ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਤੀਸਰੇ ਕਾਰਜਕਾਲ ਦੇ ਪਹਿਲੇ 100 ਦਿਨਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਬਾਰੇ ਅੱਜ ਨਵੀਂ ਦਿੱਲੀ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ
ਇੱਕ ਗਰੀਬ ਪਰਿਵਾਰ ਵਿੱਚ ਜਨਮੇ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਪ੍ਰਧਾਨ ਮੰਤਰੀ ਬਣੇ ਮੋਦੀ ਜੀ ਨੂੰ 15 ਵਿਭਿੰਨ ਦੇਸ਼ਾਂ ਨੇ ਆਪਣੇ ਸਰਬਉੱਚ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਹੈ, ਜਿਸ ਨਾਲ ਉਨ੍ਹਾਂ ਦਾ ਅਤੇ ਭਾਰਤ ਦਾ ਮਾਣ ਵਧਿਆ ਹੈ
ਮੋਦੀ 3.0 ਦੇ ਪਹਿਲੇ 100 ਦਿਨਾਂ ਨੇ 'ਵਿਕਸਿਤ ਭਾਰਤ' ਦੇ ਨਿਰਮਾਣ ਦੀ ਮਜ਼ਬੂਤ ਨੀਂਹ ਰੱਖੀ ਹੈ
ਇਨ੍ਹਾਂ 100 ਦਿਨਾਂ ਵਿੱਚ, ਸਮਾਜ ਦੇ ਹਰ ਵਰਗ ਨੂੰ ਕਵਰ ਕਰਦੇ ਹੋਏ, ਵਿਕਾਸ ਅਤੇ ਗਰੀਬਾਂ ਦੀ ਭਲਾਈ ਦੇ ਦਰਮਿਆਨ ਇੱਕ ਸ਼ਾਨਦਾਰ ਸੰਤੁਲਨ ਬਣਾਇਆ ਗਿਆ ਹੈ
ਮੋਦੀ ਸਰਕਾਰ ਦੇ ਪਹਿਲੇ 100 ਦਿਨਾਂ ਵਿੱਚ ਲਗਭਗ 15 ਲੱਖ ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ
ਪਿਛਲੇ 10 ਸਾਲਾਂ ਤੋਂ, ਮੋਦੀ ਸਰਕਾਰ ਨੇ ਨੀਤੀ ਲਾਗੂਕਰਨ ਦੀ ਦਿਸ਼ਾ, ਗਤੀ ਅਤੇ ਸਟੀਕਤਾ ਵਿੱਚ ਨਿਰੰਤਰਤਾ ਬਣਾਈ ਰੱਖੀ ਹੈ
ਮੋਦੀ ਸਰਕਾਰ ਸੁਰੱਖਿਆ, ਵਿਕਾਸ ਅਤੇ ਗਰੀਬਾਂ ਦੀ ਭਲਾਈ ਲਈ ਸਮਰਪਣ ਨਾਲ ਕੰਮ ਕਰਨਾ ਜਾਰੀ ਰੱਖੇਗੀ
ਮੋਦੀ ਸਰਕਾਰ ਨੇ ਸੁਰੱਖਿਅਤ ਭਾਰਤ ਬਣਾਉਣ ਲਈ ਬਾਹਰੀ, ਅੰਦਰੂਨੀ ਸੁਰੱਖਿਆ ਅਤੇ ਰੱਖਿਆ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ ਹੈ
ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ) ਦੇ ਤਹਿਤ ਅਤਿਰਿਕਤ 3 ਕਰੋੜ ਘਰਾਂ ਨੂੰ ਮਨਜ਼ੂਰੀ ਦੇ ਕੇ ਮੋਦੀ ਸਰਕਾਰ ਹਰ ਗਰੀਬ ਨਾਗਰਿਕ ਨੂੰ ਘਰ ਮੁਹੱਈਆ ਕਰਵਾਉਣ ਦੀ ਆਪਣੀ ਪ੍ਰਤੀਬੱਧਤਾ ਵੱਲ ਵਧ ਰਹੀ ਹੈ
ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਬਣਾਉਣ ਲਈ 3 ਲੱਖ ਕਰੋੜ ਰੁਪਏ
Posted On:
17 SEP 2024 4:40PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਤੀਸਰੇ ਕਾਰਜਕਾਲ ਦੇ ਪਹਿਲੇ 100 ਦਿਨਾਂ ਦੀਆਂ ਮਹੱਤਵਪੂਰਨ ਪਹਿਲਾਂ, ਫੈਸਲਿਆਂ ਅਤੇ ਪ੍ਰਾਪਤੀਆਂ ਬਾਰੇ ਅੱਜ ਨਵੀਂ ਦਿੱਲੀ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ, ਸ਼੍ਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਪਿਛਲੇ 100 ਦਿਨਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਦਰਸਾਉਂਦਾ ਇੱਕ ਵਿਸ਼ੇਸ਼ ਕਿਤਾਬਚਾ, 'ਵਿਕਸਿਤ ਭਾਰਤ ਦਾ ਰਾਹ ਪੱਧਰਾ ਕਰਨਾ' ਅਤੇ ਅੱਠ ਫਲਾਇਰ ਜਾਰੀ ਕੀਤੇ। ਇਸ ਮੌਕੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ, ਰੇਲਵੇ ਅਤੇ ਇਲੈਕਟ੍ਰੋਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਵੀ ਮੌਜੂਦ ਸਨ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਮੋਦੀ ਜੀ ਦਾ ਜਨਮ ਇੱਕ ਗਰੀਬ ਪਰਿਵਾਰ ਵਿੱਚ ਹੋਇਆ ਸੀ, ਉਹ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਪ੍ਰਧਾਨ ਮੰਤਰੀ ਬਣੇ ਅਤੇ ਦੁਨੀਆ ਦੇ 15 ਵਿਭਿੰਨ ਦੇਸ਼ਾਂ ਨੇ ਉਨ੍ਹਾਂ ਨੂੰ ਆਪਣੇ ਦੇਸ਼ ਦੇ ਸਰਵਉੱਚ ਸਨਮਾਨ ਨਾਲ ਨਿਵਾਜਿਆ ਹੈ, ਜਿਸ ਨਾਲ ਨਾ ਸਿਰਫ ਸਾਡੇ ਪ੍ਰਧਾਨ ਮੰਤਰੀ ਦਾ ਬਲਕਿ ਪੂਰੇ ਦੇਸ਼ ਦਾ ਮਾਣ ਵਧਿਆ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਅੱਜ ਦੇਸ਼ ਦੇ 140 ਕਰੋੜ ਲੋਕ ਪ੍ਰਧਾਨ ਮੰਤਰੀ ਮੋਦੀ ਦੀ ਲੰਬੀ ਉਮਰ ਲਈ ਪ੍ਰਮਾਤਮਾ ਅੱਗੇ ਅਰਦਾਸ ਕਰ ਰਹੇ ਹਨ।
ਸ਼੍ਰੀ ਅਮਿਤ ਸ਼ਾਹ ਨੇ ਰੇਖਾਂਕਿਤ ਕੀਤਾ ਕਿ ਲਗਾਤਾਰ 10 ਸਾਲਾਂ ਤੱਕ ਭਾਰਤ ਦੇ ਵਿਕਾਸ, ਸੁਰੱਖਿਆ ਅਤੇ ਗਰੀਬਾਂ ਦੀ ਭਲਾਈ ਨੂੰ ਸਮਰਪਿਤ ਸਰਕਾਰ ਚਲਾਉਣ ਤੋਂ ਬਾਅਦ, ਦੇਸ਼ ਦੇ ਲੋਕਾਂ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸਾਨੂੰ ਤੀਸਰੀ ਵਾਰ ਸਰਕਾਰ ਬਣਾਉਣ ਦਾ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ 60 ਸਾਲਾਂ ਬਾਅਦ ਪਹਿਲੀ ਵਾਰ ਕੋਈ ਨੇਤਾ ਲਗਾਤਾਰ ਤੀਸਰੀ ਵਾਰ ਪ੍ਰਧਾਨ ਮੰਤਰੀ ਬਣ ਕੇ ਦੇਸ਼ ਦੀ ਅਗਵਾਈ ਕਰ ਰਿਹਾ ਹੈ। 60 ਸਾਲਾਂ 'ਚ ਪਹਿਲੀ ਵਾਰ ਦੇਸ਼ 'ਚ ਸਿਆਸੀ ਸਥਿਰਤਾ ਦਾ ਮਾਹੌਲ ਹੈ ਅਤੇ ਦੇਸ਼ ਆਪਣੀਆਂ ਨੀਤੀਆਂ 'ਤੇ ਕਾਇਮ ਹੈ। ਉਨ੍ਹਾਂ ਕਿਹਾ ਕਿ 11ਵੇਂ ਸਾਲ ਵਿੱਚ ਪ੍ਰਵੇਸ਼ ਕਰਨਾ ਯਕੀਨੀ ਬਣਾਉਣਾ ਕਿ ਨੀਤੀਆਂ 10 ਸਾਲਾਂ ਦੇ ਅਰਸੇ ਵਿੱਚ ਲਾਗੂ ਕਰਨ ਦੀ ਗਤੀ ਅਤੇ ਸ਼ੁੱਧਤਾ ਨੂੰ ਬਰਕਰਾਰ ਰੱਖਦੇ ਹੋਏ ਉਮੀਦਾਂ ਦੇ ਅਨੁਸਾਰ ਪ੍ਰਦਾਨ ਕਰਦੀਆਂ ਰਹਿਣ, ਇੱਕ ਬਹੁਤ ਹੀ ਕਠਿਨ ਅਤੇ ਵੱਡੀ ਪ੍ਰਾਪਤੀ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਦੇਸ਼ ਦੀ ਬਾਹਰੀ ਅਤੇ ਅੰਦਰੂਨੀ ਸੁਰੱਖਿਆ ਅਤੇ ਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਇੱਕ ਸੁਰੱਖਿਅਤ ਭਾਰਤ ਦੇ ਨਿਰਮਾਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਾਡੀਆਂ ਪੁਰਾਤਨ ਵਿੱਦਿਅਕ ਕਦਰਾਂ-ਕੀਮਤਾਂ, ਭਾਸ਼ਾਵਾਂ ਦੇ ਮਾਣ ਅਤੇ ਆਧੁਨਿਕ ਸਿੱਖਿਆ ਨੂੰ ਸ਼ਾਮਲ ਕਰਕੇ ਨਵੀਂ ਸਿੱਖਿਆ ਨੀਤੀ ਲਿਆ ਕੇ ਸਿੱਖਿਆ ਵਿੱਚ ਇਨਕਲਾਬੀ ਤਬਦੀਲੀ ਲਿਆਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਭਾਰਤ ਪੂਰੀ ਦੁਨੀਆ ਵਿੱਚ ਉਤਪਾਦਨ ਗਤੀਵਿਧੀਆਂ ਲਈ ਸਭ ਤੋਂ ਪਸੰਦੀਦਾ ਸਥਾਨ ਬਣ ਗਿਆ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਦੁਨੀਆ ਦੇ ਕਈ ਦੇਸ਼ ਸਾਡੀ ਡਿਜੀਟਲ ਇੰਡੀਆ ਯੋਜਨਾ ਨੂੰ ਸਮਝਣਾ, ਸਵੀਕਾਰ ਕਰਨਾ ਅਤੇ ਆਪਣੇ ਵਿਕਾਸ ਦਾ ਅਧਾਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਅਰਥਵਿਵਸਥਾ ਦੇ ਸਾਰੇ 13 ਮਾਪਦੰਡਾਂ ਵਿੱਚ ਅਨੁਸ਼ਾਸਨ ਅਤੇ ਤਰੱਕੀ ਲੈ ਕੇ ਆਏ ਹਾਂ। ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆ ਪੁਲਾੜ ਦੇ ਖੇਤਰ ਵਿੱਚ ਭਾਰਤ ਦੇ ਉੱਜਵਲ ਭਵਿੱਖ ਦੀ ਗਵਾਹ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇੱਕ ਮਜ਼ਬੂਤ ਵਿਦੇਸ਼ ਨੀਤੀ ਲਾਗੂ ਹੋਈ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਦੇ ਪਿਛਲੇ 10 ਸਾਲਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ 60 ਕਰੋੜ ਗਰੀਬ ਲੋਕਾਂ ਨੂੰ ਘਰ, ਟਾਇਲਟ, ਗੈਸ ਕੁਨੈਕਸ਼ਨ, ਪੀਣ ਵਾਲਾ ਪਾਣੀ, ਬਿਜਲੀ, ਪ੍ਰਤੀ ਮਹੀਨਾ 5 ਕਿਲੋ ਅਨਾਜ ਅਤੇ 5 ਲੱਖ ਰੁਪਏ ਤੱਕ ਦੀਆਂ ਸਿਹਤ ਸੁਵਿਧਾਵਾਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਲਕਸ਼ ਰੱਖਿਆ ਹੈ ਕਿ ਅਗਲੇ 5 ਸਾਲਾਂ 'ਚ ਦੇਸ਼ 'ਚ ਕੋਈ ਅਜਿਹਾ ਵਿਅਕਤੀ ਨਹੀਂ ਹੋਵੇਗਾ, ਜਿਸ ਕੋਲ ਆਪਣਾ ਘਰ ਨਾ ਹੋਵੇ। ਸ਼੍ਰੀ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਨੇ ਨੌਜਵਾਨਾਂ ਲਈ ਬਹੁਤ ਸਾਰੇ ਮੌਕੇ ਪ੍ਰਦਾਨ ਕੀਤੇ ਹਨ ਅਤੇ ਅੱਜ ਭਾਰਤ ਦਾ ਨੌਜਵਾਨ ਦੁਨੀਆ ਦੇ ਨੌਜਵਾਨਾਂ ਨਾਲ ਮੁਕਾਬਲਾ ਕਰਨ ਲਈ ਤਿਆਰ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਸਾਡੇ ਕਿਸਾਨਾਂ ਦੇ ਵਿਕਾਸ ਅਤੇ ਸਮ੍ਰਿੱਧੀ ਨੂੰ ਧਿਆਨ ਵਿੱਚ ਰੱਖ ਕੇ ਕਈ ਯੋਜਨਾਵਾਂ ਲਿਆਂਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਜ਼ਰੀਏ ਦੇਸ਼ ਵਿੱਚ ਅਨਾਜ ਭੰਡਾਰ ਸਥਿਰਤਾ ਦੇ ਪੱਧਰ 'ਤੇ ਪਹੁੰਚ ਜਾਵੇਗਾ ਅਤੇ ਅਸੀਂ ਆਤਮ-ਨਿਰਭਰ ਬਣ ਕੇ ਨਿਰਯਾਤ ਕਰਨ ਦੀ ਸਥਿਤੀ ਵਿੱਚ ਹੋਵਾਂਗੇ, ਜਿਸ ਨਾਲ ਕਿਸਾਨਾਂ ਵਿੱਚ ਖੁਸ਼ਹਾਲੀ ਆਵੇਗੀ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ 3.0 ਦੇ 100 ਦਿਨ 'ਵਿਕਸਿਤ ਭਾਰਤ' ਦੇ ਨਿਰਮਾਣ ਦੀ ਮਜ਼ਬੂਤ ਨੀਂਹ ਰੱਖਣ ਜਾ ਰਹੇ ਹਨ। ਇਹ 100 ਦਿਨ ਹਰ ਵਰਗ ਨੂੰ ਸ਼ਾਮਲ ਕਰਕੇ ਵਿਕਾਸ ਅਤੇ ਗਰੀਬ ਕਲਿਆਣ ਦਾ ਸ਼ਾਨਦਾਰ ਤਾਲਮੇਲ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ 3.0 ਦੇ ਪਹਿਲੇ 100 ਦਿਨਾਂ ਵਿੱਚ ਲਗਭਗ 15 ਲੱਖ ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਨੇ ਪਿਛਲੇ 10 ਸਾਲਾਂ ਤੋਂ ਨੀਤੀਆਂ ਨੂੰ ਲਾਗੂ ਕਰਨ ਦੀ ਦਿਸ਼ਾ, ਗਤੀ ਅਤੇ ਸਟੀਕਤਾ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸੁਰੱਖਿਆ, ਵਿਕਾਸ ਅਤੇ ਗਰੀਬ ਕਲਿਆਣ ਪ੍ਰਤੀ ਸਮਰਪਣ ਨਾਲ ਕੰਮ ਕਰਦੀ ਰਹੇਗੀ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ 100 ਦਿਨਾਂ ਨੂੰ 14 ਥੰਮ੍ਹਾਂ ਵਿੱਚ ਵੰਡਿਆ ਗਿਆ ਹੈ। ਬੁਨਿਆਦੀ ਢਾਂਚੇ ਦੇ ਤਹਿਤ 100 ਦਿਨਾਂ ਵਿੱਚ 3 ਲੱਖ ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਮਹਾਰਾਸ਼ਟਰ ਦੇ ਵਧਾਵਨ ਵਿੱਚ 76 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਇੱਕ ਮੈਗਾ ਪੋਰਟ ਬਣਾਇਆ ਜਾਵੇਗਾ, ਜੋ ਪਹਿਲੇ ਦਿਨ ਤੋਂ ਦੁਨੀਆ ਦੀਆਂ ਚੋਟੀ ਦੀਆਂ 10 ਬੰਦਰਗਾਹਾਂ ਵਿੱਚ ਸ਼ਾਮਲ ਹੋ ਜਾਵੇਗਾ। 49 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ 25 ਹਜ਼ਾਰ ਅਣ-ਜੁੜੇ (unconnected) ਪਿੰਡਾਂ ਨੂੰ ਸੜਕ ਦੁਆਰਾ ਜੋੜਨ ਦੀ ਯੋਜਨਾ ਸ਼ੁਰੂ ਕੀਤੀ ਗਈ ਸੀ। 50,600 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੇ ਪ੍ਰਮੁੱਖ ਮਾਰਗਾਂ ਦਾ ਵਿਸਤਾਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਵਾਰਾਣਸੀ ਵਿੱਚ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡਾ, ਪੱਛਮੀ ਬੰਗਾਲ ਵਿੱਚ ਬਾਗਡੋਗਰਾ, ਬਿਹਾਰ ਵਿੱਚ ਬਿਹਟਾ ਅਤੇ ਅਗਾਤੀ ਅਤੇ ਮਿਨੀਕੋਏ ਵਿੱਚ ਨਵੀਆਂ ਹਵਾਈ ਪੱਟੀਆਂ ਬਣਾ ਕੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਬੰਗਲੁਰੂ ਮੈਟਰੋ ਫੇਜ਼-3, ਪੁਣੇ ਮੈਟਰੋ, ਠਾਣੇ ਇੰਟੈਗਰਲ ਰਿੰਗ ਮੈਟਰੋ ਅਤੇ ਕਈ ਹੋਰ ਮੈਟਰੋ ਰੇਲ ਪ੍ਰੋਜੈਕਟਾਂ ਨੇ ਵੀ ਇਨ੍ਹਾਂ 100 ਦਿਨਾਂ ਵਿੱਚ ਤਰੱਕੀ ਕੀਤੀ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਦੇ ਤਹਿਤ 9.50 ਕਰੋੜ ਕਿਸਾਨਾਂ ਨੂੰ 20000 ਕਰੋੜ ਰੁਪਏ ਵੰਡੇ ਗਏ ਹਨ। ਹੁਣ ਤੱਕ ਕੁੱਲ 12 ਕਰੋੜ 33 ਲੱਖ ਕਿਸਾਨਾਂ ਨੂੰ 3 ਲੱਖ ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਵੀ ਵਾਧਾ ਕੀਤਾ ਗਿਆ ਹੈ ਅਤੇ ਨਰੇਂਦਰ ਮੋਦੀ ਸਰਕਾਰ ਨੇ ਪਿਛਲੀ ਸਰਕਾਰ ਦੇ ਮੁਕਾਬਲੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਈ ਗੁਣਾ ਜ਼ਿਆਦਾ ਫਸਲਾਂ ਦੀ ਖਰੀਦ ਕੀਤੀ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਪ੍ਰਤੀ ਸਮਰਪਿਤ ਹੈ।
ਮੱਕੀ ਤੋਂ ਈਥਾਨੌਲ ਪੈਦਾ ਕਰਨ ਲਈ ਸਹਿਕਾਰੀ ਖੰਡ ਮਿੱਲਾਂ ਦੀਆਂ ਈਥਾਨੌਲ ਉਤਪਾਦਕ ਇਕਾਈਆਂ ਨੂੰ ਮਲਟੀ-ਫੀਡ ਈਥਾਨੌਲ ਯੂਨਿਟਾਂ ਵਿੱਚ ਬਦਲ ਦਿੱਤਾ ਗਿਆ ਹੈ। ਇਸ ਨਾਲ ਹੁਣ ਨਾ ਸਿਰਫ਼ ਗੰਨੇ ਤੋਂ ਬਲਕਿ ਮੱਕੀ ਤੋਂ ਵੀ ਈਥਾਨੌਲ ਪੈਦਾ ਕੀਤਾ ਜਾ ਸਕੇਗਾ। ਅਸੀਂ ਪਿਆਜ਼ ਅਤੇ ਬਾਸਮਤੀ ਚੌਲਾਂ ਦੇ ਘੱਟੋ-ਘੱਟ ਨਿਰਯਾਤ ਮੁੱਲ (ਐੱਮਈਪੀ) ਨੂੰ ਹਟਾ ਦਿੱਤਾ ਹੈ। ਪਿਆਜ਼ 'ਤੇ ਐਕਸਪੋਰਟ ਡਿਊਟੀ 40 ਫੀਸਦੀ ਤੋਂ ਘਟਾ ਕੇ 20 ਫੀਸਦੀ ਕਰ ਦਿੱਤੀ ਗਈ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਇਨ੍ਹਾਂ 100 ਦਿਨਾਂ ਵਿੱਚ ਮੱਧ ਵਰਗ ਨੂੰ ਕਈ ਰਾਹਤਾਂ ਦਿੱਤੀਆਂ ਗਈਆਂ ਹਨ। ਟੈਕਸ ਰਾਹਤ ਦੇ ਤਹਿਤ 7 ਲੱਖ ਰੁਪਏ ਤੱਕ ਦੀ ਆਮਦਨ 'ਤੇ ਕੋਈ ਇਨਕਮ ਟੈਕਸ ਨਹੀਂ ਲੱਗੇਗਾ। ਵੰਨ ਰੈਂਕ ਵੰਨ ਪੈਨਸ਼ਨ (ਓਆਰਓਪੀ) ਦਾ ਤੀਸਰਾ ਐਡੀਸ਼ਨ ਲਾਗੂ ਕੀਤਾ ਗਿਆ ਹੈ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ 3 ਕਰੋੜ ਘਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸ਼ਹਿਰੀ ਆਵਾਸ ਯੋਜਨਾ ਤਹਿਤ 1 ਕਰੋੜ ਅਤੇ ਗ੍ਰਾਮੀਣ ਆਵਾਸ ਯੋਜਨਾ ਤਹਿਤ 2 ਕਰੋੜ ਮਕਾਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
2024 ਵਿੱਚ ਹੁਣ ਤੱਕ, ਪ੍ਰਧਾਨ ਮੰਤਰੀ ਸੂਰਯ ਘਰ ਮੁਫਤ ਬਿਜਲੀ ਯੋਜਨਾ ਦੇ ਤਹਿਤ ਸੌਰ ਊਰਜਾ 2.5 ਲੱਖ ਤੋਂ ਵੱਧ ਘਰਾਂ ਤੱਕ ਪਹੁੰਚ ਚੁੱਕੀ ਹੈ। ਇਸ ਵਿਲੱਖਣ ਯੋਜਨਾ ਜ਼ਰੀਏ ਨਾ ਸਿਰਫ਼ ਮੱਧਵਰਗੀ ਪਰਿਵਾਰਾਂ ਦਾ ਬਿਜਲੀ ਬਿੱਲ ਘਟਾਇਆ ਜਾਂਦਾ ਹੈ, ਬਲਕਿ ਇਹ ਸੋਲਰ ਪਾਵਰ ਦੀ ਵਰਤੋਂ ਦੇ ਲਕਸ਼ ਨੂੰ ਪੂਰਾ ਕਰਨ ਵਿਚ ਵੀ ਯੋਗਦਾਨ ਪਾਉਂਦਾ ਹੈ। ਅਸੀਂ ਵਾਤਾਵਰਣ ਅਨੁਕੂਲ ਪ੍ਰਣਾਲੀ ਬਣਾਉਣ ਲਈ ਲਗਭਗ 3400 ਕਰੋੜ ਰੁਪਏ ਦੀ ਸਹਾਇਤਾ ਨਾਲ ਪ੍ਰਧਾਨ ਮੰਤਰੀ ਈ-ਬੱਸ ਸੇਵਾਵਾਂ ਨੂੰ ਮਨਜ਼ੂਰੀ ਦਿੱਤੀ ਹੈ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸਟਾਰਟਅੱਪਸ ਨੂੰ ਵਿੱਤੀ ਰਾਹਤ ਪ੍ਰਦਾਨ ਕਰਨ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ, ਐਂਜਲ ਟੈਕਸ (angel tax), ਜੋ ਕਿ ਸਟਾਰਟਅੱਪਸ 'ਤੇ 31% ਦਾ ਬੋਝ ਸੀ, ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ।
ਨੈਸ਼ਨਲ ਇੰਡਸਟ੍ਰੀਅਲ ਕੌਰੀਡੋਰ ਡਿਵੈਲਪਮੈਂਟ ਪ੍ਰੋਗਰਾਮ ਦੇ ਤਹਿਤ 12 ਉਦਯੋਗਿਕ ਜ਼ੋਨ ਬਣਾਏ ਜਾਣਗੇ ਜਿਨ੍ਹਾਂ ਨੂੰ ਪ੍ਰਮੁੱਖ ਰਾਸ਼ਟਰੀ ਰਾਜਮਾਰਗਾਂ ਨਾਲ ਜੋੜਿਆ ਜਾਵੇਗਾ।
ਮੱਧ ਵਰਗ ਲਈ ਸਭ ਤੋਂ ਅਹਿਮ ਫੈਸਲਾ ਲਿਆ ਗਿਆ ਹੈ। ਮੁਦਰਾ ਲੋਨ ਦੀ ਸੀਮਾ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰ ਦਿੱਤੀ ਗਈ ਹੈ ਅਤੇ ਜਿਨ੍ਹਾਂ ਲੋਕਾਂ ਨੇ ਆਪਣੇ ਪੁਰਾਣੇ ਕਰਜ਼ਿਆਂ ਦੀ ਸਫਲਤਾਪੂਰਵਕ ਅਦਾਇਗੀ ਕੀਤੀ ਹੈ, ਉਨ੍ਹਾਂ ਨੂੰ ਇਸ ਦਾ ਲਾਭ ਮਿਲੇਗਾ। ਐੱਮਐੱਸਐੱਮਈਜ਼ ਲਈ ਕ੍ਰੈਡਿਟ ਗਾਰੰਟੀ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਛੋਟੇ ਵਪਾਰੀ ਅਤੇ ਛੋਟੇ ਉੱਦਮੀ ਬਿਨਾਂ ਗਰੰਟੀ ਦੇ ਲੋਨ ਪ੍ਰਾਪਤ ਕਰ ਸਕਣਗੇ।
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਸਸ਼ਕਤ ਨੌਜਵਾਨ ਕਿਸੇ ਵੀ ਦੇਸ਼ ਦੇ ਵਿਕਾਸ ਲਈ ਮੁੱਢਲੀ ਸ਼ਰਤ ਹੈ। ਅਸੀਂ 2 ਲੱਖ ਕਰੋੜ ਰੁਪਏ ਦੇ ਪ੍ਰਧਾਨ ਮੰਤਰੀ ਪੈਕੇਜ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਅਗਲੇ 5 ਸਾਲਾਂ ਵਿੱਚ 4 ਕਰੋੜ 10 ਲੱਖ ਨੌਜਵਾਨਾਂ ਨੂੰ ਲਾਭ ਮਿਲੇਗਾ। ਸਾਡੀ ਸਰਕਾਰ ਨੇ ਚੋਟੀ ਦੀਆਂ ਕੰਪਨੀਆਂ ਵਿੱਚ ਇੱਕ ਕਰੋੜ ਨੌਜਵਾਨਾਂ ਨੂੰ ਇੰਟਰਨਸ਼ਿਪ ਦੇ ਮੌਕੇ, ਭੱਤੇ ਅਤੇ ਇੱਕਮੁਸ਼ਤ ਸਹਾਇਤਾ ਪ੍ਰਦਾਨ ਕਰਨ ਦਾ ਵੀ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਦੀਆਂ ਨੌਕਰੀਆਂ ਲਈ ਕਈ ਹਜ਼ਾਰ ਨਿਯੁਕਤੀਆਂ ਵੀ ਜਾਰੀ ਕੀਤੀਆਂ ਗਈਆਂ ਹਨ।
ਸ਼੍ਰੀ ਸ਼ਾਹ ਨੇ ਕਿਹਾ ਕਿ ਪੂੰਜੀਗਤ ਖਰਚ ਨੂੰ 11 ਲੱਖ 11 ਹਜ਼ਾਰ ਕਰੋੜ ਰੁਪਏ ਤੱਕ ਵਧਾਉਣਾ ਆਪਣੇ ਆਪ ਵਿੱਚ ਇੱਕ ਮੀਲ ਪੱਥਰ ਹੈ। ਇਸ ਨਾਲ ਬਹੁਤ ਸਾਰੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਸਾਡਾ ਬੁਨਿਆਦੀ ਢਾਂਚਾ ਵੀ ਮਜ਼ਬੂਤ ਹੋਵੇਗਾ। ਪੀਐੱਲਆਈ ਸਕੀਮ ਅਤੇ 12 ਉਦਯੋਗਿਕ ਜ਼ੋਨਾਂ ਦੇ ਵਿਕਾਸ ਨਾਲ ਨੌਜਵਾਨਾਂ ਲਈ ਨੌਕਰੀਆਂ ਵੀ ਪੈਦਾ ਹੋਣਗੀਆਂ।
ਸਟਾਰਟਅੱਪ ਅਤੇ ਐੱਮਐੱਸਐੱਮਈਜ਼ ਲਈ ਦਿੱਤੇ ਗਏ ਵਿੱਤੀ ਪ੍ਰੋਤਸਾਹਨ ਵੀ ਨੌਜਵਾਨਾਂ ਲਈ ਕਾਰਗਰ ਸਾਬਿਤ ਹੋਣਗੇ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਦੀਨਦਯਾਲ ਅੰਤੋਦਿਆ ਯੋਜਨਾ ਤਹਿਤ 10 ਕਰੋੜ ਤੋਂ ਅਧਿਕ ਮਹਿਲਾਵਾਂ ਨੂੰ ਸੰਗਠਿਤ ਕਰਕੇ 90 ਲੱਖ ਤੋਂ ਵੱਧ ਸਵੈ-ਸਹਾਇਤਾ ਸਮੂਹ ਬਣਾਏ ਗਏ ਹਨ ਅਤੇ ਲਖਪਤੀ ਦੀਦੀ ਯੋਜਨਾ ਤਹਿਤ 100 ਦਿਨਾਂ ਵਿੱਚ 11 ਲੱਖ ਨਵੀਆਂ ਲਖਪਤੀ ਦੀਦੀਆਂ ਨੂੰ ਸਰਟੀਫਿਕੇਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇੱਕ ਕਰੋੜ ਤੋਂ ਅਧਿਕ ਲੱਖਪਤੀ ਦੀਦੀਆਂ ਸਾਲਾਨਾ ਇੱਕ ਲੱਖ ਰੁਪਏ ਕਮਾ ਰਹੇ ਹਨ। ਇਨ੍ਹਾਂ ਮਹਿਲਾਵਾਂ ਲਈ ਇੱਕ ਲੱਖ ਦੀ ਰਕਮ ਸੁਪਨਾ ਸਮਝਿਆ ਜਾਂਦਾ ਸੀ ਪਰ ਅੱਜ ਉਹ ਇੱਜ਼ਤ ਨਾਲ ਆਪਣਾ ਜੀਵਨ ਬਤੀਤ ਕਰ ਰਹੀਆਂ ਹਨ।
ਸ਼੍ਰੀ ਸ਼ਾਹ ਨੇ ਕਿਹਾ ਕਿ ਪਰਯਟਨ ਮਿੱਤਰ ਅਤੇ ਡ੍ਰੋਨ ਦੀਦੀ ਦੁਆਰਾ ਪਰਯਟਨ ਦੀਦੀ ਨੂੰ ਇੱਕ ਗਾਈਡ ਦੇ ਤੌਰ 'ਤੇ ਕੰਮ ਕਰਨ ਲਈ ਸਵੈ-ਸਹਾਇਤਾ ਸਮੂਹਾਂ ਨਾਲ ਜੋੜਿਆ ਗਿਆ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਟੂਰਿਜ਼ਮ ਨਾਲ ਜੋੜਨ ਦਾ ਕੰਮ ਵੀ ਕੀਤਾ ਗਿਆ ਹੈ।
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਨਜਾਤੀ ਉਨਤ ਗ੍ਰਾਮ ਅਭਿਆਨ ਦੇ ਤਹਿਤ 63,000 ਆਦਿਵਾਸੀ ਪਿੰਡਾਂ ਦਾ ਪੂਰੀ ਤਰ੍ਹਾਂ ਵਿਕਾਸ ਕੀਤਾ ਜਾਵੇਗਾ। ਇਸ ਨਾਲ 5 ਕਰੋੜ ਆਦਿਵਾਸੀਆਂ ਦੀ ਆਰਥਿਕ ਹਾਲਤ ਸੁਧਰੇਗੀ। ਇਸ ਸਕੀਮ ਤਹਿਤ ਪਿੰਡ ਨੂੰ ਮੁੱਢਲੀਆਂ ਲੋੜਾਂ ਅਤੇ ਬੁਨਿਆਦੀ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ। ਇਨ੍ਹਾਂ 100 ਦਿਨਾਂ ਵਿੱਚ ਅਨੁਸੂਚਿਤ ਜਾਤੀ ਦੇ ਦਿੱਵਯਾਂਗਜਨਾ ਨੂੰ 3 ਲੱਖ ਨਵੇਂ ਪਹਿਚਾਣ ਪੱਤਰ ਦਿੱਤੇ ਗਏ ਹਨ।
ਗ੍ਰਹਿ ਮੰਤਰੀ ਨੇ ਕਿਹਾ ਕਿ ਏਕਲਵਯ ਮਾਡਲ ਰਿਹਾਇਸ਼ੀ ਸਕੂਲ (ਈਐੱਮਆਰਐੱਸ) ਨੂੰ ਇੱਕ ਨਵੇਂ ਆਯਾਮ ਨਾਲ ਦੁਬਾਰਾ ਪੇਸ਼ ਕੀਤਾ ਜਾ ਰਿਹਾ ਹੈ। ਸ੍ਰੀ ਸ਼ਾਹ ਨੇ ਕਿਹਾ ਕਿ ਵਕਫ਼ ਸੋਧ ਬਿੱਲ-2024 ਵਕਫ਼ ਜਾਇਦਾਦਾਂ ਦੇ ਪ੍ਰਬੰਧਨ, ਸੁਰੱਖਿਆ ਅਤੇ ਦੁਰਵਰਤੋਂ ਨੂੰ ਰੋਕਣ ਲਈ ਪ੍ਰਤੀਬੱਧ ਹੈ ਅਤੇ ਇਸ ਨੂੰ ਆਉਣ ਵਾਲੇ ਦਿਨਾਂ ਵਿੱਚ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਪ੍ਰਧਾਨ ਮੰਤਰੀ ਦਾ ਬਹੁਤ ਹੀ ਉਤਸ਼ਾਹੀ ਪ੍ਰੋਗਰਾਮ ਹੈ ਅਤੇ ਇਸ ਯੋਜਨਾ ਨੇ ਕਰੋੜਾਂ ਲੋਕਾਂ ਦੀ ਜ਼ਿੰਦਗੀ ਨੂੰ ਅਸਾਨ ਬਣਾਇਆ ਹੈ। ਇਸ ਤਹਿਤ 5 ਲੱਖ ਰੁਪਏ ਤੱਕ ਦੇ ਇਲਾਜ ਦਾ ਖਰਚਾ ਨਰੇਂਦਰ ਮੋਦੀ ਸਰਕਾਰ ਸਹਿ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦੇ ਅਨੁਸਾਰ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਨਾਗਰਿਕਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫਤ ਸਿਹਤ ਬੀਮਾ ਦਿੱਤਾ ਜਾਵੇਗਾ। 70 ਸਾਲ ਤੋਂ ਵੱਧ ਉਮਰ ਦੇ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਕਾਰਡ ਤੋਂ ਇਲਾਵਾ 5 ਲੱਖ ਰੁਪਏ ਦੀ ਅਤਿਰਿਕਤ ਕਵਰੇਜ ਦਿੱਤੀ ਜਾਵੇਗੀ, ਜਿਸ ਨਾਲ ਉਨ੍ਹਾਂ ਦੀ ਕਵਰੇਜ ਵਧ ਕੇ 10 ਲੱਖ ਰੁਪਏ ਹੋ ਜਾਵੇਗੀ। ਗ੍ਰਹਿ ਮੰਤਰੀ ਨੇ ਕਿਹਾ ਕਿ ਲਗਭਗ 4.5 ਕਰੋੜ ਪਰਿਵਾਰਾਂ ਦੇ 6 ਕਰੋੜ ਸੀਨੀਅਰ ਨਾਗਰਿਕਾਂ ਨੂੰ ਇਸ ਦਾ ਲਾਭ ਹੋਵੇਗਾ ਅਤੇ ਇਸ ਦੀ ਕੋਈ ਆਮਦਨ ਸੀਮਾ ਨਹੀਂ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ 75,000 ਨਵੀਆਂ ਮੈਡੀਕਲ ਸੀਟਾਂ ਜੋੜ ਕੇ ਅਸੀਂ ਮੈਡੀਕਲ ਸਿੱਖਿਆ ਲਈ ਵਿਦੇਸ਼ਾਂ 'ਤੇ ਨਿਰਭਰਤਾ ਖ਼ਤਮ ਕਰਨ ਵੱਲ ਵਧ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਲਈ 3 ਸਾਲ ਦਾ ਲਕਸ਼ ਰੱਖਿਆ ਗਿਆ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਪਹਿਲਾ ਪੁਲਾੜ ਦਿਵਸ 23 ਅਗਸਤ ਨੂੰ ਮਨਾਇਆ ਗਿਆ ਸੀ, ਜਿਸ ਦੇ ਤਹਿਤ ਕਿਸ਼ੋਰਾਂ ਅਤੇ ਨੌਜਵਾਨਾਂ ਨੂੰ ਪੁਲਾੜ ਦੇ ਖੇਤਰ ਵਿੱਚ ਉਤਸ਼ਾਹਿਤ ਕਰਨ ਅਤੇ ਰੁਚੀ ਦੇਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਫ਼ਤ ਪ੍ਰਬੰਧਨ ਲਈ ਇੱਕ ਰਾਸ਼ਟਰੀ ਡੇਟਾਬੇਸ ਅਤੇ ਗ੍ਰਾਮੀਣ ਜ਼ਮੀਨੀ ਰਿਕਾਰਡਾਂ ਲਈ ਇੱਕ ਪੰਚਾਇਤ ਪੋਰਟਲ ਲਾਂਚ ਕੀਤਾ ਗਿਆ ਹੈ। ਸਾਨੰਦ (Sanand), ਗੁਜਰਾਤ ਵਿੱਚ ਇੱਕ ਸੈਮੀਕੰਡਕਟਰ ਯੂਨਿਟ ਸਥਾਪਿਤ ਕੀਤਾ ਗਿਆ ਹੈ ਅਤੇ ਆਉਣ ਵਾਲੇ 10 ਸਾਲਾਂ ਵਿੱਚ, ਭਾਰਤ ਸੈਮੀਕੰਡਕਟਰਾਂ ਦੇ ਖੇਤਰ ਵਿੱਚ ਇੱਕ ਪ੍ਰਮੁੱਖ ਖਿਡਾਰੀ ਬਣ ਜਾਵੇਗਾ।
ਗ੍ਰਹਿ ਮੰਤਰੀ ਨੇ ਕਿਹਾ ਕਿ ਤਿੰਨ ਨਵੇਂ ਕਾਨੂੰਨ - ਭਾਰਤੀ ਨਿਆ ਸੰਹਿਤਾ (ਬੀਐੱਨਐੱਸ), ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐੱਨਐੱਸਐੱਸ) ਅਤੇ ਭਾਰਤੀ ਸਾਕਸ਼ਯ ਅਧਿਨਿਯਮ (ਬੀਐੱਸਏ) - ਅੰਗਰੇਜ਼ਾਂ ਦੁਆਰਾ ਬਣਾਏ ਗਏ 150 ਸਾਲ ਤੋਂ ਵੱਧ ਪੁਰਾਣੇ ਅਪਰਾਧਿਕ ਕਾਨੂੰਨਾਂ ਨੂੰ ਬਦਲਦੇ ਹੋਏ, 1 ਜੁਲਾਈ 2024 ਨੂੰ ਲਾਗੂ ਕੀਤੇ ਗਏ ਹਨ। ਇਹ ਤਿੰਨ ਨਵੇਂ ਕਾਨੂੰਨ ਆਉਣ ਵਾਲੇ ਦਿਨਾਂ ਵਿੱਚ ਨਾ ਸਿਰਫ਼ ਸਾਡੇ ਅਪਰਾਧਿਕ ਨਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਸਮਰੱਥ ਬਣਾਉਣਗੇ, ਬਲਕਿ ਨਿਆਂ ਪ੍ਰਾਪਤ ਕਰਨਾ ਵੀ ਅਸਾਨ ਬਣਾ ਦੇਣਗੇ ਅਤੇ ਸਮੇਂ ਸਿਰ ਨਿਆਂ ਦੇਣਾ ਵੀ ਸ਼ੁਰੂ ਕਰ ਦੇਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 3 ਸਾਲਾਂ ਵਿੱਚ ਇਨ੍ਹਾਂ ਕਾਨੂੰਨਾਂ ਦੇ ਪੂਰੀ ਤਰ੍ਹਾਂ ਲਾਗੂ ਹੋਣ ਤੋਂ ਬਾਅਦ, ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਦੁਨੀਆ ਵਿੱਚ ਸਭ ਤੋਂ ਆਧੁਨਿਕ ਹੋਵੇਗੀ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ 25 ਜੂਨ ਨੂੰ ਸੰਵਿਧਾਨ ਹਤਿਆ ਦਿਵਸ ਵਜੋਂ ਮਨਾਉਣ ਦਾ ਫੈਸਲਾ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਗਰੂਕ ਕਰਨ ਦਾ ਯਤਨ ਕੀਤਾ ਗਿਆ ਹੈ ਤਾਂ ਜੋ ਦੇਸ਼ ਨੂੰ ਦੁਬਾਰਾ ਐਮਰਜੈਂਸੀ ਦੇ ਕਾਲੇ ਦੌਰ ਵਿੱਚੋਂ ਗੁਜ਼ਰਨਾ ਨਾ ਪਵੇ। ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆ ਪ੍ਰਧਾਨ ਮੰਤਰੀ ਮੋਦੀ ਦੇ ਰੂਸ ਅਤੇ ਯੂਕ੍ਰੇਨ ਦੇ ਮਹੱਤਵਪੂਰਨ ਦੌਰਿਆਂ ਦੀ ਉਮੀਦ ਨਾਲ ਉਡੀਕ ਕਰ ਰਹੀ ਹੈ। ਪਹਿਲੀ ਵਾਰ ਯੂਨੈਸਕੋ ਦੀ ਵਿਸ਼ਵ ਵਿਰਾਸਤ ਕਮੇਟੀ ਨੇ ਭਾਰਤ ਵਿੱਚ ਆਪਣੀ ਮਹੱਤਵਪੂਰਨ ਬੈਠਕ ਆਯੋਜਿਤ ਕੀਤੀ ਅਤੇ ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਾਡੀਆਂ ਕਈ ਵਿਰਾਸਤੀ ਥਾਵਾਂ ਨੂੰ ਬਹੁਤ ਫਾਇਦਾ ਹੋਵੇਗਾ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਸਾਲ 4 ਸਤੰਬਰ ਨੂੰ ਤ੍ਰਿਪੁਰਾ ਵਿੱਚ 35 ਸਾਲਾਂ ਦੇ ਸੰਘਰਸ਼ ਤੋਂ ਬਾਅਦ ਐੱਨਐੱਲਐੱਫਟੀ ਅਤੇ ਏਟੀਟੀਐੱਫ ਨਾਲ ਸ਼ਾਂਤੀ ਸਮਝੌਤਾ ਹੋਇਆ ਸੀ। ਦੇਸ਼ ਵਿੱਚ ਪਹਿਲੀ ਵਾਰ ਸ਼ਹਿਰੀ ਹੜ੍ਹ ਪ੍ਰਬੰਧਨ ਲਈ 6350 ਕਰੋੜ ਰੁਪਏ ਦੀ ਨਵੀਂ ਯੋਜਨਾ ਲਿਆਂਦੀ ਗਈ ਹੈ। ਉੱਤਰ-ਪੂਰਬ ਵਿੱਚ ਹਾਈਡ੍ਰੋ ਇਲੈਕਟ੍ਰੋਨਿਕ ਪ੍ਰੋਜੈਕਟ ਨੂੰ 4100 ਕਰੋੜ ਰੁਪਏ ਦੀ ਲਾਗਤ ਨਾਲ ਮਨਜ਼ੂਰੀ ਦਿੱਤੀ ਗਈ ਸੀ। ਆਫ਼ਤ ਪ੍ਰਬੰਧਨ ਬਿੱਲ 2024 ਵਿੱਚ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਇਹ ਬਿੱਲ ਸ਼ਹਿਰੀ ਫੰਡ ਪ੍ਰਬੰਧਨ, ਫਾਇਰ ਸੇਵਾਵਾਂ, ਜੀਐੱਲਓਐੱਫ ਅਤੇ ਹੋਰ ਆਫ਼ਤਾਂ ਦੀ ਰੋਕਥਾਮ ਦੀਆਂ ਲੋੜਾਂ ਨੂੰ ਪੂਰਾ ਕਰੇਗਾ। ਇਸ ਲਈ 12554 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸ੍ਰੀ ਸ਼ਾਹ ਨੇ ਇਹ ਵੀ ਕਿਹਾ ਕਿ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਏ ਗਏ ਹਨ। ਨਸ਼ਿਆਂ ਦੀ ਰੋਕਥਾਮ ਅਤੇ ਜਾਣਕਾਰੀ ਲਈ ਮਾਨਸ (MANAS) ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਗਲੇ 5 ਸਾਲਾਂ ਵਿੱਚ 5000 ਸਾਈਬਰ ਕਮਾਂਡੋਜ਼ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਸਾਈਬਰ ਕ੍ਰਾਈਮ ਲਈ ਸ਼ੱਕੀ ਵਿਅਕਤੀਆਂ ਦੀ ਇੱਕ ਰਜਿਸਟਰੀ ਵੀ ਤਿਆਰ ਕੀਤੀ ਜਾ ਰਹੀ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅਸੀਂ ਮੋਦੀ ਸਰਕਾਰ ਦੇ ਤੀਸਰੇ ਕਾਰਜਕਾਲ ਦੇ ਪਹਿਲੇ 100 ਦਿਨਾਂ ਵਿੱਚ ਬਹੁਤ ਕੁਝ ਕਰਨ ਵਿੱਚ ਕਾਮਯਾਬ ਹੋਏ ਹਾਂ। ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਇਹ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਨੂੰ ਲੈ ਕੇ ਰੁੱਝੀਆਂ ਹੋਈਆਂ ਸਨ, ਪਰ ਪ੍ਰਧਾਨ ਮੰਤਰੀ ਮੋਦੀ ਨੇ ਚੋਣਾਂ ਤੋਂ 6 ਮਹੀਨੇ ਪਹਿਲਾਂ ਹੀ ਅਫਸਰਸ਼ਾਹੀ ਨੂੰ ਇਹ ਟਾਸਕ ਦਿੱਤਾ ਸੀ ਕਿ ਭਾਵੇਂ ਜੋ ਵੀ ਨਵੀਂ ਸਰਕਾਰ ਆਵੇ, ਵਿਕਾਸ ਦੇ ਸਾਰੇ ਕੰਮ ਜੋ ਪਾਈਪਲਾਈਨ 'ਚ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇ, ਤਾਂ ਜੋ ਦੇਸ਼ ਦੇ ਵਿਕਾਸ ਦੀ ਗਤੀ ਵਿੱਚ ਕੋਈ ਰੁਕਾਵਟ ਨਾ ਆਵੇ।
ਗ੍ਰਹਿ ਮੰਤਰੀ ਨੇ ਕਿਹਾ ਕਿ ਇਹ ਇਸੇ ਸੋਚ ਦਾ ਹੀ ਨਤੀਜਾ ਹੈ ਕਿ ਅਸੀਂ 100 ਦਿਨਾਂ ਦੇ ਅੰਦਰ-ਅੰਦਰ ਲੱਖਾਂ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਅੱਗੇ ਲਿਜਾਣ ਵਿਚ ਕਾਮਯਾਬ ਹੋਏ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੁਆਰਾ ਨਾ ਸਿਰਫ਼ ਦੇਸ਼ ਦੇ ਵਿਕਾਸ ਦੀ ਗਤੀ ਵਧੇਗੀ ਬਲਕਿ ਦੇਸ਼ ਸੁਰੱਖਿਅਤ ਅਤੇ ਸਮ੍ਰਿੱਧ ਹੋਵੇਗਾ ਅਤੇ ਅਸੀਂ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਕੇ ਸਿੱਖਿਆ ਦੇ ਖੇਤਰ ਵਿੱਚ ਵੀ ਅੱਗੇ ਵਧਾਂਗੇ।
***********
ਆਰਕੇ/ਵੀਵੀ/ਪੀਆਰ/ਪੀਐੱਸ
(Release ID: 2055873)
Visitor Counter : 56
Read this release in:
Assamese
,
English
,
Urdu
,
Marathi
,
Manipuri
,
Gujarati
,
Odia
,
Tamil
,
Telugu
,
Kannada
,
Malayalam