ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ

प्रविष्टि तिथि: 17 SEP 2024 10:53PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ।

ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਨੂੰ ਦਿੱਤੇ ਜਵਾਬ ਵਿੱਚ ਸ਼੍ਰੀ ਮੋਦੀ ਨੇ ਕਿਹਾ:

"ਪ੍ਰਧਾਨ ਮੰਤਰੀ @GiorgiaMeloni ਤੁਹਾਡੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ। ਭਾਰਤ ਅਤੇ ਇਟਲੀ ਆਲਮੀ      ਭਲਾਈ ਲਈ ਸਹਿਯੋਗ ਜਾਰੀ ਰੱਖਣਗੇ।"

ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਦਿੱਤੇ ਜਵਾਬ ਵਿੱਚ ਸ਼੍ਰੀ ਮੋਦੀ ਨੇ ਕਿਹਾ:

"ਧੰਨਵਾਦ, ਪ੍ਰਧਾਨ ਮੰਤਰੀ @kpsharmaoli, ਤੁਹਾਡੀਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ। ਮੈਂ ਆਪਣੀ ਦੁਵੱਲੀ

ਭਾਈਵਾਲੀ ਨੂੰ ਅੱਗੇ ਵਧਾਉਣ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ।"

ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਨੂੰ ਦਿੱਤੇ ਜਵਾਬ ਵਿੱਚ ਸ਼੍ਰੀ ਮੋਦੀ ਨੇ ਕਿਹਾ:

"ਪ੍ਰਧਾਨ ਮੰਤਰੀ @KumarJugnauth ਤੁਹਾਡੀਆਂ ਸ਼ੁਭਕਾਮਨਾਵਾਂ ਅਤੇ ਸੰਦੇਸ਼ ਦੀ ਤਹਿ ਦਿਲੋਂ ਸ਼ਲਾਘਾ ਕਰਦਾ ਹਾਂ। ਮਾਰੀਸ਼ਸ ਦੇ ਲੋਕਾਂ ਅਤੇ ਮਨੁੱਖਤਾ ਦੇ ਬਿਹਤਰ ਭਵਿੱਖ ਲਈ ਸਾਡੇ ਯਤਨਾਂ ਵਿੱਚ ਸਾਡਾ ਨਜ਼ਦੀਕੀ ਭਾਈਵਾਲ ਹੈ।"

****

ਐੱਮਜੇਪੀਐੱਸ/ਆਰਟੀ


(रिलीज़ आईडी: 2055977) आगंतुक पटल : 81
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam