ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ
ਐੱਨਐੱਚਆਰਸੀ ਨੇ ਤੇਲੰਗਾਨਾ ਦੇ ਕੁਮੁਰਾਮ ਭੀਮ ਆਸਿਫਾਬਾਦ ਜ਼ਿਲ੍ਹੇ ਦੇ ਜੈਨੂਰ ਕਸਬੇ ਵਿੱਚ ਇੱਕ ਔਰਤ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੀ ਕੋਸ਼ਿਸ਼ ਨੂੰ ਲੈ ਕੇ ਕਬਾਇਲੀ ਸੰਗਠਨਾਂ ਦੇ ਵਿਰੋਧ ਤੋਂ ਪੈਦਾ ਹੋਏ ਗੰਭੀਰ ਫਿਰਕੂ ਤਣਾਅ ਅਤੇ ਹਿੰਸਾ ਦੀ ਸਥਿਤੀ ਦਾ ਖੁਦ ਨੋਟਿਸ ਲਿਆ
ਤੇਲੰਗਾਨਾ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਦੇ ਅੰਦਰ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਗਈ
ਰਿਪੋਰਟ ਵਿੱਚ ਐੱਫਆਈਆਰ ਦੀ ਸਥਿਤੀ, ਪੀੜਤ ਦੀ ਸਿਹਤ, ਰਾਜ ਪ੍ਰਸ਼ਾਸਨ ਵਲੋਂ ਉਸ ਨੂੰ ਪ੍ਰਦਾਨ ਕੀਤੀ ਗਈ ਕਾਊਂਸਲਿੰਗ ਅਤੇ ਮੁਆਵਜਾ ਸ਼ਾਮਲ ਕਰਨਾ ਚਾਹੀਦਾ ਹੈ
प्रविष्टि तिथि:
10 SEP 2024 6:03PM by PIB Chandigarh
ਭਾਰਤ ਦੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਇੱਕ ਮੀਡੀਆ ਰਿਪੋਰਟ ਦਾ ਖੁਦ ਨੋਟਿਸ ਲਿਆ ਹੈ, ਜਿਸ ਅਨੁਸਾਰ 4 ਸਤੰਬਰ, 2024 ਨੂੰ ਤੇਲੰਗਾਨਾ ਦੇ ਕੁਮੁਰਾਮ ਭੀਮ ਆਸਿਫਾਬਾਦ ਜ਼ਿਲ੍ਹੇ ਦੇ ਜੈਨੂਰ ਕਸਬੇ ਵਿੱਚ ਇੱਕ ਔਰਤ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੀ ਕੋਸ਼ਿਸ਼ ਨੂੰ ਲੈ ਕੇ ਕਬਾਇਲੀ ਸੰਗਠਨਾਂ ਵਲੋਂ ਵਿਰੋਧ ਪ੍ਰਦਰਸ਼ਨ ਦੌਰਾਨ ਗੰਭੀਰ ਫਿਰਕੂ ਤਣਾਅ ਅਤੇ ਹਿੰਸਾ ਦੀ ਸਥਿਤੀ ਪੈਦਾ ਹੋ ਗਈ। ਕੁਝ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਅੱਗ ਲਾ ਦਿੱਤੀ ਗਈ ਅਤੇ ਇੱਕ ਧਾਰਮਿਕ ਸਥਾਨ 'ਤੇ ਪਥਰਾਅ ਕੀਤਾ ਗਿਆ। ਪ੍ਰਸ਼ਾਸਨ ਨੂੰ ਪ੍ਰਭਾਵਿਤ ਖੇਤਰ ਵਿੱਚ ਕਰਫਿਊ ਲਗਾਉਣਾ ਪਿਆ ਅਤੇ ਇੰਟਰਨੈਟ ਸੇਵਾਵਾਂ 'ਤੇ ਪਾਬੰਦੀ ਲਗਾਉਣੀ ਪਈ; ਵਾਧੂ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਸਨ। ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਭਾਈਚਾਰੇ ਦੇ ਬਜ਼ੁਰਗਾਂ ਨੇ ਸਥਿਤੀ ਨੂੰ ਸ਼ਾਂਤ ਕੀਤਾ।
ਕਮਿਸ਼ਨ ਨੇ ਟਿੱਪਣੀ ਕੀਤੀ ਹੈ ਕਿ ਜੇਕਰ ਖਬਰ ਦੀ ਸਮੱਗਰੀ ਸੱਚ ਹੈ, ਤਾਂ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਗੰਭੀਰ ਮੁੱਦਾ ਹੈ। ਕਮਿਸ਼ਨ ਨੇ ਤੇਲੰਗਾਨਾ ਦੇ ਮੁੱਖ ਸਕੱਤਰ ਅਤੇ ਡਾਇਰੈਕਟਰ ਜਨਰਲ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਹੈ। ਇਸ ਵਿੱਚ ਰਾਜ ਪ੍ਰਸ਼ਾਸਨ ਵਲੋਂ ਐੱਫਆਈਆਰ ਦੀ ਸਥਿਤੀ, ਪੀੜਤ ਦੀ ਸਿਹਤ, ਕਾਉਂਸਲਿੰਗ ਦੀ ਸਥਿਤੀ ਅਤੇ ਮੁਆਵਜ਼ੇ ਨੂੰ ਸ਼ਾਮਲ ਕੀਤੇ ਜਾਣ ਦੀ ਉਮੀਦ ਕੀਤੀ ਗਈ ਹੈ। ਇਸ ਦਾ ਜਵਾਬ ਦੋ ਹਫ਼ਤਿਆਂ ਵਿੱਚ ਦਿੱਤਾ ਜਾਵੇਗਾ।
5 ਸਤੰਬਰ, 2024 ਨੂੰ ਮੀਡੀਆ ਰਿਪੋਰਟਾਂ ਦੇ ਅਨੁਸਾਰ, ਇੱਕ ਆਟੋ-ਰਿਕਸ਼ਾ ਚਾਲਕ ਨੇ ਇੱਕ ਔਰਤ ਵਲੋਂ ਸ਼ੋਰ ਮਚਾਉਣ ਕਾਰਨ ਬਲਾਤਕਾਰ ਵਿੱਚ ਅਸਫਲ ਰਹਿਣ ਤੋਂ ਬਾਅਦ ਉਸ ਨੂੰ ਡੰਡੇ ਨਾਲ ਕੁੱਟ ਕੇ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਉਸਨੂੰ ਸੜਕ 'ਤੇ ਬੇਹੋਸ਼ ਕਰਕੇ ਛੱਡ ਦਿੱਤਾ। ਔਰਤ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਹੋਸ਼ ਆਉਣ 'ਤੇ ਉਸ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।
****
ਐੱਨਐੱਸਕੇ/ਵੀਕੇ
(रिलीज़ आईडी: 2054981)
आगंतुक पटल : 59