ਵਣਜ ਤੇ ਉਦਯੋਗ ਮੰਤਰਾਲਾ

ਦਿੱਲੀ ਵਿੱਚ ਰਹਿ ਰਹੀਆਂ ਪਾਕਿਸਤਾਨ ਤੋਂ ਆਈਆਂ ਮਹਿਲਾ ਸ਼ਰਨਾਰਥੀਆਂ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੂੰ ਰੱਖੜੀ ਬੰਨ੍ਹੀ


ਪੀਯੂਸ਼ ਗੋਇਲ ਨੇ ਰੱਖੜੀ ਦੇ ਤਿਉਹਾਰ ਦੇ ਸ਼ੁਭ ਮੌਕੇ 'ਤੇ ਸੀਏਏ ਨਾਗਰਿਕਤਾ ਪ੍ਰਾਪਤ ਕਰਨ ਵਾਲੀਆਂ ਮਹਿਲਾ ਲਾਭਪਾਤਰੀਆਂ ਨਾਲ ਮੁਲਾਕਾਤ ਕੀਤੀ

ਭਾਰਤ ਗੁਆਂਢੀ ਦੇਸ਼ਾਂ ਵਿੱਚ ਘੱਟ ਗਿਣਤੀ ਪ੍ਰਵਾਸੀਆਂ ਨੂੰ ਸੁਰੱਖਿਆ ਪ੍ਰਦਾਨ ਕਰੇਗਾ: ਪੀਯੂਸ਼ ਗੋਇਲ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਮਜ਼ਬੂਤ ​​ਇੱਛਾ ਸ਼ਕਤੀ ਕਾਰਨ ਨਾਗਰਿਕਤਾ ਕਾਨੂੰਨ ਨੂੰ ਲਾਗੂ ਕਰਨ 'ਚ ਸਫਲਤਾ ਮਿਲੀ : ਪੀਯੂਸ਼ ਗੋਇਲ

Posted On: 19 AUG 2024 1:32PM by PIB Chandigarh

ਰੱਖੜੀ ਦੇ ਸ਼ੁਭ ਮੌਕੇ 'ਤੇ ਦਿੱਲੀ 'ਚ ਰਹਿ ਰਹੀਆਂ ਪਾਕਿਸਤਾਨ ਤੋਂ ਆਈਆਂ ਮਹਿਲਾਵਾਂ ਨੇ ਅੱਜ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੂੰ ਰੱਖੜੀ ਬੰਨ੍ਹੀ।

ਕੇਂਦਰੀ ਮੰਤਰੀ ਸ੍ਰੀ ਪੀਯੂਸ਼ ਗੋਇਲ ਨੇ ਵੀ ਸਾਧਵੀ ਰਿਤੰਭਰਾ ਅਤੇ ਬ੍ਰਹਮਾ ਕੁਮਾਰੀ ਭੈਣਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ ਮੌਕੇ 'ਤੇ ਬੋਲਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਨਾਗਰਿਕਤਾ ਐਕਟ ਉਨ੍ਹਾਂ ਪ੍ਰਵਾਸੀਆਂ ਨੂੰ ਸੁਰੱਖਿਆ ਪ੍ਰਦਾਨ ਕਰੇਗਾ, ਜਿਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤਹਿਤ ਨਾਗਰਿਕਤਾ ਦਿੱਤੀ ਗਈ ਹੈ।

ਉਨ੍ਹਾਂ ਕਿਹਾ, “ਨਾਗਰਿਕਤਾ (ਸੋਧ) ਕਾਨੂੰਨ ਨੇ ਸਨਮਾਨ ਅਤੇ ਸੁਰੱਖਿਆ ਪ੍ਰਦਾਨ ਕੀਤੀ ਹੈ, ਜੋ ਤੁਹਾਡਾ ਅਧਿਕਾਰ ਹੈ।” ਸ੍ਰੀ ਗੋਇਲ ਨੇ ਕਿਹਾ, “ਇਹ ਮੇਰੇ ਜੀਵਨ ਦੇ ਮਹੱਤਵਪੂਰਨ ਰਕਸ਼ਾ ਬੰਧਨ ਜਸ਼ਨਾਂ ਵਿੱਚੋਂ ਇੱਕ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਮਜ਼ਬੂਤ ​​ਇੱਛਾ ਸ਼ਕਤੀ ਸਦਕਾ ਇਨ੍ਹਾਂ ਸਾਰੀਆਂ ਭੈਣਾਂ ਨੂੰ ਸੀਏਏ ਤਹਿਤ ਭਾਰਤੀ ਨਾਗਰਿਕਤਾ ਮਿਲ ਸਕੀ ਹੈ।

**** 

ਏਡੀ/ਵੀਐੱਨ 



(Release ID: 2048077) Visitor Counter : 9