ਯੁਵਾ ਮਾਮਲੇ ਤੇ ਖੇਡ ਮੰਤਰਾਲਾ
ਡਾ. ਮਨਸੁਖ ਮਾਂਡਵੀਆ ਨੇ 2047 ਤੱਕ ਪ੍ਰਧਾਨ ਮੰਤਰੀ ਦੇ 'ਵਿਕਸਿਤ ਭਾਰਤ' ਦੇ ਵਿਜ਼ਨ ਨੂੰ ਪੂਰਾ ਕਰਨ ਲਈ 'ਯੁਵਾ ਸ਼ਕਤੀ' ਨੂੰ ਰਾਹ ਦਿਖਾਉਣ ਦਾ ਸੱਦਾ ਦਿੱਤਾ
ਯੁਵਾ ਅਫ਼ਸਰਾਂ ਨੂੰ ਰਾਸ਼ਟਰ ਨਿਰਮਾਣ ਲਈ ਰਣਨੀਤਕ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਹੋਣ ਦੀ ਤਾਕੀਦ ਕੀਤੀ
ਕੇਂਦਰੀ ਮੰਤਰੀ ਨੇ ਜ਼ਿਲ੍ਹਾ ਯੁਵਾ ਅਫ਼ਸਰਾਂ ਦੀ ਦੋ ਰੋਜ਼ਾ ਕੌਮੀ ਕਨਵੈਨਸ਼ਨ ਦਾ ਉਦਘਾਟਨ ਕੀਤਾ
Posted On:
04 SEP 2024 4:32PM by PIB Chandigarh
ਕੇਂਦਰੀ ਯੁਵਾ ਮਾਮਲੇ ਅਤੇ ਖੇਡਾਂ ਅਤੇ ਕਿਰਤ ਅਤੇ ਰੋਜ਼ਗਾਰ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਅੱਜ ਨਵੀਂ ਦਿੱਲੀ ਵਿੱਚ ਜ਼ਿਲ੍ਹਾ ਯੁਵਾ ਅਫ਼ਸਰਾਂ ਦੀ ਦੋ ਰੋਜ਼ਾ ਕੌਮੀ ਕਾਨਫ਼ਰੰਸ ਦਾ ਉਦਘਾਟਨ ਕੀਤਾ। ਇਸ ਸਮਾਗਮ ਦਾ ਮੰਤਵ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ 2047 ਤੱਕ ਵਿਕਸਿਤ ਭਾਰਤ - 'ਵਿਕਸਿਤ ਭਾਰਤ' - ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਰਚਾ ਨੂੰ ਉਤਸ਼ਾਹਿਤ ਕਰਨਾ ਹੈ।
ਆਪਣੇ ਉਦਘਾਟਨੀ ਭਾਸ਼ਣ ਵਿੱਚ ਕੇਂਦਰੀ ਮੰਤਰੀ ਨੇ ਭਾਰਤ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਯੁਵਾ ਸ਼ਕਤੀ ਦੀ ਸਮਰੱਥਾ ਨੂੰ ਵਰਤਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ਿਲ੍ਹਾ ਯੁਵਾ ਅਫ਼ਸਰਾਂ ਨੂੰ ਸੱਦਾ ਦਿੱਤਾ ਕਿ ਉਹ ਰਾਸ਼ਟਰ ਨਿਰਮਾਣ ਵਿੱਚ ਸਾਰਥਕ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ, ਸਸ਼ਕਤ ਬਣਾਉਣ ਅਤੇ ਉਨ੍ਹਾਂ ਨਾਲ ਜੁੜਨ ਵਿੱਚ ਮੋਹਰੀ ਭੂਮਿਕਾ ਨਿਭਾਉਣ।
ਡਾ. ਮਾਂਡਵੀਆ ਨੇ ਕਿਹਾ, "ਭਾਰਤ ਦੇ ਨੌਜਵਾਨ ਸਾਡੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਇੱਕ ਖ਼ੁਸ਼ਹਾਲ ਅਤੇ ਵਿਕਸਿਤ ਰਾਸ਼ਟਰ ਦੇ ਨਿਰਮਾਣ ਵੱਲ ਸੇਧਿਤ ਕਰਨਾ ਚਾਹੀਦਾ ਹੈ।" ਉਨ੍ਹਾਂ ਅੱਗੇ ਕਿਹਾ "ਸਾਨੂੰ 2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣ ਤੱਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ 'ਵਿਕਸਿਤ ਭਾਰਤ' ਦੇ ਸੁਪਨੇ ਨੂੰ ਪੂਰਾ ਕਰਨ ਲਈ ਆਪਣੇ ਨੌਜਵਾਨਾਂ ਦੀ ਸ਼ਕਤੀ ਨੂੰ ਦਿਸ਼ਾ ਦੇਣ ਦੀ ਲੋੜ ਹੈ।"
ਹਾਜ਼ਰੀਨ ਨੂੰ ਸੰਬੋਧਿਤ ਕਰਦੇ ਹੋਏ ਡਾ. ਮਾਂਡਵੀਆ ਨੇ ਹਾਲ ਹੀ ਵਿੱਚ ਲਾਂਚ ਕੀਤੇ ‘ਮਾਈ ਭਾਰਤ’ ਪਲੇਟਫ਼ਾਰਮ ਦੀਆਂ ਸੰਭਾਵਨਾਵਾਂ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਲੇਟਫ਼ਾਰਮ ਵਰਤਮਾਨ ਵਿੱਚ ਸੀਵੀ ਨਿਰਮਾਣ ਅਤੇ ਅਨੁਭਵੀ ਸਿੱਖਿਆ ਵਰਗੀਆਂ ਕਈ ਵਿਸ਼ੇਸ਼ਤਾਵਾਂ ਦੀ ਪੇਸ਼ਕਸ਼ ਕਰਦਾ ਹੈ ਅਤੇ ਭਵਿੱਖ ਵਿੱਚ ਇਸਦਾ ਉਦੇਸ਼ ਨੌਜਵਾਨਾਂ ਨੂੰ ਹੁਨਰ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਈ ਭਾਰਤ ਪਲੇਟਫ਼ਾਰਮ ਸਾਡੇ ਨੌਜਵਾਨਾਂ ਲਈ ਵਨ-ਸਟਾਪ ਹੱਲ ਵਜੋਂ ਕੰਮ ਕਰੇਗਾ। ਉਨ੍ਹਾਂ ਨੇ ਮਾਣ ਨਾਲ ਕਿਹਾ ਕਿ 1.5 ਕਰੋੜ ਤੋਂ ਵੱਧ ਨੌਜਵਾਨ ਵਲੰਟੀਅਰ ਪਹਿਲਾਂ ਹੀ ਪਲੇਟਫ਼ਾਰਮ 'ਤੇ ਰਜਿਸਟਰ ਹੋ ਚੁੱਕੇ ਹਨ ਅਤੇ ਦਸੰਬਰ, 2024 ਦੇ ਅੰਤ ਤੱਕ ਇਸ ਗਿਣਤੀ ਨੂੰ ਵਧਾ ਕੇ 3 ਕਰੋੜ ਕਰਨ ਦਾ ਅਭਿਲਾਸ਼ੀ ਟੀਚਾ ਰੱਖਿਆ ਹੈ।
ਕੇਂਦਰੀ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਬਿਆਨ ਕੀਤੇ ਅੰਮ੍ਰਿਤ ਕਾਲ ਦੇ "ਪੰਚ ਪ੍ਰਣ" ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਇਨ੍ਹਾਂ ਸਿਧਾਂਤਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਬਿਹਤਰੀ ਲਈ ਸਮਰਪਿਤ ਹੋਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਸੱਦਾ ਦਿੱਤਾ ਕਿ ਉਹ ਅਗਲੇ 25 ਸਾਲ ਦੇਸ਼ ਨੂੰ ਅੱਗੇ ਵਧਾਉਣ ਅਤੇ ਖ਼ੁਸ਼ਹਾਲ ਬਣਾਉਣ ਲਈ ਵਚਨਬੱਧ ਹੋਣ, ਇਸ ਸਮਝ ਦੇ ਨਾਲ ਕਿ ਭਵਿੱਖ ਵਿੱਚ ਉਨ੍ਹਾਂ ਦੇ ਯਤਨਾਂ ਦਾ ਲਾਭ ਉਨ੍ਹਾਂ ਨੂੰ ਹੀ ਮਿਲੇਗਾ।
ਕੇਂਦਰੀ ਮੰਤਰੀ ਨੇ ਵਿਕਸਿਤ ਭਾਰਤ 2047, ‘ਸੇਵਾ ਸੇ ਸੀਖੇਂ’, ਪਬਲਿਕ ਲਾਈਫ਼ ਵਿੱਚ ਯੁਵਾ, ਐੱਫਆਈਟੀ ਇੰਡੀਆ ਕਲੱਬ ਅਤੇ ਸਵੱਛ ਭਾਰਤ ਮਿਸ਼ਨ - ਨਯਾ ਸੰਕਲਪ ਵਰਗੇ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ 'ਤੇ ਦੇਸ਼ ਭਰ ਤੋਂ ਆਏ ਯੁਵਾ ਮਾਮਲੇ ਵਿਭਾਗ ਅਤੇ ਮਾਈ ਭਾਰਤ ਦੇ ਅਧਿਕਾਰੀਆਂ ਨਾਲ ਇੰਟਰਐਕਟਿਵ ਸੈਸ਼ਨਾਂ ਦੀ ਪ੍ਰਧਾਨਗੀ ਕੀਤੀ।
ਰਾਸ਼ਟਰੀ ਕਨਵੈਨਸ਼ਨ 4 ਅਤੇ 5 ਸਤੰਬਰ, 2024 ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿਖੇ ਯੁਵਾ ਮਾਮਲੇ ਵਿਭਾਗ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਆਯੋਜਿਤ ਕੀਤੀ ਜਾ ਰਹੀ ਹੈ। ਸਿਹਤ, ਸ਼ਹਿਰੀ ਸ਼ਾਸਨ, ਸਾਈਬਰ ਸੁਰੱਖਿਆ, ਉੱਦਮਤਾ, ਯੂਥ ਐਕਸਚੇਂਜ, ਅਤੇ ਵਿਗਿਆਨ ਮੇਲਾ ਸਮੇਤ ਵੱਖ-ਵੱਖ ਵਿਸ਼ਿਆਂ 'ਤੇ ਜਾਣਕਾਰੀ ਸਾਂਝੀ ਕਰਨ ਲਈ ਦੇਸ਼ ਭਰ ਦੇ ਯੁਵਾ ਅਧਿਕਾਰੀ ਸੰਮੇਲਨ ਵਿੱਚ ਸ਼ਾਮਲ ਹੋ ਰਹੇ ਹਨ।
ਵਿਚਾਰ ਵਟਾਂਦਰੇ ਵਿੱਚ ਨੌਜਵਾਨਾਂ ਦੀ ਪਹੁੰਚ ਅਤੇ ਸ਼ਮੂਲੀਅਤ ਨੂੰ ਵਧਾਉਣ ਲਈ ਮਾਈ ਭਾਰਤ ਤਕਨਾਲੋਜੀ ਪਲੇਟਫ਼ਾਰਮ ਦਾ ਲਾਭ ਉਠਾਉਣ 'ਤੇ ਵੀ ਧਿਆਨ ਦਿੱਤਾ ਜਾਵੇਗਾ। ਵਿਚਾਰ-ਵਟਾਂਦਰੇ ਸੈਸ਼ਨਾਂ ਵਿੱਚ ਰਾਸ਼ਟਰੀ ਯੁਵਾ ਉਤਸਵ ਅਤੇ ਵਿਗਿਆਨ ਮੇਲੇ ਵਰਗੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡਾਕ ਚੌਪਾਲ, ਸਾਈਬਰ ਸੁਰੱਖਿਆ ਅਤੇ ਸਾਈਬਰ ਕ੍ਰਾਈਮ ਜਾਗਰੂਕਤਾ ਅਤੇ ਯੁਵਾ ਉੱਦਮਤਾ ਬਾਰੇ ਵੀ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ।
ਕੌਮੀ ਕਨਵੈਨਸ਼ਨ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਖੇਤਰੀ ਸੰਗਠਨਾਂ ਦੇ ਅਧਿਕਾਰੀਆਂ ਨੂੰ ਸਸ਼ਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ ਤਾਂ ਕਿ ਉਹ ਨੌਜਵਾਨਾਂ ਨੂੰ ਅਗਵਾਈ ਪ੍ਰਦਾਨ ਕਰ ਸਕਣ ਅਤੇ ਉਨ੍ਹਾਂ ਨੂੰ ਆਪਣੀ ਉੱਚਤਮ ਸਮਰੱਥਾ ਪ੍ਰਾਪਤ ਕਰ ਕੇ ਮੌਕੇ ਪ੍ਰਦਾਨ ਕਰਕੇ ਪ੍ਰੇਰਿਤ ਕਰ ਸਕਣ।
************
ਹਿਮਾਂਸ਼ੂ ਪਾਠਕ
(Release ID: 2052040)
Visitor Counter : 34