ਰਾਸ਼ਟਰਪਤੀ ਸਕੱਤਰੇਤ
azadi ka amrit mahotsav g20-india-2023

ਓਣਮ ਦੀ ਪੂਰਵ ਸੰਧਿਆ ‘ਤੇ ਭਾਰਤ ਦੇ ਰਾਸ਼ਟਰਪਤੀ ਦੀਆਂ ਸ਼ੁਭਕਾਮਨਾਵਾਂ

Posted On: 14 SEP 2024 6:38PM by PIB Chandigarh

ਭਾਰਦ ਦੇ ਰਾਸ਼ਟਰਪਤੀ, ਦ੍ਰੌਪਦੀ ਮੁਰਮੂ ਨੇ ਓਣਮ ਤਿਉਹਾਰ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ ਵਿੱਚ ਕਿਹਾ:-

“ਓਣਮ ਦੇ ਪਾਵਨ ਅਵਸਰ ‘ਤੇ ਮੈਂ ਸਾਰੇ ਨਾਗਰਿਕਾਂ, ਖਾਸ ਤੌਰ ‘ਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਕੇਰਲ ਦੇ ਭਾਈ ਅਤੇ ਭੈਣਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।

ਖੁਸ਼ੀ ਅਤੇ ਉਤਸ਼ਾਹ ਦਾ ਇਹ ਤਿਉਹਾਰ ਫਸਲਾਂ ਦੀ ਕਟਾਈ ਦੇ ਜਸ਼ਨ ਵਿੱਚ ਮਨਾਇਆ ਜਾਂਦਾ ਹੈ। ਇਹ ਕੇਰਲ ਦੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਵਾਂ ਦਾ ਜਸ਼ਨ ਮਨਾਉਣ ਦਾ ਵੀ ਅਵਸਰ ਹੈ। ਇਸ ਅਵਸਰ ‘ਤੇ ਅਸੀਂ ਉਨ੍ਹਾਂ ਕਿਸਾਨਾਂ ਦੇ ਪ੍ਰਤੀ ਵੀ ਆਪਣੀ ਗਹਿਰੀ ਸ਼ੁਕਰਗੁਜ਼ਾਰੀ ਵਿਅਕਤ ਕਰਦੇ ਹਾਂ, ਜੋ ਸਾਡੇ ਦੇਸ਼ ਨੂੰ ਭੋਜਨ ਉਪਲਬਧ ਕਰਵਾਉਣ ਦੇ ਲਈ ਅਣਥੱਕ ਮਿਹਨਤ ਕਰਦੇ ਹਨ। ਸਮ੍ਰਿੱਧੀ ਦਾ ਤਿਉਹਾਰ ਸਾਨੂੰ ਸਮਾਜਿਕ ਸਦਭਾਵ ਨੂੰ ਹੁਲਾਰਾ ਦੇਣ ਦੇ ਲਈ ਵੀ ਪ੍ਰੋਤਸਾਹਿਤ ਕਰਦਾ ਹੈ।

ਦੇਸ਼ ਦੀ ਸ਼ਾਂਤੀ ਅਤੇ ਏਕਤਾ ਨੂੰ ਮਜ਼ਬੂਤ ਕਰਨਾ ਜਾਰੀ ਰੱਖੋ ਅਤੇ ਅਸੀਂ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਲਈ ਮਿਲ ਕੇ ਕੰਮ ਕਰੀਏ।”

 ਰਾਸ਼ਟਰਪਤੀ ਦਾ ਸੰਦੇਸ਼ ਪੜ੍ਹਨ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ

 

*********

ਐੱਮਜੇਪੀਐੱਸ/ਐੱਸਆਰ



(Release ID: 2055083) Visitor Counter : 14