ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਸੱਤਵੇਂ National Security Strategies Conference-2024 ਦਾ ਉਦਘਾਟਨ ਕੀਤਾ

Posted On: 13 SEP 2024 8:15PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਦੋ ਦਿਨਾਂ- National Security Strategies Conference-2024 ਦਾ ਉਦਘਾਟਨ ਕੀਤਾ।

 ਇਸ ਤੋਂ ਪਹਿਲਾਂ, ਗ੍ਰਹਿ ਮੰਤਰੀ ਨੇ ਸ਼ਹੀਦ ਸਤੰਭ ‘ਤੇ ਪੁਸ਼ਪਾਂਜਲੀ ਅਰਪਿਤ ਕਰਕੇ ਸ਼ਹੀਦੀ ਕਾਲਮ (Martyrs column) ਦੇ ਉਨ੍ਹਾਂ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਿਨ੍ਹਾਂ ਨੇ ਫਰਜ਼ ਨਿਭਾਉਂਦੇ ਹੋਏ ਆਪਣਾ ਸਰਵਉੱਚ ਬਲੀਦਾਨ ਦਿੱਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਯੋਜਿਤ ਡਾਇਰੈਕਟਰ ਜਨਰਲ ਆਫ਼ ਪੁਲਿਸ/ਇੰਸਪੈਕਟਰ ਜਨਰਲ ਆਫ਼ ਪੁਲਿਸ ਦੀ ਸਲਾਨਾ ਕਾਨਫਰੰਸ ਵਿੱਚ ਲਏ ਗਏ ਫ਼ੈਸਲਿਆਂ ਨੂੰ ਲਾਗੂ ਕਰਨ ਲਈ, ਕੇਂਦਰੀ ਗ੍ਰਹਿ ਮੰਤਰੀ ਨੇ ਅੱਜ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ ਕਾਨਫਰੰਸ ਦੀਆਂ ਸਿਫ਼ਾਰਸ਼ਾਂ ਦਾ ਡੈਸ਼ਬੋਰਡ ਲਾਂਚ ਕੀਤਾ। ਇਸ ਡੈਸ਼ਬੋਰਡ ਨੂੰ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੁਆਰਾ ਵਿਕਸਿਤ ਕੀਤਾ ਗਿਆ ਹੈ।

ਇਸ ਦੋ ਦਿਨਾਂ ਕਾਨਫਰੰਸ ਦੌਰਾਨ, ਰਾਸ਼ਟਰੀ ਸੁਰੱਖਿਆ ਦੀਆਂ ਉੱਭਰ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPFs) ਅਤੇ ਕੇਂਦਰੀ ਪੁਲਿਸ ਸੰਗਠਨਾਂ (CPOs) ਦੀ ਟੌਪ ਲੀਡਰਸ਼ਿਪ ਨਾਲ ਇੱਕ ਰੋਡਮੈਪ ਤਿਆਰ ਕੀਤਾ ਜਾਵੇਗਾ।

 National Security Strategies Conference  ਦੇ ਆਯੋਜਨ ਦੀ ਪਰਿਕਲਪਨਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਡਾਇਰੈਕਟਰ ਜਨਰਲਜ਼/ਇੰਸਪੈਕਟਰ ਜਨਰਲ ਆਫ਼ ਪੁਲਿਸ ਦੀ ਕਾਨਫਰੰਸ ਦੌਰਾਨ ਕੀਤੀ ਸੀ। ਇਸ ਕਾਨਫਰੰਸ ਦਾ ਉਦੇਸ਼ ਸੀਨੀਅਰ ਪੁਲਿਸ ਅਧਿਕਾਰੀਆਂ, cutting edge  ਪੱਧਰ 'ਤੇ ਕੰਮ ਕਰ ਰਹੇ ਨੌਜਵਾਨ ਪੁਲਿਸ ਅਧਿਕਾਰੀਆਂ ਅਤੇ ਵਿਸ਼ੇਸ਼ ਖੇਤਰਾਂ ਵਿੱਚ ਵਿਸ਼ਾ ਵਸਤੂ ਮਾਹਿਰਾਂ ਦਰਮਿਆਨ ਵਿਚਾਰ-ਵਟਾਂਦਰੇ ਰਾਹੀਂ ਪ੍ਰਮੁੱਖ ਰਾਸ਼ਟਰੀ ਸੁਰੱਖਿਆ ਚੁਣੌਤੀਆਂ ਦਾ ਹੱਲ ਪ੍ਰਾਪਤ ਕਰਨਾ ਹੈ। ਸਾਲ 2020 ਵਿੱਚ ਆਯੋਜਿਤ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ ਪੁਲਿਸ ਦੀ ਕਾਨਫਰੰਸ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਵੱਧ ਤੋਂ ਵੱਧ ਲੋਕਾਂ ਦੀ ਸ਼ਿਰਕਤ ਨੂੰ ਯਕੀਨੀ ਬਣਾਉਣ ਲਈ ਕਾਨਫਰੰਸ ਨੂੰ ਹਾਈਬ੍ਰਿਡ ਮੋਡ ਵਿੱਚ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ ਸਨ।

ਇਸ ਦੋ ਦਿਨਾਂ ਕਾਨਫਰੰਸ ਵਿੱਚ ਦੇਸ਼ ਭਰ ਤੋਂ 750 ਤੋਂ ਵੱਧ ਅਧਿਕਾਰੀ ਹਿੱਸਾ ਲੈ ਰਹੇ ਹਨ। ਕਾਨਫਰੰਸ ਨੂੰ physical ਅਤੇ virtual ਦੋਵੇਂ ਹੀ modes  ਵਿੱਚ ਇੱਕ ਮਿਸ਼ਰਿਤ ਫਾਰਮੈੱਟ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਕਾਨਫਰੰਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਸ਼੍ਰੀ ਨਿਤਿਆਨੰਦ ਰਾਏ ਅਤੇ ਸ਼੍ਰੀ ਬੰਦੀ ਸੰਜੈ ਕੁਮਾਰ, ਕੇਂਦਰੀ ਗ੍ਰਹਿ ਸਕੱਤਰ ਸ਼੍ਰੀ ਗੋਵਿੰਦ ਮੋਹਨ, ਵਧੀਕ-ਐਡੀਸ਼ਨਲ/ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPFs) ਅਤੇ ਕੇਂਦਰੀ ਪੁਲਿਸ ਸੰਗਠਨਾਂ (CPOs) ਦੇ ਮੁਖੀ ਵੀ ਇਸ ਵਿੱਚ ਹਿੱਸਾ ਲੈ ਰਹੇ ਹਨ। ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪੁਲਿਸ ਡਾਇਰੈਕਟਰ ਜਨਰਲਾਂ, ਪ੍ਰਮੁੱਖ ਪੱਧਰ ਦੇ ਨੌਜਵਾਨ ਪੁਲਿਸ ਅਧਿਕਾਰੀਆਂ ਅਤੇ ਵਿਸ਼ੇਸ਼ ਖੇਤਰਾਂ ਦੇ ਵਿਸ਼ਾ ਮਾਹਿਰਾਂ ਨੇ ਵਰਚੁਅਲ ਮੋਡ ਰਾਹੀਂ ਕਾਨਫਰੰਸ ਵਿੱਚ ਹਿੱਸਾ ਲਿਆ।

*****

ਆਰਕੇ/ਵੀਵੀ/ਆਰਆਰ/ਪੀਐੱਸ



(Release ID: 2054974) Visitor Counter : 6