ਉਪ ਰਾਸ਼ਟਰਪਤੀ ਸਕੱਤਰੇਤ
ਉਪ ਰਾਸ਼ਟਰਪਤੀ 23 ਅਗਸਤ, 2024 ਨੂੰ ਗੁਜਰਾਤ ਦਾ ਦੌਰਾ ਕਰਨਗੇ
ਉਪ ਰਾਸ਼ਟਰਪਤੀ ਗਾਂਧੀਨਗਰ ਵਿੱਚ ਨੈਸ਼ਨਲ ਫੋਰੈਂਸਿਕ ਸਾਇੰਸਿਜ਼ ਯੂਨੀਵਰਸਿਟੀ ਦਾ ਦੌਰਾ ਕਰਨਗੇ
ਉਪ ਰਾਸ਼ਟਰਪਤੀ ਗੁਜਰਾਤ ਯੂਨੀਵਰਸਿਟੀ, ਅਹਿਮਦਾਬਾਦ ਵਿੱਚ ਧਰਮ ਧਮ ਅੰਤਰਰਾਸ਼ਟਰੀ ਕਾਨਫ਼ਰੰਸ ਵਿੱਚ ਮੁੱਖ ਮਹਿਮਾਨ ਹੋਣਗੇ
प्रविष्टि तिथि:
21 AUG 2024 1:33PM by PIB Chandigarh
ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ 23 ਅਗਸਤ, 2024 ਨੂੰ ਗੁਜਰਾਤ ਦੇ ਅਹਿਮਦਾਬਾਦ ਅਤੇ ਗਾਂਧੀਨਗਰ ਦਾ ਦੌਰਾ ਕਰਨਗੇ।
ਆਪਣੇ ਇੱਕ ਦਿਨਾ ਦੌਰੇ ਦੌਰਾਨ ਉਪ ਰਾਸ਼ਟਰਪਤੀ ਗਾਂਧੀਨਗਰ ਵਿੱਚ ਨੈਸ਼ਨਲ ਫੋਰੈਂਸਿਕ ਸਾਇੰਸਜ਼ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕਰਨਗੇ।
ਆਪਣੀ ਯਾਤਰਾ ਦੌਰਾਨ ਸ੍ਰੀ ਧਨਖੜ ਮੁੱਖ ਮਹਿਮਾਨ ਵਜੋਂ ਅਹਿਮਦਾਬਾਦ ਵਿੱਚ ਗੁਜਰਾਤ ਯੂਨੀਵਰਸਿਟੀ ਵਿੱਚ ਧਰਮ ਧਮ ਅੰਤਰਰਾਸ਼ਟਰੀ ਕਾਨਫ਼ਰੰਸ ਦੀ ਪ੍ਰਧਾਨਗੀ ਵੀ ਕਰਨਗੇ।
*************
ਜੇਕੇ/ਆਰਸੀ
(रिलीज़ आईडी: 2048087)
आगंतुक पटल : 59