ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੂਡੋਕਾ ਕਪਿਲ ਪਰਮਾਰ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
Posted On:
05 SEP 2024 10:25PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ 60 ਕਿਲੋਗ੍ਰਾਮ ਜੇ1 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਕਪਿਲ ਪਰਮਾਰ ਨੂੰ ਵਧਾਈਆਂ ਦਿੱਤੀਆਂ।
ਸ਼੍ਰੀ ਮੋਦੀ ਨੇ ਉਸ ਦੇ ਪ੍ਰਦਰਸ਼ਨ ਨੂੰ ਯਾਦਗਾਰ ਦੱਸਿਆ ਅਤੇ ਉਸ ਦੇ ਭਵਿੱਖ ਦੇ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
"ਇੱਕ ਬਹੁਤ ਹੀ ਯਾਦਗਾਰੀ ਖੇਡ ਪ੍ਰਦਰਸ਼ਨ ਅਤੇ ਇੱਕ ਸਪੈਸ਼ਲ ਮੈਡਲ!
ਕਪਿਲ ਪਰਮਾਰ ਨੂੰ ਵਧਾਈਆਂ, ਕਿਉਂਕਿ ਉਹ ਪੈਰਾਲਿੰਪਿਕਸ ਵਿੱਚ ਜੂਡੋ ਵਿੱਚ ਮੈਡਲ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ। ਪੈਰਾਲਿੰਪਿਕਸ 2024 (#Paralympics2024) ਵਿੱਚ ਪੁਰਸ਼ਾਂ ਦੇ 60 ਕਿਲੋਗ੍ਰਾਮ ਜੇ1 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਉਸ ਨੂੰ ਵਧਾਈਆਂ! ਉਸ ਦੇ ਭਵਿੱਖ ਦੇ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ।
#Cheer4Bharat"
***
ਐੱਮਜੇਪੀਐੱਸ
(Release ID: 2052495)
ਵਿਜ਼ੀਟਰ ਕਾਊਂਟਰ : 101
Read this release in:
Telugu
,
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Kannada
,
Malayalam