ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਮਹਾਰਾਸ਼ਟਰ ਸਰਕਾਰ ਦੀ ‘ਸ਼ਾਸਨ ਆਪਲਯਾ ਦਾਰੀ’ (‘Shasan Aplya Dari’) ਅਤੇ ‘ਮੁਖਯਮੰਤਰੀ ਮਾਝੀ ਲੜਕੀ ਬਹਿਨ ਯੋਜਨਾ’ (Mukhyamantri Majhi Ladki Bahin Yojna) ਦੇ ਲਾਭਾਰਥੀਆਂ ਦੇ ਇੱਕ ਇਕੱਠ ਨੂੰ ਸੰਬੋਧਨ ਕੀਤਾ
Posted On:
04 SEP 2024 5:30PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (4 ਸਤੰਬਰ, 2024 ਨੂੰ) ਉਦਗੀਰ (Udgir) ਵਿੱਚ ਮਹਾਰਾਸ਼ਟਰ ਸਰਕਾਰ ਦੀ ‘ਸ਼ਾਸਨ ਆਪਲਯਾ ਦਾਰੀ’ (‘Shasan Aplya Dari’) ਅਤੇ ‘ਮੁਖਯਮੰਤਰੀ ਮਾਝੀ ਲੜਕੀ ਬਹਿਨ ਯੋਜਨਾ’ (Mukhyamantri Majhi Ladki Bahin Yojna) ਦੇ ਲਾਭਾਰਥੀਆਂ ਦੇ ਇੱਕ ਇਕੱਠ ਨੂੰ ਸੰਬੋਧਨ ਕੀਤਾ।
ਇਸ ਅਵਸਰ ‘ਤੇ ਬੋਲਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ‘ਸ਼ਾਸਨ ਆਪਲਯਾ ਦਾਰੀ’ ਅਤੇ ‘ਮੁਖਯਮੰਤਰੀ ਮਾਝੀ ਲੜਕੀ ਬਹਿਨ ਯੋਜਨਾ’(‘Shasan Aplya Dari’ and ‘Mukhyamantri Majhi Ladki Bahin Yojna’) ਸਮਾਵੇਸ਼ੀ ਅਤੇ ਸਮ੍ਰਿੱਧ ਸਮਾਜ ਅਤੇ ਦੇਸ਼ ਦੇ ਨਿਰਮਾਣ ਦੀ ਦਿਸ਼ਾ ਵਿੱਚ ਮਹੱਤਵਪੂਰਵਨ ਕਦਮ ਹਨ। ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਦੀ ਮਦਦ ਨਾਲ ਮਹਾਰਾਸ਼ਟਰ ਵਿੱਚ ਮਹਿਲਾਵਾਂ ਆਤਮ-ਨਿਰਭਰ ਬਣ ਰਹੀਆਂ ਹਨ। ਉਨ੍ਹਾਂ ਨੇ ਮਹਿਲਾਵਾਂ ਨੂੰ ਵਿੱਤੀ ਸਾਖਰਤਾ ਅਤੇ ਕੌਸ਼ਲ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਲਈ ਆਜੀਵਿਕਾ ਦੇ ਅਵਸਰ ਪੈਦਾ ਕਰਨ ਦੇ ਲਈ ਰਾਜ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਪਾਰਦਰਸ਼ੀ ਅਤੇ ਉੱਤਰਦਾਈ ਸ਼ਾਸਨ ਦੇ ਲਈ ਕਈ ਕਦਮ ਉਠਾ ਰਹੀ ਹੈ। ਸਰਕਾਰ ਨਾਗਰਿਕਾਂ ਦੇ ਘਰਾਂ ਤੱਕ ਬੁਨਿਆਦੀ ਸੇਵਾਵਾਂ ਪਹੁੰਚਾ ਰਹੀ ਹੈ ਤਾਕਿ ਉਨ੍ਹਾਂ ਨੂੰ ਉਨ੍ਹਾਂ ਸੇਵਾਵਾਂ ਦੇ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ।
ਰਾਸ਼ਟਰਪਤੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਣ ਦੇ ਲਈ ਕੀਤੀਆਂ ਜਾ ਰਹੀਆਂ ਅਜਿਹੀਆਂ ਸਾਰੀਆਂ ਪਹਿਲਾਂ ਬਾਰੇ ਜਾਣ ਕੇ ਮੈਨੂੰ ਬਹੁਤ ਤਸੱਲੀ ਮਿਲਦੀ ਹੈ। ਕਿਹਾ ਜਾਂਦਾ ਹੈ ਕਿ ਸਮਾਨ ਪਰਿਸਥਿਤੀਆਂ ਵਿੱਚ ਪਰਿਵਾਰ ਦੇ ਆਰਥਿਕ ਸੰਸਾਧਨਾਂ ਦਾ ਉਪਯੋਗ ਪਰਿਵਾਰ ਦੇ ਲੋਕਾਂ ਦੀ ਭਲਾਈ ਵਿੱਚ ਕਰਨ ਦੀ ਭਾਵਨਾ ਅਤੇ ਸਮਝ ਪੁਰਸ਼ਾਂ ਤੋਂ ਕਿਤੇ ਅਧਿਕ ਮਹਿਲਾਵਾਂ ਵਿੱਚ ਹੁੰਦੀ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਅਗਰ ਅਸੀਂ ਇੱਕ ਪੁਰਸ਼ ਨੂੰ ਸਿੱਖਿਅਤ ਕਰਦੇ ਹਾਂ ਤਾਂ ਅਸੀਂ ਸਿਰਫ਼ ਇੱਕ ਵਿਅਕਤੀ ਨੂੰ ਸਿੱਖਿਅਤ ਕਰਦੇ ਹਾਂ ਲੇਕਿਨ ਅਗਰ ਅਸੀਂ ਇੱਕ ਮਹਿਲਾ ਨੂੰ ਸਿੱਖਿਅਤ ਕਰਦੇ ਹਾਂ ਤਾਂ ਅਸੀਂ ਪੂਰੇ ਪਰਿਵਾਰ ਨੂੰ ਅਤੇ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਅਤ ਕਰਦੇ ਹਾਂ। ਇਹ ਬਾਤ ਆਰਥਿਕ ਸਸ਼ਕਤੀਕਰਣ ਦੇ ਲਈ ਭੀ ਸੱਚ ਹੈ। ਅਗਰ ਮਹਿਲਾਵਾਂ ਆਰਥਿਕ ਤੌਰ ‘ਤੇ ਸਸ਼ਕਤ ਹੋਣਗੀਆਂ ਤਾਂ ਪੂਰਾ ਪਰਿਵਾਰ ਅਤੇ ਆਉਣ ਵਾਲੀ ਪੀੜ੍ਹੀ ਭੀ ਸਸ਼ਕਤ ਹੋਵੇਗੀ।
ਰਾਸ਼ਟਰਪਤੀ ਨੇ ਇਸ ਬਾਤ ‘ਤੇ ਪ੍ਰਸੰਨਤਾ ਵਿਅਕਤ ਕੀਤੀ ਕਿ ਭਾਰਤ ਸਰਕਾਰ ਦੀ ‘ਲਖਪਤੀ ਦੀਦੀ’ ਯੋਜਨਾ (‘Lakhpati Didi’ Scheme) ਦੇ ਜ਼ਰੀਏ ਦੇਸ਼ ਭਰ ਵਿੱਚ ਲਗਭਗ ਇੱਕ ਕਰੋੜ ਮਹਿਲਾਵਾਂ ਲਖਪਤੀ ਦੀਦੀ (Lakhpati Didi) ਬਣ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਪਹਿਲ ਨਾਲ ਮਹਿਲਾਵਾਂ ਵਿੱਚ ਆਤਮ-ਵਿਸ਼ਵਾਸ, ਜਾਗਰੂਕਤਾ ਅਤੇ ਨਵੀਂ ਚੇਤਨਾ ਵਧ ਰਹੀ ਹੈ।
ਰਾਸ਼ਟਰਪਤੀ ਨੇ ਮਹਿਲਾਵਾਂ ਦੀ ਸਿਹਤ ਅਤੇ ਪੋਸ਼ਣ (health and nutrition of women) ਨੂੰ ਸੁਨਿਸ਼ਚਿਤ ਕਰਨ ਹਿਤ ਵਿਭਿੰਨ ਕਦਮ ਉਠਾਉਣ ਦੇ ਲਈ ਮਹਾਰਾਸ਼ਟਰ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਮਾਤਾਵਾਂ ਅਤੇ ਭੈਣਾਂ ਪਰਿਵਾਰ ਦੀ ਖੁਰਾਕ ਅਤੇ ਸਿਹਤ ਦਾ ਧਿਆਨ ਰੱਖਦੀਆਂ ਹਨ, ਲੇਕਿਨ ਆਪਣੀ ਖੁਰਾਕ ਅਤੇ ਸਿਹਤ ਦਾ ਧਿਆਨ ਨਹੀਂ ਰੱਖਦੀਆਂ। ਉਨ੍ਹਾਂ ਨੇ ਉਨ੍ਹਾਂ ਨੂੰ ਆਪਣੀ ਸਿਹਤ ਵੱਲ ਧਿਆਨ ਦੇਣ ਦੀ ਸਲਾਹ ਭੀ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਤੇ ਅਤੇ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਦੇ ਲਈ ਆਪਣੀ ਸਿਹਤ ਦਾ ਧਿਆਨ ਰੱਖਣਾ ਹੋਵੇਗਾ।
ਰਾਸ਼ਟਰਪਤੀ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਪਿਛਲੇ ਕੁਝ ਵਰ੍ਹਿਆਂ ਵਿੱਚ ਕਾਰਜਬਲ (workforce) ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਹੁਣ ਹਰ ਖੇਤਰ ਵਿੱਚ ਯੋਗਦਾਨ ਦੇ ਰਹੀਆਂ ਹਨ। ਲੇਕਿਨ, ਮਹਿਲਾਵਾਂ ਦੀ ਭਾਗੀਦਾਰੀ ਨੂੰ ਹੋਰ ਵਧਾਉਣ ਦੇ ਲਈ ਅਜੇ ਹੋਰ ਪ੍ਰਯਾਸ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਸਾਰੇ ਪੁਰਸ਼ਾਂ ਨੂੰ ਮਹਿਲਾਵਾਂ ਦੀ ਸਮਰੱਥਾ ਨੂੰ ਪਹਿਚਾਣਨ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਦੀ ਪ੍ਰਗਤੀ ਵਿੱਚ ਉਤਪੰਨ ਕੋਈ ਭੀ ਰੁਕਾਵਟ ਸਮਾਜ ਅਤੇ ਦੇਸ਼ ਦੇ ਵਿਕਾਸ ਦੀ ਗਤੀ ਨੂੰ ਭੀ ਧੀਮਾ ਕਰ ਦਿੰਦੀ ਹੈ।
ਇਸ ਸਮਾਰੋਹ ਵਿੱਚ ਹਿੱਸਾ ਲੈਣ ਤੋਂ ਪਹਿਲਾਂ, ਰਾਸ਼ਟਰਪਤੀ ਨੇ ਉਦਗੀਰ (Udgir) ਵਿੱਚ ਬੁੱਧ ਵਿਹਾਰ (Buddha Vihar) ਦਾ ਉਦਘਾਟਨ ਕੀਤਾ, ਜਿਸ ਵਿੱਚ ਇੱਕ ਧਿਆਨ ਕੇਂਦਰ (Meditation Centre) ਭੀ ਹੈ ਅਤੇ ਭਗਵਾਨ ਬੁੱਧ ਦੀ ਪ੍ਰਤਿਮਾ (statue of Bhagwan Buddha) ਦੇ ਸਾਹਮਣੇ ਪੁਸ਼ਪਾਂਜਲੀ ਅਰਪਿਤ ਕੀਤੀ।
ਰਾਸ਼ਟਰਪਤੀ ਦਾ ਭਾਸ਼ਣ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ -
***
ਐੱਮਜੇਪੀਐੱਸ
(Release ID: 2052222)
Visitor Counter : 42