ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਮਹਾਰਾਸ਼ਟਰ ਵਿਧਾਨ ਪਰਿਸ਼ਦ ਦੇ ਸ਼ਤਾਬਦੀ ਵਰ੍ਹਾ ਸਮਾਰੋਹ ਦੀ ਸ਼ੋਭਾ ਵਧਾਈ

Posted On: 03 SEP 2024 7:41PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (3 ਸਤੰਬਰ, 2024 ਨੂੰ) ਮੁੰਬਈ ਵਿੱਚ ਮਹਾਰਾਸ਼ਟਰ ਵਿਧਾਨ ਪਰਿਸ਼ਦ ਦੇ ਸ਼ਤਾਬਦੀ ਵਰ੍ਹਾ ਸਮਾਰੋਹ ਦੀ ਸ਼ੋਭਾ ਵਧਾਈ।

 

ਇਸ ਅਵਸਰ ‘ਤੇ ਬੋਲਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਮਹਾਰਾਸ਼ਟਰ ਵਿਧਾਨ ਪਰਿਸ਼ਦ ਨੇ ਆਪਣੀ ਸਥਾਪਨਾ ਦੇ ਸਮੇਂ ਤੋਂ ਹੀ ਰਾਜ ਦੇ ਲੋਕਾਂ ਦੀਆਂ ਉਮੀਦਾਂ ਅਤੇ ਆਕਾਂਖਿਆਵਾਂ ਦਾ ਪ੍ਰਗਟਾਵਾ ਕੀਤਾ ਹੈ। ਮਹਾਰਾਸ਼ਟਰ ਵਿਧਾਨ ਪਰਿਸ਼ਦ ਨੇ ਸਦਾ ਇੱਕ ਉੱਤਰਦਾਈ ਉੱਚ ਸਦਨ ਦੀ ਭੂਮਿਕਾ ਨਿਭਾਈ ਹੈ। ਰਾਸ਼ਟਰਪਤੀ ਨੇ ਪਰਿਸ਼ਦ ਦੇ ਸਾਰੇ ਵਰਤਮਾਨ ਅਤੇ ਸਾਬਕਾ ਮੈਂਬਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਦੋਨਾਂ ਸਦਨਾਂ ਦੇ ਉਨ੍ਹਾਂ ਮੈਂਬਰਾਂ ਨੂੰ ਭੀ  ਵਧਾਈ ਦਿੱਤੀ, ਜਿਨ੍ਹਾਂ ਨੇ ਆਪਣੇ ਅਸਾਧਾਰਣ ਯੋਗਦਾਨ ਦੇ ਲਈ ਪੁਰਸਕਾਰ ਪ੍ਰਾਪਤ ਕੀਤੇ ਹਨ।

 

ਮਾਣਯੋਗ ਰਾਸ਼ਟਰਪਤੀ ਨੇ ਕਿਹਾ ਕਿ ਮਹਾਰਾਸ਼ਟਰ ਵਿਧਾਨ ਪਰਿਸ਼ਦ ਨੇ ਸਵਸਥ ਚਰਚਾ ਅਤੇ ਸੰਵਾਦ ਦੀ ਪਰੰਪਰਾ ਨੂੰ ਸਥਾਪਿਤ ਕਰਕੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਸਸ਼ਕਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਹੀ ਪਰਿਸ਼ਦ ਦੇ ਮੈਂਬਰਾਂ ਨੇ ਜਨ ਕਲਿਆਣ ਦੇ ਲਈ ਭੀ ਜ਼ਿਕਰਯੋਗ ਯੋਗਦਾਨ ਦਿੱਤਾ ਹੈ। ਰਾਸ਼ਟਰਪਤੀ ਨੇ ਦੱਸਿਆ ਕਿ ਮਹਾਰਾਸ਼ਟਰ ਵਿਧਾਨ ਪਰਿਸ਼ਦ ਦੇ ਸਾਬਕਾ ਚੇਅਰਮੈਨ, ਵੀ.ਐੱਸ. ਪੇਜ (former Chairman of this Council, V.S. Page) ਨੇ ਰੋਜ਼ਗਾਰ ਗਰੰਟੀ ਯੋਜਨਾ ਦੀ ਪਰਿਕਲਪਨਾ ਕੀਤੀ ਸੀ। ਬਾਅਦ ਵਿੱਚ ਉਸੇ ਯੋਜਨਾ ਦੇ ਸਮਾਨ ਹੀ ਇੱਕ ਪ੍ਰਣਾਲੀ ਨੂੰ ਰਾਸ਼ਟਰੀ ਪੱਧਰ ‘ਤੇ ‘ਮਨਰੇਗਾ’ ('MGNREGA) ਦੇ ਰੂਪ ਵਿੱਚ ਅਪਣਾਇਆ ਗਿਆ।

 

ਰਾਸ਼ਟਰਪਤੀ ਨੇ ਕਿਹਾ ਕਿ ਸੰਸਦ ਵਿੱਚ ਰਾਜ ਸਭਾ (Rajya Sabha) ਅਤੇ ਵਿਧਾਨ ਸਭਾਵਾਂ (Legislative Assemblies) ਵਿੱਚ ਵਿਧਾਨ ਪਰਿਸ਼ਦਾਂ (Legislative Councils) ਨੂੰ ਬਜ਼ੁਰਗਾਂ ਦਾ ਸਦਨ (House of the Elders) ਕਿਹਾ ਜਾਂਦਾ ਹੈ, ਜਿੱਥੇ ਦੋ ਸਦਨ ਹੁੰਦੇ ਹਨ। ਇਨ੍ਹਾਂ ਸਦਨਾਂ ਵਿੱਚ ਨਿਊਨਤਮ ਉਮਰ ਸੀਮਾ ਅਧਿਕ ਹੋਣ ਦੇ ਨਾਲ-ਨਾਲ ਬਜ਼ੁਰਗਾਂ ਦੇ ਸਦਨ (Elder Houses) ਵਿੱਚ ਅਧਿਕ ਅਨੁਭਵੀ ਮੈਂਬਰਾਂ ਦੀ ਪ੍ਰਤੀਨਿਧਤਾ ਅਕਸਰ ਦੇਖੀ ਜਾਂਦੀ ਹੈ। ਅਜਿਹੇ ਅਨੁਭਵ ਵਾਲੇ ਮੈਂਬਰਾਂ (Such Elders) ਨੇ ਕਈ ਸ਼ਾਨਦਾਰ ਉਦਾਹਰਣਾਂ ਪੇਸ਼ ਕੀਤੀਆਂ ਹਨ ਅਤੇ ਸੰਸਦੀ ਪ੍ਰਣਾਲੀ ਅਤੇ ਵਿਧਾਨਪਾਲਿਕਾ ਦੀ ਕਾਰਜ ਸੰਸਕ੍ਰਿਤੀ ਨੂੰ ਸਮ੍ਰਿੱਧ ਕੀਤਾ ਹੈ। ਰਾਸ਼ਟਰਪਤੀ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਮਹਾਰਾਸ਼ਟਰ ਵਿਧਾਨ ਪਰਿਸ਼ਦ ਇਸ ਪਰੰਪਰਾ ਨੂੰ ਹੋਰ ਸਸ਼ਕਤ ਬਣਾਏਗੀ।

 ਰਾਸ਼ਟਰਪਤੀ ਨੇ ਕਿਹਾ ਕਿ ਮਹਾਰਾਸ਼ਟਰ ਸੰਪੂਰਨ ਰਾਸ਼ਟਰ ਦੇ ਸਾਹਮਣੇ ਸਮਾਜਿਕ, ਆਰਥਿਕ, ਸੱਭਿਆਚਾਰਕ ਅਤੇ ਅਧਿਆਤਮਿਕ ਪ੍ਰਗਤੀ ਦੀ ਉਦਾਹਰਣ ਪ੍ਰਸਤੁਤ ਕਰਦਾ ਰਿਹਾ ਹੈ। ਵਰ੍ਹੇ 2023-24 ਦੇ ਆਰਥਿਕ ਸਰਵੇਖਣ ਦੇ ਅਨੁਸਾਰ, ਸਟੇਟ ਜੀਡੀਪੀ (State GDP) ਦੇ ਮਾਮਲੇ ਵਿੱਚ ਮਹਾਰਾਸ਼ਟਰ ਦੇਸ਼ ਵਿੱਚ ਪਹਿਲੇ ਸਥਾਨ ‘ਤੇ ਹੈ। ਉਨ੍ਹਾਂ ਨੇ ਇਸ ਉਪਲਬਧੀ ਦੇ ਲਈ ਵਿਧਾਨਪਾਲਿਕਾ ਦੇ ਮੈਂਬਰਾਂ, ਰਾਜ ਸਰਕਾਰ ਅਤੇ ਮਹਾਰਾਸ਼ਟਰ ਦੀ ਜਨਤਾ ਦੀ ਪ੍ਰਸ਼ੰਸਾ ਕੀਤੀ। ਰਾਸ਼ਟਰਪਤੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਮਹਾਰਾਸ਼ਟਰ ਦੀ ਵਿਕਾਸ ਯਾਤਰਾ ਤੀਬਰ ਗਤੀ ਨਾਲ ਅੱਗੇ ਵਧਦੀ ਰਹੇਗੀ। ਉਨ੍ਹਾਂ ਨੇ ਪ੍ਰਦੇਸ਼ ਦੀ ਜਨਤਾ ਦੇ ਉੱਜਵਲ ਭਵਿੱਖ ਦੀ ਕਾਮਨਾ ਭੀ ਕੀਤੀ।

 ਰਾਸ਼ਟਰਪਤੀ ਦਾ ਭਾਸ਼ਣ ਪੜ੍ਹਨ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ –

  

***

ਐੱਮਜੇਪੀਐੱਸ/ਐੱਸਆਰ


(Release ID: 2051986) Visitor Counter : 49