ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਪੁਤਿਨ ਨਾਲ ਗੱਲਬਾਤ ਕੀਤੀ


ਦੋਵਾਂ ਨੇਤਾਵਾਂ ਨੇ ਭਾਰਤ-ਰੂਸ ਵਿਸ਼ਿਸ਼ਟ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਪਾਵਾਂ ‘ਤੇ ਚਰਚਾ ਕੀਤੀ

ਪ੍ਰਧਾਨ ਮੰਤਰੀ ਨੇ ਯੂਕਰੇਨ ਦੀ ਆਪਣੀ ਯਾਤਰਾ ਤੋਂ ਪ੍ਰਾਪਤ ਅੰਤਰਦ੍ਰਿਸ਼ਟੀ ਸਾਂਝੀ ਕੀਤੀ ਅਤੇ ਰੂਸ-ਯੂਕ੍ਰੇਨ ਸੰਘਰਸ਼ ਦੇ ਸਮਾਧਾਨ ਲਈ ਸੰਵਾਦ ਅਤੇ ਕੂਟਨੀਤੀ ਨੂੰ ਹੀ ਅੱਗੇ ਦਾ ਰਸਤਾ ਦੱਸਿਆ

प्रविष्टि तिथि: 27 AUG 2024 3:13PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ , ਮਹਾਮਹਿਮ, ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਪਿਛਲੇ ਮਹੀਨੇ 22ਵੇਂ ਭਾਰਤ-ਰੂਸ ਦੁਵੱਲੇ ਸਮਿਟ ਵਿੱਚ ਹਿੱਸਾ ਲੈਣ ਲਈ ਰੂਸ ਦੀ ਆਪਣੀ ਸਫ਼ਲ ਯਾਤਰਾ ਨੂੰ ਯਾਦ ਕੀਤਾ।

ਦੋਵੇਂ ਨੇਤਾਵਾਂ ਨੇ ਅਨੇਕ ਦੁਵੱਲੇ ਮੁੱਦਿਆਂ ‘ਤੇ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਭਾਰਤ ਅਤੇ ਰੂਸ ਦਰਮਿਆਨ ਵਿਸ਼ਿਸ਼ਟ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਪਾਵਾਂ ‘ਤੇ ਚਰਚਾ ਕੀਤੀ।

ਉਨ੍ਹਾਂ ਨੇ ਆਪਸੀ ਹਿਤ ਦੇ ਵਿਭਿੰਨ ਖੇਤਰੀ ਅਤੇ ਗਲੋਬਲ ਮੁੱਦਿਆਂ ‘ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਦੋਵੇਂ ਨੇਤਾਵਾਂ ਨੇ ਰੂਸ-ਯੂਕ੍ਰੇਨ ਸੰਘਰਸ਼ ‘ਤੇ ਆਪਣੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਨੇ ਯੂਕ੍ਰੇਨ ਦੀ ਆਪਣੀ ਹਾਲ ਦੀ ਯਾਤਰਾ ਤੋਂ ਪ੍ਰਾਪਤ ਅੰਤਰਦ੍ਰਿਸ਼ਟੀ ਸਾਂਝੀ ਕੀਤੀ। ਉਨ੍ਹਾਂ ਨੇ ਸੰਘਰਸ਼ ਦੇ ਸਥਾਈ ਅਤੇ ਸ਼ਾਂਤੀਪੂਰਨ ਸਮਾਧਾਨ ਲਈ ਸਾਰੇ ਹਿਤਧਾਰਕਾਂ ਦੇ ਦਰਮਿਆਨ ਸੰਵਾਦ ਅਤੇ ਕੂਟਨੀਤੀ ਦੇ ਨਾਲ-ਨਾਲ ਇਮਾਨਦਾਰ ਅਤੇ ਵਿਵਹਾਰਿਕ ਸਹਿਯੋਗ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ।

ਦੋਵੇਂ ਨੇਤਾਵਾਂ ਨੇ ਇਕ ਦੂਸਰੇ ਦੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਵਿਅਕਤ ਕੀਤੀ।

 

*****

ਐੱਮਜੇਪੀਐੱਸ/ਐੱਸਟੀ/ਐੱਸਕੇਐੱਸ


(रिलीज़ आईडी: 2049131) आगंतुक पटल : 100
इस विज्ञप्ति को इन भाषाओं में पढ़ें: Odia , English , Urdu , Marathi , हिन्दी , Manipuri , Bengali , Bengali-TR , Assamese , Gujarati , Tamil , Telugu , Kannada , Malayalam