ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ
'ਏਕ ਪੇੜ ਮਾਂ ਕੇ ਨਾਮ' ਮੁਹਿੰਮ ਤਹਿਤ ਦੇਸ਼ ਭਰ ਵਿੱਚ 52 ਕਰੋੜ ਤੋਂ ਵੱਧ ਰੁੱਖ ਲਗਾਏ
Posted On:
03 SEP 2024 9:50AM by PIB Chandigarh
ਕੇਂਦਰੀ ਵਾਤਾਵਰਨ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਨੇ ਅੱਜ ਐਕਸ 'ਤੇ ਇੱਕ ਪੋਸਟ ਰਾਹੀਂ ਜਾਣਕਾਰੀ ਦਿੱਤੀ ਕਿ ਦੇਸ਼ ਨੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਤਹਿਤ ਰੁੱਖ ਲਗਾਉਣ ਵਿੱਚ ਇੱਕ ਬਹੁਤ ਵੱਡੀ ਪ੍ਰਾਪਤੀ ਹਾਸਿਲ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੂਰੇ ਭਾਰਤ ਵਿੱਚ 52 ਕਰੋੜ ਤੋਂ ਵੱਧ ਬੂਟੇ ਲਗਾਏ ਗਏ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ 05.06.2024 ਨੂੰ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਮੁਹਿੰਮ ਲਈ ਆਪਣੇ ਜੋਸ਼ੀਲੇ ਸੱਦੇ ਵਿੱਚ ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਇਸ ਪਹਿਲਕਦਮੀ ਰਾਹੀਂ ਇੱਕ ਬਿਹਤਰ ਗ੍ਰਹਿ ਅਤੇ ਟਿਕਾਊ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਤਾਕੀਦ ਕੀਤੀ ਸੀ।
ਪਿਛਲੀ ਰੀਲੀਜ਼ ਦੀ ਕਾਪੀ:
https://pib.gov.in/PressReleasePage.aspx?PRID=2022815
**********
ਐੱਨਬੀ/ਜੀਐੱਸ
(Release ID: 2051407)
Read this release in:
Telugu
,
Urdu
,
Assamese
,
Bengali
,
Manipuri
,
Kannada
,
Khasi
,
English
,
Hindi
,
Marathi
,
Bengali-TR
,
Bengali-TR
,
Gujarati
,
Odia
,
Tamil
,
Malayalam