ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਜੀਤ ਸਿੰਘ ਨੂੰ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

Posted On: 04 SEP 2024 10:22AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ 2024 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਅਜੀਤ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ। ਅਜੀਤ ਸਿੰਘ ਨੇ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ46 ਮੁਕਾਬਲੇ  ਵਿੱਚ ਸਿਲਵਰ ਮੈਡਲ ਜਿੱਤਿਆ ਹੈ।

 ਪ੍ਰਧਾਨ ਮੰਤਰੀ ਨੇ  ਇੱਕ ਐਕਸ (X) ਪੋਸਟ ਵਿੱਚ ਕਿਹਾ;

  “ਅਜੀਤ ਸਿੰਘ ਦੀ ਅਭੂਤਪੂਰਵ ਉਪਲਬਧੀ, ਕਿਉਂਕਿ ਉਸ ਨੇ ਪੈਰਾਲਿੰਪਿਕਸ 2024 (#Paralympics2024) ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ46 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਿਆ ਹੈ! ਖੇਡਾਂ ਦੇ ਪ੍ਰਤੀ ਉਸ ਦੀ ਪ੍ਰਤੀਬੱਧਤਾ ਅਤੇ ਦ੍ਰਿੜ੍ਹਤਾ ਨੇ ਭਾਰਤ ਦਾ ਮਾਣ ਵਧਾਇਆ ਹੈ।

#Cheer4Bharat”

 

***

 

ਐੱਮਜੇਪੀਐੱਸ/ਐੱਸਟੀ



(Release ID: 2052406) Visitor Counter : 23