ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨ ਧਨ ਯੋਜਨਾ ਦੇ 10 ਵਰ੍ਹੇ ਪੂਰੇ ਹੋਣ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ


ਜਨ ਧਨ ਯੋਜਨਾ ਵਿੱਤੀ ਸਮਾਵੇਸ਼ਨ ਨੂੰ ਹੁਲਾਰਾ ਦੇਣ ਅਤੇ ਕਰੋੜਾਂ ਲੋਕਾਂ, ਖ਼ਾਸ ਤੌਰ ‘ਤੇ ਮਹਿਲਾਵਾਂ, ਨੌਜਵਾਨਾਂ ਨੂੰ ਸਨਮਾਨ ਦੇਣ ਵਿੱਚ ਸਰਵੋਪਰਿ ਰਹੀ ਹੈ: ਪ੍ਰਧਾਨ ਮੰਤਰੀ

Posted On: 28 AUG 2024 9:50AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਨ ਧਨ ਯੋਜਨਾ ਦੀ 10ਵੀਂ ਵਰ੍ਹੇਗੰਢ ਮਨਾਈ ਅਤੇ ਵਿੱਤੀ ਸਮਾਵੇਸ਼ਨ ਤੇ ਇਸ ਦੇ ਮਹੱਤਵਪੂਰਨ ਪ੍ਰਭਾਅ ਦੀ ਸਰਾਹਨਾ ਕੀਤੀ। ਪ੍ਰਧਾਨ ਮੰਤਰੀ ਨੇ ਸਾਰੇ ਲਾਭਾਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਯੋਜਨਾ ਨੂੰ ਸਫ਼ਲ ਬਣਾਉਣ ਵਾਲਿਆਂ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਜਨ ਧਨ ਯੋਜਨਾ ਵਿੱਤੀ ਸਮਾਵੇਸ਼ਨ ਨੂੰ ਹੁਲਾਰਾ ਦੇਣ ਅਤੇ ਕਰੋੜਾਂ ਲੋਕਾਂ, ਖਾਸ ਤੌਰ ਤੇ ਮਹਿਲਾਵਾਂ, ਨੌਜਵਾਨਾਂ ਅਤੇ ਹਾਸ਼ੀਏ ਤੇ ਰਹਿਣ ਵਾਲੇ ਸਮੁਦਾਇ ਨੂੰ ਸਨਮਾਨ ਦੇਣ ਵਿੱਚ ਸਰਵੋਪਰਿ ਰਹੀ ਹੈ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

ਅੱਜ ਦੇਸ਼ ਦੇ ਲਈ ਇੱਕ ਇਤਿਹਾਸਿਕ ਦਿਨ ਹੈ - #10YearsOfJanDhan. ਇਸ ਅਵਸਰ ਤੇ ਮੈਂ ਸਾਰੇ ਲਾਭਾਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਇਸ ਯੋਜਨਾ ਨੂੰ ਸਫ਼ਲ ਬਣਾਉਣ ਦੇ ਲਈ ਦਿਨ-ਰਾਤ ਇੱਕ ਕਰਨ ਵਾਲੇ ਸਾਰੇ ਲੋਕਾਂ ਨੂੰ ਵੀ ਬਹੁਤ-ਬਹੁਤ ਵਧਾਈ। ਜਨ ਧਨ ਯੋਜਨਾ ਕਰੋੜਾਂ ਦੇਸ਼ਵਾਸੀਆਂ, ਖਾਸ ਤੌਰ ਤੇ ਸਾਡੇ ਗ਼ਰੀਬ ਭਾਈ-ਭੈਣਾਂ ਨੂੰ ਆਰਥਿਕ ਤੌਰ ਤੇ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਸਨਮਾਨ ਦੇ ਨਾਲ ਜੀਵਨ ਜਿਉਣ ਦਾ ਅਵਸਰ ਦੇਣ ਵਿੱਚ ਸਫ਼ਲ ਰਹੀ ਹੈ।

 

***

ਐੱਮਜੇਪੀਐੱਸ/ਐੱਸਟੀ



(Release ID: 2049271) Visitor Counter : 11