ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ 25 ਅਗਸਤ ਨੂੰ ਮਹਾਰਾਸ਼ਟਰ ਅਤੇ ਰਾਜਸਥਾਨ ਦਾ ਦੌਰਾਨ ਕਰਨਗੇ


ਪ੍ਰਧਾਨ ਮੰਤਰ ਜਲਗਾਂਓ ਵਿੱਚ ਆਯੋਜਿਤ ਲਖਪਤੀ ਦੀਦੀ ਸੰਮੇਲਨ ਵਿੱਚ ਹਿੱਸਾ ਲੈਣਗੇ

ਪ੍ਰਧਾਨ ਮੰਤਰੀ 11 ਲੱਖ ਨਵੀਆਂ ਲਖਪਤੀ ਦੀਦੀਆਂ ਨੂੰ ਸਨਮਾਨਿਤ ਕਰਨਗੇ ਅਤੇ ਸਰਟੀਫਿਕੇਟ ਦੇਣਗੇ

ਪ੍ਰਧਾਨ ਮੰਤਰੀ 2,500 ਕਰੋੜ ਰੁਪਏ ਦਾ ਇੱਕ ਰਿਵੌਲਵਿੰਗ ਫੰਡ ਜਾਰੀ ਕਰਨਗੇ ਅਤੇ 5,000 ਕਰੋੜ ਰੁਪਏ ਦੇ ਬੈਂਕ ਲੋਨ ਪ੍ਰਦਾਨ ਕਰਨਗੇ

ਪ੍ਰਧਾਨ ਮੰਤਰੀ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜਯੰਤੀ ਸਮਾਰੋਹ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕਰਨਗੇ ।

Posted On: 24 AUG 2024 2:54PM by PIB Chandigarh

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 25 ਅਗਸਤ ਨੂੰ ਮਹਾਰਾਸ਼ਟਰ ਦੇ ਜਲਗਾਂਓ ਅਤੇ ਰਾਜਸਥਾਨ ਦੇ ਜੋਧਪੁਰ ਦਾ ਦੌਰਾ ਕਰਨਗੇ। ਸਵੇਰੇ ਲਗਭਗ 11:15 ਵਜੇ ਪ੍ਰਧਾਨ ਮੰਤਰੀ ਲਖਪਤੀ ਦੀਦੀ ਸੰਮੇਲਨ ਵਿੱਚ ਹਿੱਸਾ ਲੈਣਗੇ। ਸ਼ਾਮ ਲਗਭਗ ਸਾਢੇ ਚਾਰ ਵਜੇ ਪ੍ਰਧਾਨ ਮੰਤਰੀ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜਯੰਤੀ ਸਮਾਰੋਹ ਦੇ ਸਮਾਪਨ ਸਮਾਰੋਹ ਵਿੱਚ ਮੁੱਖ ਮਹਿਮਾਨ ਹੋਣਗੇ।

 

ਪ੍ਰਧਾਨ ਮੰਤਰੀ ਮਹਾਰਾਸ਼ਟਰ ਵਿੱਚ

ਪ੍ਰਧਾਨ ਮੰਤਰੀ ਲਖਪਤੀ ਦੀਦੀ ਸੰਮੇਲਨ ਵਿੱਚ ਹਿੱਸਾ ਲੈਣ ਦੇ ਲਈ ਜਲਗਾਂਓ ਜਾਣਗੇ। ਉਹ ਉਨ੍ਹਾਂ 11 ਲੱਖ ਨਵੀਆਂ ਲਖਪਤੀ ਦੀਦੀਆਂ ਨੂੰ ਸਰਟੀਫਿਕੇਟ ਦੇਣਗੇ ਅਤੇ ਸਨਮਾਨਿਤ ਕਰਨਗੇ, ਜੋ ਹਾਲ ਹੀ ਵਿੱਚ ਐੱਨਡੀਏ ਸਰਕਾਰ ਦੇ ਤੀਸਰੇ ਕਾਰਜਕਾਲ ਦੌਰਾਨ ਲਖਪਤੀ ਬਣੀਆਂ ਹਨ। ਪ੍ਰਧਾਨ ਮੰਤਰੀ ਦੇਸ਼ ਭਰ ਦੀਆਂ ਲਖਪਤੀ ਦੀਦੀਆਂ ਨਾਲ ਗੱਲਬਾਤ ਵੀ ਕਰਨਗੇ।

ਪ੍ਰਧਾਨ ਮੰਤਰੀ 2,500 ਕਰੋੜ ਰੁਪਏ ਦਾ ਇੱਕ ਰਿਵੌਲਵਿੰਗ ਫੰਡ ਜਾਰੀ ਕਰਨਗੇ, ਜਿਸ ਨਾਲ 4.3 ਲੱਖ ਸੈਲਫ ਹੈਲਪ ਗਰੁੱਪਸ (ਐੱਸਐੱਚਜੀ) ਦੇ ਲਗਭਗ 48 ਲੱਖ ਮੈਂਬਰਾਂ ਨੂੰ ਲਾਭ ਹੋਵੇਗਾ। ਉਹ 5,000 ਕਰੋੜ ਰੁਪਏ ਦਾ ਬੈਂਕ ਲੋਨ ਵੀ ਪ੍ਰਦਾਨ ਕਰਨਗੇ, ਜਿਸ ਨਾਲ 2.35 ਲੱਖ ਸੈਲਫ ਹੈਲਪ ਗਰੁੱਪਸ (ਐੱਸਐੱਚਜੀ) ਦੇ 25.8 ਲੱਖ ਮੈਂਬਰਾਂ ਨੂੰ ਲਾਭ ਹੋਵੇਗਾ।

ਲਖਪਤੀ ਦੀਦੀ ਯੋਜਨਾ ਦੀ ਸ਼ੁਰੂਆਤ ਦੇ ਬਾਅਦ ਤੋਂ ਹੁਣ ਤੱਕ ਇੱਕ ਕਰੋੜ ਮਹਿਲਾਵਾਂ ਨੂੰ ਲਖਪਤੀ ਦੀਦੀ ਬਣਾਇਆ ਜਾ ਚੁੱਕਿਆ ਹੈ। ਸਰਕਾਰ ਨੇ 3 ਕਰੋੜ ਲਖਪਤੀ ਦੀਦੀ ਬਣਾਉਣ ਦਾ ਲਕਸ਼ ਰੱਖਿਆ ਹੈ।

ਪ੍ਰਧਾਨ ਮੰਤਰੀ ਰਾਜਸਥਾਨ ਵਿੱਚ

ਪ੍ਰਧਾਨ ਮੰਤਰੀ ਹਾਈ ਕੋਰਟ ਕੈਂਪਸ, ਜੋਧਪੁਰ ਵਿੱਚ ਆਯੋਜਿਤ ਹੋਣ ਵਾਲੇ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜਯੰਤੀ ਸਮਾਰੋਹ ਦੇ ਸਮਾਪਨ ਸਮਾਰੋਹ ਵਿੱਚ ਮੁੱਖ ਮਹਿਮਾਨ ਹੋਣਗੇ। ਪ੍ਰਧਾਨ ਮੰਤਰੀ ਰਾਜਸਥਾਨ ਹਾਈ ਕੋਰਟ ਸੰਗ੍ਰਹਾਲਯ ਦਾ ਉਦਘਾਟਨ ਵੀ ਕਰਨਗੇ।

************

ਐੱਮਜੇਪੀਐੱਸ



(Release ID: 2048726) Visitor Counter : 5