ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਪ੍ਰਵੀਨ ਕੁਮਾਰ ਨੂੰ ਹਾਈ ਜੰਪ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
06 SEP 2024 5:22PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਥਲੀਟ ਪ੍ਰਵੀਨ ਕੁਮਾਰ ਨੂੰ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ64 ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ।
ਸ਼੍ਰੀ ਮੋਦੀ ਨੇ ਉਸ ਦੇ ਦ੍ਰਿੜ੍ਹ ਸੰਕਲਪ ਅਤੇ ਲਗਨ ਦੀ ਭੀ ਪ੍ਰਸ਼ੰਸਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
"ਪੈਰਾਲਿੰਪਿਕਸ 2024 (#Paralympics2024) ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ64 ਮੁਕਾਬਲੇ ਵਿੱਚ ਨਵੀਆਂ ਉਚਾਈਆਂ ਨੂੰ ਛੂਹਣ ਅਤੇ ਗੋਲਡ ਮੈਡਲ ਜਿੱਤਣ ‘ਤੇ ਪ੍ਰਵੀਨ ਕੁਮਾਰ ਨੂੰ ਵਧਾਈਆਂ!
ਉਸ ਦੇ ਦ੍ਰਿੜ੍ਹ ਸੰਕਲਪ ਅਤੇ ਲਗਨ ਨੇ ਸਾਡੇ ਦੇਸ਼ (ਰਾਸ਼ਟਰ) ਨੂੰ ਗੌਰਵ ਦਿਵਾਇਆ ਹੈ।
ਭਾਰਤ ਨੂੰ ਉਸ ‘ਤੇ ਮਾਣ ਹੈ!
#Cheer4Bharat"
**************
ਐੱਮਜੇਪੀਐੱਸ/ਆਰਟੀ
(रिलीज़ आईडी: 2052807)
आगंतुक पटल : 79
इस विज्ञप्ति को इन भाषाओं में पढ़ें:
Assamese
,
Odia
,
English
,
Urdu
,
हिन्दी
,
Marathi
,
Bengali
,
Manipuri
,
Gujarati
,
Tamil
,
Telugu
,
Kannada
,
Malayalam