ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿਖੇ ਦੋ ਦਿਨੀਂ National Security Strategies Conference-2024 ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕੀਤੀ

Posted On: 14 SEP 2024 9:54PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿਖੇ ਦੋ ਦਿਨੀਂ National Security Strategies Conference-2024 ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕੀਤੀ।

ਕਾਨਫਰੰਸ ਦੌਰਾਨ, ਗ੍ਰਹਿ ਮੰਤਰੀ ਨੇ ਆਤੰਕਵਾਦ-ਰੋਧੀ ਪ੍ਰਯਾਸਾਂ ਨੂੰ ਵਧਾਉਣ ਲਈ ਇੱਕ ਵਿਸਤ੍ਰਿਤ ਰਣਨੀਤੀ ਦਾ ਪ੍ਰਸਤਾਵ ਰੱਖਿਆ, ਜਿਸ ਵਿੱਚ ਇੰਟਰਨੈਸ਼ਨਲ ਏਜੰਸੀਆਂ ਦੇ ਨਾਲ ਸਹਿਯੋਗ ਅਤੇ ਆਤੰਕ ਦੇ ਵਿੱਤਪੋਸ਼ਣ ਨੂੰ ਰੋਕਣ ਲਈ ਸਮਰੱਥਾਵਾਂ ਵਧਾਉਣਾ ਸ਼ਾਮਲ ਹੈ। ਉਨ੍ਹਾਂ ਨੇ ਆਤੰਕਵਾਦ-ਰੋਧੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਅਤੇ ਰਾਜ Anti-Terrorist Squad (ATSs) ਦੇ ਦਰਮਿਆਨ ਸਹਿਯੋਗ ਅਤੇ ਤਾਲਮੇਲ ਨੂੰ ਵਧਾਉਣ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ। ਖੱਬੇ ਪੱਖੀ ਉੱਗਰਵਾਦ-ਰੋਧੀ ਪ੍ਰਯਾਸਾਂ ਵਿੱਚ ਹਾਸਲ ਸਫਲਤਾ ‘ਤੇ ਸੰਤੋਸ਼ ਪ੍ਰਗਟਾਉਂਦੇ ਹੋਏ ਗ੍ਰਹਿ ਮੰਤਰੀ ਨੇ ਉਨ੍ਹਾਂ ਰਾਜਾਂ ਨੂੰ ਸੁਚੇਤ ਰਹਿਣ ਲਈ ਤਾਕੀਦ ਕੀਤੀ ਜਿਨ੍ਹਾਂ ਨੇ ਹਾਲ ਹੀ ਵਿੱਚ armed formations ਵਾਲੇ ਖੇਤਰਾਂ ਨੂੰ ਮੁਕਤ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।

ਆਪਣੇ ਸਮਾਪਤੀ ਸੰਬੋਧਨ ਵਿੱਚ, ਗ੍ਰਹਿ ਮੰਤਰੀ ਨੇ ਰਾਜਾਂ ਦੇ ਡਾਇਰੈਕਟਰ ਜਨਰਲਜ ਆਫ ਪੁਲਿਸ (DGsP) ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ 2047 ਤੱਕ ਇੱਕ ਸਮ੍ਰਿੱਧ, ਮਜ਼ਬੂਤ ਅਤੇ ਵਿਕਸਿਤ ਭਾਰਤ ਦੇ ਵਿਜ਼ਨ ਨੂੰ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ਦੀ ਅਪੀਲ ਕੀਤੀ। ਇਸ ਸੰਦਰਭ ਵਿੱਚ, ਗ੍ਰਹਿ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਜੰਮੂ-ਕਸ਼ਮੀਰ, ਖੱਬੇ ਪੱਖੀ ਉੱਗਰਵਾਦ ਅਤੇ ਉੱਤਰ ਪ੍ਰਦੇਸ਼ ਜਿਹੇ ਲੰਬੇ ਸਮੇਂ ਤੋਂ ਚਲੀਆਂ ਆ ਰਹੀਆਂ ਰਾਸ਼ਟਰੀ ਸੁਰੱਖਿਆ ਚਿੰਤਾਵਾਂ ਨੂੰ ਸੁਲਝਾਉਣ ਵਿੱਚ ਲੋੜੀਂਦੀ ਪ੍ਰਗਤੀ ਹਾਸਲ ਕੀਤੀ ਗਈ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਹੁਣ ਨਸ਼ੀਲੇ ਪਦਾਰਥਾਂ, ਡਰੋਨ ਅਤੇ ਔਨਲਾਈਨ ਧੋਖਾਧੜੀ ਸਹਿਤ ਉੱਭਰ ਦੀਆਂ ਰਾਸ਼ਟਰੀ ਸੁਰੱਖਿਆ ਚੁਣੌਤੀਆਂ ਦੀ ਪਹਿਚਾਣ ਕਰਨਾ ਅਤੇ ਵੱਡੀਆਂ ਚੁਣੌਤੀਆਂ ਬਣਨ ਤੋਂ ਪਹਿਲਾਂ ਉਨ੍ਹਾਂ ਨਾਲ ਨਜਿੱਠਣਾ ਜ਼ਰੂਰੀ ਹੋ ਗਿਆ ਹੈ।

ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਲਾਗੂਕਰਨ ਦੇ ਸੰਦਰਭ ਵਿੱਚ ਗ੍ਰਹਿ ਮੰਤਰੀ ਨੇ ਰਾਜਾਂ ਦੇ ਪੁਲਿਸ ਡਾਇਰੈਕਟਰ ਜਨਰਲਾਂ ਨੂੰ ਨਾਗਰਿਕਾਂ ਦੇ ਸੰਵਿਧਾਨਿਕ ਅਧਿਕਾਰਾਂ ਦੀ ਰੱਖਿਆ ਅਤੇ ਪੀੜਤਾਂ ਲਈ ਤੁਰੰਤ ਅਤੇ ਸਮੇਂ ਸਿਰ ਨਿਆਂ ਸੁਨਿਸ਼ਚਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਵੇਂ ਕਾਨੂੰਨਾਂ ਦਾ ਪਰਿਵਰਤਨਕਾਰੀ ਪ੍ਰਭਾਵ ਸਿਰਫ ਮਾਨਸਿਕਤਾ ਵਿੱਚ ਬਦਲਾਅ, ਟੈਕਨੋਲੋਜੀ ਨੂੰ ਅਪਣਾਉਣ ਅਤੇ ਬਿਨਾ ਰੁਕਾਵਟ ਤਾਲਮੇਲ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਸ਼੍ਰੀ ਸ਼ਾਹ ਨੇ ਨਵੇਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਪੁਲਿਸ ਡਾਇਰੈਕਟਰ ਜਨਰਲਾਂ ਨੂੰ ਨੌਜਵਾਨ ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕਰਨ ਦਾ ਨਿਰਦੇਸ਼ ਦਿੱਤਾ।

ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨੌਜਵਾਨ ਪੁਲਿਸ ਅਧਿਕਾਰੀਆਂ ਨੂੰ ਕ੍ਰਿਪਟੋ (crypto) ਤੋਂ ਲੈ ਕੇ ਹਵਾਲਾ ਤੱਕ ਦੇ ਧੋਖਾਧੜੀ ਵਾਲੇ ਵਿੱਤੀ ਲੈਣ-ਦੇਣ ਨਾਲ ਨਜਿੱਠਣ ਲਈ ਰਣਨੀਤਕ ਹੱਲ ਲਈ ਸੋਚ ਵਿਕਸਿਤ ਕਰਨ ਦੀ ਅਪੀਲ ਕੀਤੀ।

ਸ਼੍ਰੀ ਅਮਿਤ ਸ਼ਾਹ ਨੇ ਸਾਰੇ ਡਾਇਰੈਕਟਰ ਜਨਰਲਸ ਆਫ ਪੁਲਿਸ ਨੂੰ ਵੀ ਅਪੀਲ ਕੀਤੀ ਕਿ ਉਹ ਬਹੁ-ਪੱਖੀ ਦ੍ਰਿਸ਼ਟੀਕੋਣ, ਡੇਟਾ ਵਿਸ਼ਲੇਸ਼ਣ ਅਤੇ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਅੰਦਰੂਨੀ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ। ਉਨ੍ਹਾਂ ਨੇ ਡਾਇਰੈਕਟਰ ਜਨਰਲਸ ਆਫ ਪੁਲਿਸ ਨੂੰ ਕੇਂਦਰੀ ਏਜੰਸੀਆਂ ਦੁਆਰਾ ਤਿਆਰ ਕੀਤੇ ਜਾ ਰਹੇ ਡੇਟਾ ਬੇਸ ਦੇ ਅਤਿ-ਆਧੁਨਿਕ ਸਰੂਪ ਦੀ ਵਰਤੋਂ ਨੂੰ ਸੁਨਿਸ਼ਚਿਤ ਕਰਨ ਦੀ ਤਾਕੀਦ ਕੀਤੀ।

 

*****


ਆਰਕੇ/ਵੀਵੀ/ਆਰਆਰ/ਪੀਐੱਸ


(Release ID: 2055600) Visitor Counter : 39