ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲਖਨਊ ਦੁਰਘਟਨਾ ਵਿੱਚ ਜਾਨੀ ਨੁਕਸਾਨ ‘ਤੇ ਦੁਖ ਵਿਅਕਤ ਕੀਤਾ, ਪੀੜਿਤਾਂ ਦੇ ਲਈ ਅਨੁਗ੍ਰਹਿ ਰਾਸ਼ੀ ਦਾ ਐਲਾਨ ਕੀਤਾ
प्रविष्टि तिथि:
08 SEP 2024 1:13PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਇੱਕ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁਖ ਵਿਅਕਤ ਕੀਤਾ।
ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ ਹਰੇਕ ਮ੍ਰਿਤਕ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ 2 ਲੱਖ ਰੁਪਏ ਅਤੇ ਘਾਇਲਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ex-gratia) ਦੇਣ ਦਾ ਭੀ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:
“ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਇੱਕ ਇਮਾਰਤ ਢਹਿਣ ਨਾਲ ਹੋਇਆ ਜਾਨੀ ਨੁਕਸਾਨ ਦੁਖਦ ਹੈ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਦੇ ਲਈ ਪ੍ਰਾਰਥਨਾ ਕਰਦਾ ਹਾਂ। ਘਾਇਲਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ex-gratia) ਦਿੱਤੀ ਜਾਵੇਗੀ। ਘਾਇਲਾਂ ਨੂੰ 50,000 ਰੁਪਏ ਦਿੱਤੇ ਜਾਣਗੇ : ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (PM @narendramodi)”
***
ਐੱਮਜੇਪੀਐੱਸ/ਆਰਟੀ
(रिलीज़ आईडी: 2052988)
आगंतुक पटल : 85
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam