ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੋਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
Posted On:
22 AUG 2024 12:49AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਸੌ (Warsaw) ਵਿੱਚ ਭਾਰਤੀ ਭਾਈਚਾਰੇ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ।
ਪ੍ਰਧਾਨ ਮੰਤਰੀ ਦਾ ਭਾਰਤੀ ਭਾਈਚਾਰੇ ਦੁਆਰਾ ਵਿਸ਼ੇਸ਼ ਉਤਸਾਹ ਅਤੇ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤੀ ਪ੍ਰਧਾਨ ਮੰਤਰੀ ਦੀ ਪੋਲੈਂਡ ਯਾਤਰਾ 45 ਵਰ੍ਹਿਆਂ ਬਾਅਦ ਹੋ ਰਹੀ ਹੈ ਅਤੇ ਉਹ ਭਾਰਤ-ਪੋਲੈਂਡ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਰਾਸ਼ਟਰਪਤੀ ਆਂਦ੍ਰੇਜ਼ ਡੂਡਾ (Andrzej Duda) ਅਤੇ ਪ੍ਰਧਾਨ ਮੰਤਰੀ ਡੋਨਾਲਡ ਟਸਕ (Donald Tusk) ਨਾਲ ਮਿਲਣ ਲਈ ਉਤਸੁਕ ਹਨ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦੀ ਜਣਨੀ ਦੇ ਰੂਪ ਵਿੱਚ ਭਾਰਤ ਅਤੇ ਉਸ ਦੀਆਂ ਸਾਂਝੀਆਂ ਕਦਰਾਂ-ਕੀਮਤਾਂ ਦੇ ਨਾਲ ਪੋਲੈਂਡ ਦੋਵਾਂ ਦੇਸ਼ਾਂ ਨੂੰ ਨੇੜੇ ਲਿਆਉਂਦਾ ਹੈ।
ਪ੍ਰਧਾਨ ਮੰਤਰੀ ਨੇ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਦੁਆਰਾ ਕੀਤੇ ਗਏ ਮਹੱਤਵਪੂਰਨ ਯੋਗਦਾਨ ‘ਤੇ ਆਪਣੇ ਵਿਚਾਰ ਸਾਂਝਾ ਕੀਤੇ। ਉਨ੍ਹਾਂ ਨੇ ਆਪ੍ਰੇਸ਼ਨ ਗੰਗਾ (Operation Ganga) ਦੀ ਸਫ਼ਲਤਾ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਭਾਈਚਾਰੇ ਨੂੰ ਭਾਰਤ ਵਿੱਚ ਟੂਰਿਜ਼ਮ ਦਾ ਬ੍ਰਾਂਡ ਅੰਬੈਸਡਰ ਬਣਨ ਅਤੇ ਇਸ ਦੀ ਵਿਕਾਸ ਗਾਥਾ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕੋਲਹਾਪੁਰ ਦੇ ਡੋਬਰੀ ਮਹਾਰਾਜਾ (Dobry Maharaja) ਅਤੇ ਮੋਂਟੇ ਕੈਸੀਨੋ ਦੀ ਲੜਾਈ (Battle of Monte Cassino) ਦੇ ਮੈਮੋਰੀਅਲਜ਼ ਦੋਵਾਂ ਦੇਸ਼ਾਂ ਦੇ ਲੋਕਾਂ ਦਰਮਿਆਨ ਜੀਵੰਤ ਸਬੰਧਾਂ ਦੀ ਸ਼ਾਨਦਾਰ ਉਦਾਹਰਣ ਹਨ। ਇਸ ਵਿਸ਼ੇਸ਼ ਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਨੇ ਜਾਮਸਾਹੇਬ ਮੈਮੋਰੀਅਲ ਯੂਥ ਐਕਸਚੇਂਜ਼ ਪ੍ਰੋਗਰਾਮ ਨਾਮਕ ਇੱਕ ਨਵੀਂ ਪਹਿਲ ਦਾ ਐਲਾਨ ਕੀਤਾ। ਇਸ ਦੇ ਤਹਿਤ ਹਰ ਸਾਲ 20 ਪੋਲੈਂਡ ਦੇ ਨੌਜਵਾਨਾਂ ਨੂੰ ਭਾਰਤ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਨੇ ਗੁਜਰਾਤ ਵਿੱਚ ਭੂਚਾਲ ਦੇ ਦੌਰਾਨ ਪੋਲੈਂਡ ਦੁਆਰਾ ਪ੍ਰਦਾਨ ਕੀਤੀ ਗਈ ਸਹਾਇਤਾ ਨੂੰ ਵੀ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਪਿਛਲੇ 10 ਵਰ੍ਹਿਆਂ ਦੌਰਾਨ ਭਾਰਤ ਦੁਆਰਾ ਕੀਤੀ ਗਈ ਪਰਿਵਰਤਨਕਾਰੀ ਪ੍ਰਗਤੀ ਦੇ ਬਾਰੇ ਗੱਲ ਕੀਤੀ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਾਰਤ ਅਗਲੇ ਕੁਝ ਵਰ੍ਹਿਆਂ ਵਿੱਚ ਤੀਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ। ਉਨ੍ਹਾਂ ਨੇ 2047 ਤੱਕ ਦੇਸ਼ ਨੂੰ ਇੱਕ ਵਿਕਸਿਤ ਰਾਸ਼ਟਰ –ਵਿਕਸਿਤ ਭਾਰਤ (Viksit Bharat) ਬਣਾਉਣ ਦੇ ਆਪਣੇ ਦ੍ਰਿਸ਼ਟੀਕੋਣ ਬਾਰੇ ਵੀ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਪੋਲੈਂਡ ਅਤੇ ਭਾਰਤ ਨਵੀਂ ਟੈਕਨੋਲੋਜੀ ਅਤੇ ਸਵੱਛ ਊਰਜਾ ਦੇ ਖੇਤਰ ਵਿੱਚ ਆਪਣੀ ਸਾਂਝੇਦਾਰੀ ਵਧਾ ਰਹੇ ਹਨ ਅਤੇ ਹਰਿਤ ਵਿਕਾਸ ਨੂੰ ਹੁਲਾਰਾ ਦੇ ਰਹੇ ਹਨ।
ਪ੍ਰਧਾਨ ਮੰਤਰੀ ਨੇ ‘ਵਸੂਧੈਵ ਕੁਟੁੰਬਕਮ’ (Kutumbakam) ਯਾਨੀ ਸਮੁੱਚਾ ਵਿਸ਼ਵ ਇੱਕ ਪਰਿਵਾਰ ਹੈ, ਵਿੱਚ ਭਾਰਤ ਦੇ ਵਿਸ਼ਵਾਸ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਇਹ ਦੇਸ਼ ਨੂੰ ਆਲਮੀ ਭਲਾਈ ਵਿੱਚ ਯੋਗਦਾਨ ਕਰਨ ਅਤੇ ਮਨੁੱਖੀ ਸੰਕਟ ਦੌਰਾਨ ਸਭ ਤੋਂ ਪਹਿਲਾਂ ਪ੍ਰਤੀਕਿਰਿਆ ਦੇਣ ਲਈ ਪ੍ਰੇਰਿਤ ਕਰਦਾ ਹੈ।
***
ਐੱਮਜੇਪੀਐੱਸ/ਵੀਜੇ
(Release ID: 2047660)
Visitor Counter : 43
Read this release in:
English
,
Urdu
,
Marathi
,
Hindi
,
Hindi_MP
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam