ਹੋਏ ਹਾਦਸੇ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਆਪਣੇ ਪਰਿਵਾਰਕ ਮੈਂਬਰ ਨੂੰ ਗੁਆਉਣ ਵਾਲਿਆਂ ਦੇ ਪ੍ਰਤੀ ਸੰਵੇਦਨਾ। ਜ਼ਖਮੀਆਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਪ੍ਰਧਾਨ ਮੰਤਰੀ @narendramodi”
************
ਐੱਮਜੇਪੀਐੱਸ/ਐੱਸਟੀ
(Release ID: 2047630)
ਵਿਜ਼ੀਟਰ ਕਾਊਂਟਰ : 135
Read this release in:
English
,
Urdu
,
Marathi
,
हिन्दी
,
Hindi_MP
,
Bengali-TR
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam