ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਨਵੇਂ ਗ੍ਰਹਿਸਵਾਮੀ ਅਤੇ ਪੀਐੱਮ ਆਵਾਸ ਯੋਜਨਾ ਦੇ ਲਾਭਾਰਥੀ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ
Posted On:
17 SEP 2024 4:05PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਪਹੁੰਚਣ ‘ਤੇ ਪੀਐੱਮ ਆਵਾਸ ਯੋਜਨਾ ਦੇ ਲਾਭਾਰਥੀ ਅੰਤਰਜਾਮਾਈ ਨਾਇਕ ਅਤੇ ਜਹਾਜਾ ਨਾਇਕ ਦੇ ਘਰ ਦਾ ਦੌਰਾ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਭੁਵਨੇਸ਼ਵਰ ਪਹੁੰਚਣ ‘ਤੇ, ਅੰਤਰਜਾਮਾਈ ਨਾਇਕ ਅਤੇ ਜਹਾਜਾ ਨਾਇਕ ਦੇ ਘਰ ਗਿਆ। ਉਨ੍ਹਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਮਿਲਿਆ ਹੈ ਅਤੇ ਉਹ ਮਾਣਮੱਤੇ ਗ੍ਰਹਿ ਸਵਾਮੀ ਹਨ। ਉਨ੍ਹਾਂ ਦੇ ਪਿਆਰੇ ਪੋਤੇ ਸੌਮਯਜੀਤ ਸਹਿਤ ਉਨ੍ਹਾੰ ਦੇ ਪਰਿਵਾਰ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਨਾਇਕ ਪਰਿਵਾਰ ਨੇ ਸੁਆਦਿਸ਼ਟ ਖੀਰੀ ਵੀ ਪਰੋਸੀ।”
“ଭୁବନେଶ୍ୱରରେ ପହଞ୍ଚିବା ପରେ ଅନ୍ତର୍ଯ୍ୟାମୀ ନାୟକ ଓ ଯହଜା ନାୟକଙ୍କ ଘରକୁ ଯାଇଥିଲି। ସେମାନେ ପ୍ରଧାନମନ୍ତ୍ରୀ ଆବାସ ଯୋଜନାରୁ ଉପକୃତ ହୋଇଛନ୍ତି ଏବଂ ଗର୍ବିତ ଘର ମାଲିକ ଅଟନ୍ତି । ନାତି ସୌମ୍ୟଜିତଙ୍କ ସମେତ ସେମାନଙ୍କ ପରିବାରକୁ ଭେଟିଥିଲି। ନାୟକ ପରିବାର ମଧ୍ୟ ସ୍ୱାଦିଷ୍ଟ କ୍ଷୀରି ପରିବେଷଣ କରିଥିଲେ।”
("ਚਾਹ ਪੀਣਾ ਅਤੇ ਇੱਕ ਸੁਹਾਵਣੀ ਗੱਲਬਾਤ!" ਪ੍ਰਧਾਨ ਮੰਤਰੀ ਨੇ ਆਵਾਸ ਯੋਜਨਾ ਦੇ ਲਾਭਾਰਥੀਆਂ ਨਾਲ ਬੈਠ ਕੇ ਉਨ੍ਹਾਂ ਦੀ ਜੀਵਨ ਯਾਤਰਾ ਬਾਰੇ ਸੁਣਿਆ। ਇਸ ਯੋਜਨਾ ਤੋਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੂੰ ਲਾਭ ਪਹੁੰਚਾਉਣਾ ਖਾਸ ਤੌਰ 'ਤੇ ਖੁਸ਼ੀ ਵਾਲੀ ਗੱਲ ਹੈ। ਉਨ੍ਹਾਂ ਨੇ ਇਸ ਬਾਰੇ ਗੱਲ ਕੀਤੀ ਕਿ ਕਿਵੇਂ ਇਸ ਯੋਜਨਾ ਅਤੇ ਇਸ ਤਰ੍ਹਾਂ ਦੀਆਂ ਹੋਰ ਸਕੀਮਾਂ ਨੇ ਜ਼ਿੰਦਗੀ ਬਦਲ ਦਿੱਤੀ ਹੈ।")
***
ਐੱਮਜੇਪੀਐੱਸ/ਟੀਐੱਸ
(Release ID: 2055872)
Read this release in:
Telugu
,
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Kannada
,
Malayalam