ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
04 SEP 2024 3:00PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।
ਸ਼੍ਰੀ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਨੂੰ ਦੂਸਰਿਆਂ ਦੀ ਸੇਵਾ ਅਤੇ ਦੇਖਭਾਲ਼ ਕਰਨ ਅਤੇ ਸਮਾਜ ਵਿੱਚ ਭਾਈਚਾਰੇ ਦੇ ਰਿਸ਼ਤਿਆਂ ਅਤੇ ਸਦਭਾਵ ਨੂੰ ਵਧਾਉਣ ਦੇ ਲਈ ਪ੍ਰੇਰਿਤ ਕਰਦੇ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
"ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਮੇਰੀਆਂ ਸ਼ੁਭਕਾਮਨਾਵਾਂ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਨੂੰ ਦੂਸਰਿਆਂ ਦੀ ਸੇਵਾ ਅਤੇ ਦੇਖਭਾਲ਼ ਕਰਨ ਦੇ ਲਈ ਪ੍ਰੇਰਿਤ ਕਰਦੇ ਹਨ। ਇਹ ਸਾਨੂੰ ਆਪਣੇ ਸਮਾਜ ਵਿੱਚ ਭਾਈਚਾਰੇ ਦੇ ਰਿਸ਼ਤਿਆਂ ਅਤੇ ਸਦਭਾਵ ਨੂੰ ਵਧਾਉਣ ਦੀ ਭੀ ਸਿੱਖਿਆ ਦਿੰਦੇ ਹਨ। ਕਾਮਨਾ ਹੈ ਕਿ ਸਾਡੀ ਪ੍ਰਿਥਵੀ ਨੂੰ ਬਿਹਤਰ ਬਣਾਉਣ ਦੇ ਸਾਡੇ ਪ੍ਰਯਾਸਾਂ ਵਿੱਚ ਇਸ ਦਾ ਗਿਆਨ ਸਦਾ ਸਾਡਾ ਮਾਰਗਦਰਸ਼ਨ ਕਰਦਾ ਰਹੇ।"
***
ਐੱਮਜੇਪੀਐੱਸ/ਆਰਟੀ
(रिलीज़ आईडी: 2052036)
आगंतुक पटल : 94
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Kannada
,
Malayalam