ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਮਿਲਾਦ-ਓਨ-ਨਬੀ ਦੀ ਪੂਰਵ ਸੰਧਿਆ 'ਤੇ ਸ਼ੁਭਕਾਮਨਾਵਾਂ ਦਿੱਤੀਆਂ

Posted On: 15 SEP 2024 6:15PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਮਿਲਾਦ-ਓਨ-ਨਬੀ ਦੀ ਪੂਰਵ ਸੰਧਿਆ 'ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ: -

“ਮਿਲਾਦ-ਓਨ-ਨਬੀ ਵਜੋਂ ਮਨਾਏ ਜਾਣ ਵਾਲੇ ਪੈਗੰਬਰ ਮੁਹੰਮਦ (Prophet Muhammad) ਦੇ ਜਨਮ ਦਿਨ 'ਤੇ, ਮੈਂ ਸਾਰੇ ਸਾਥੀ ਨਾਗਰਿਕਾਂ, ਖਾਸ ਕਰਕੇ ਸਾਡੇ ਮੁਸਲਿਮ ਭੈਣਾਂ-ਭਰਾਵਾਂ ਨੂੰ ਨਿੱਘੀ ਸ਼ੁਭਕਾਮਨਾਵਾਂ ਦਿੰਦੀ ਹਾਂ।

 

ਪੈਗੰਬਰ ਮੁਹੰਮਦ (Prophet Muhammad) ਨੇ ਸਾਨੂੰ ਪਿਆਰ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਮਾਜ ਵਿੱਚ ਸਮਾਨਤਾ ਅਤੇ ਸਦਭਾਵਨਾ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਦੂਜਿਆਂ ਦੇ ਪ੍ਰਤੀ ਹਮਦਰਦੀ ਰੱਖਣ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਆਓ ਅਸੀਂ ਪਵਿੱਤਰ ਕੁਰਾਨ ਦੀਆਂ ਪਵਿੱਤਰ ਸਿੱਖਿਆਵਾਂ ਨੂੰ ਗ੍ਰਹਿਣ ਕਰੀਏ ਅਤੇ ਸ਼ਾਂਤੀਪੂਰਨ ਸਮਾਜ ਦੀ ਉਸਾਰੀ ਦਾ ਸੰਕਲਪ ਕਰੀਏ।

  ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ

 

***

ਐੱਮਜੇਪੀਐੱਸ/ਐੱਸਆਰ



(Release ID: 2055261) Visitor Counter : 4