ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦਾ ਧੰਨਵਾਦ ਕੀਤਾ


ਪ੍ਰਧਾਨ ਮੰਤਰੀ ਨੇ ਹਰ ਉਸ ਵਿਅਕਤੀ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੇ ਜਨਮ ਦਿਨ 'ਤੇ ਆਪਣੀਆਂ ਸ਼ੁਭਕਾਮਨਾਵਾਂ ਸਾਂਝੀਆਂ ਕੀਤੀਆਂ ਹਨ

Posted On: 17 SEP 2024 8:59PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦਾ ਧੰਨਵਾਦ ਕੀਤਾ ਹੈ।

ਰਾਸ਼ਟਰਪਤੀ ਨੂੰ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

“ਸਤਿਕਾਰਯੋਗ @rashtrapatibhvn ਜੀ, ਤੁਹਾਡੀਆਂ ਸ਼ੁਭਕਾਮਨਾਵਾਂ ਲਈ ਬਹੁਤ-ਬਹੁਤ ਧੰਨਵਾਦ! ਤੁਹਾਡਾ ਪ੍ਰੇਰਕ ਮਾਰਗਦਰਸ਼ਨ ਆਤਮਨਿਰਭਰ ਅਤੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਬਹੁਤ ਉਤਸ਼ਾਹਿਤ ਕਰਨ ਵਾਲਾ ਹੈ। ਦੇਸ਼ ਅਤੇ ਦੇਸ਼ਵਾਸੀਆਂ ਪ੍ਰਤੀ ਅਸੀਂ    ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।”

ਉਪ ਰਾਸ਼ਟਰਪਤੀ ਨੂੰ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

“ਮੈਂ ਤੁਹਾਡੀਆਂ ਸ਼ੁਭਕਾਮਨਾਵਾਂ ਲਈ ਧੰਨਵਾਦੀ ਹਾਂ, ਵੀਪੀ ਜਗਦੀਪ ਧਨਖੜ ਜੀ। ਮੈਂ ਵੱਖ-ਵੱਖ ਮੁੱਦਿਆਂ 'ਤੇ ਤੁਹਾਡੇ ਮਾਰਗਦਰਸ਼ਨ ਅਤੇ ਸੂਝ-ਬੂਝ ਦੀ ਵੀ ਕਦਰ ਕਰਦਾ ਹਾਂ।”

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀ ਹਰ ਉਸ ਵਿਅਕਤੀ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੇ   ਜਨਮ ਦਿਨ 'ਤੇ ਆਪਣੀਆਂ ਸ਼ੁਭਕਾਮਨਾਵਾਂ ਸਾਂਝੀਆਂ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਮੈਂ ਹਰ   ਉਸ ਵਿਅਕਤੀ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਇਹ ਪਿਆਰ ਮੈਨੂੰ ਲੋਕਾਂ ਲਈ ਲਗਾਤਾਰ ਮਿਹਨਤ ਕਰਦੇ ਰਹਿਣ ਲਈ ਅਥਾਹ ਤਾਕਤ ਦਿੰਦਾ ਹੈ।

ਪ੍ਰਧਾਨ ਮੰਤਰੀ ਨੇ ਐਕਸ ਪੋਸਟ ਵਿੱਚ ਕਿਹਾ;

“ਲੋਕਾਂ ਤੋਂ ਇੰਨਾ ਨਿੱਘ ਪ੍ਰਾਪਤ ਕਰਕੇ ਨਿਮਰ ਅਤੇ ਸਨਮਾਨਿਤ ਮਹਿਸੂਸ ਕਰਦਾ ਹਾਂ।

ਮੈਂ ਹਰ ਉਸ ਵਿਅਕਤੀ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਹ ਪਿਆਰ ਮੈਨੂੰ ਲੋਕਾਂ ਲਈ ਲਗਾਤਾਰ ਮਿਹਨਤ ਕਰਦੇ ਰਹਿਣ ਲਈ ਅਥਾਹ ਤਾਕਤ ਦਿੰਦਾ ਹੈ।

ਇਹ ਉਹ ਸਮਾਂ ਵੀ ਹੈ, ਜਦੋਂ ਸਾਡਾ ਤੀਸਰਾ ਕਾਰਜਕਾਲ 100 ਦਿਨ ਪੂਰੇ ਕਰ ਰਿਹਾ ਹੈ। ਮੈਨੂੰ ਖੁਸ਼ੀ ਹੈ ਕਿ ਪਿਛਲੇ 100 ਦਿਨ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲਿਆਂ ਦੀ ਇੱਕ ਲੜੀ ਦੁਆਰਾ ਚਿੰਨ੍ਹਿਤ ਕੀਤੇ ਗਏ ਹਨ, ਜੋ ਵਿਕਸਿਤ ਭਾਰਤ ਦੇ ਨਿਰਮਾਣ ਦੇ ਸਾਡੇ ਯਤਨਾਂ ਵਿੱਚ ਮਜ਼ਬੂਤੀ ਨੂੰ ਵਧਾਏਗਾ।

ਅੱਜ ਬਹੁਤ ਸਾਰੇ ਲੋਕਾਂ ਨੇ ਸਮਾਜ ਸੇਵਾ ਦੇ ਯਤਨਾਂ ਵਿੱਚ ਹਿੱਸਾ ਲਿਆ ਹੈ। ਮੈਂ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕਰਦਾ ਹਾਂ ਅਤੇ ਇਨ੍ਹਾਂ ਯਤਨਾਂ ਲਈ ਸ਼ਲਾਘਾ ਕਰਦਾ ਹਾਂ।”

********

ਐੱਮਜੇਪੀਐੱਸ/ਐੱਸਟੀ


(Release ID: 2055986) Visitor Counter : 39