ਰਾਸ਼ਟਰਪਤੀ ਸਕੱਤਰੇਤ
ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਜਨਮਅਸ਼ਟਮੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ
Posted On:
25 AUG 2024 5:20PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਜਨਮਅਸ਼ਟਮੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ:-
“ਜਨਮਅਸ਼ਟਮੀ ਦੇ ਸ਼ੁਭ ਅਵਸਰ ‘ਤੇ, ਮੈਂ ਆਪਣੇ ਦੇਸ਼ ਦੇ ਸਾਰੇ ਨਾਗਰਿਕਾਂ ਅਤੇ ਵਿਦੇਸ਼ ਵਿੱਚ ਰਹਿਣ ਵਾਲੇ ਭਾਰਤੀਆਂ ਨੂੰ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।
ਜਨਮਅਸ਼ਟਮੀ ਦੇ ਦਿਨ ਅਸੀਂ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਪੂਜਾ ਕਰਦੇ ਹਾਂ। ਖੁਸ਼ੀ ਦਾ ਇਹ ਤਿਉਹਾਰ ਸਾਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਦਿਵਯ ਆਦਰਸ਼ਾਂ ਦੇ ਪ੍ਰਤੀ ਸਮਰਪਿਤ ਹੋਣ ਦੇ ਲਈ ਪ੍ਰੇਰਿਤ ਕਰਦਾ ਹੈ। ਸ਼੍ਰੀ ਕ੍ਰਿਸ਼ਨ ਅਤੇ ਅਰਜੁਨ ਵਿਚਕਾਰ ਸੰਵਾਦ ਦਾ ਗ੍ਰੰਥ, ਸ਼੍ਰੀਮਦ ਭਗਵਦ ਗੀਤਾ, ਸੰਪੂਰਣ ਮਾਨਵਤਾ ਦੇ ਲਈ ਪ੍ਰੇਰਣਾ ਅਤੇ ਗਿਆਨ ਦਾ ਸ਼ਾਸ਼ਵਤ ਸਰੋਤ ਹੈ।
ਆਓ, ਇਸ ਅਵਸਰ ‘ਤੇ ਅਸੀਂ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਆਤਮਸਾਤ ਕਰੀਏ ਅਤੇ ਦੇਸ਼ ਦੀ ਪ੍ਰਗਤੀ ਅਤੇ ਸਮ੍ਰਿੱਧੀ ਦੇ ਲਈ ਕੰਮ ਕਰਨ ਦਾ ਸੰਕਲਪ ਲਈਏ।”
राष्ट्रपति श्रीमती द्रौपदी मुर्मु का संदेश हिंदी में देखने के लिए कृपया यहाँ पर क्लिक ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦਾ ਸੰਦੇਸ਼ ਹਿੰਦੀ ਵਿੱਚ ਦੇਖਣ ਦਾ ਲਈ ਕ੍ਰਿਰਪਾ ਇੱਥੇ ‘ਤੇ ਕਲਿੱਕ ਕਰੇ
****
ਐੱਮਜੇਪੀਐੱਸ/ਐੱਸਆਰ/ਐੱਸਕੇ
(Release ID: 2048859)
Visitor Counter : 28