ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਲਮਿੰਗਟਨ, ਡੇਲਾਵੇਅਰ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
Posted On:
22 SEP 2024 2:02AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੇਲਾਵੇਅਰ ਵਿੱਚ ਕੁਆਡ ਸਮਿਟ ਦੇ ਮੌਕੇ ‘ਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਸੇਫ ਬਾਇਡੇਨ ਨਾਲ ਮੁਲਾਕਾਤ ਕੀਤੀ। ਇੱਕ ਵਿਸ਼ੇਸ਼ ਸਦਭਾਵਨਾ ਦੇ ਰੂਪ ਵਿੱਚ, ਰਾਸ਼ਟਰਪਤੀ ਬਾਇਡੇਨ ਨੇ ਵਿਲਮਿੰਗਟਨ ਵਿੱਚ ਆਪਣੇ ਘਰ ‘ਤੇ ਇਸ ਮੀਟਿੰਗ ਦੀ ਮੇਜ਼ਬਾਨੀ ਕੀਤੀ।
ਪ੍ਰਧਾਨ ਮੰਤਰੀ ਨੇ ਭਾਰਤ-ਅਮਰੀਕਾ ਸਾਂਝੇਦਾਰੀ ਨੂੰ ਗਤੀ ਦੇਣ ਵਿੱਚ ਰਾਸ਼ਟਰਪਤੀ ਬਾਇਡਨ ਦੇ ਅਸਾਧਾਰਣ ਯੋਗਦਾਨ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਜੂਨ 2023 ਵਿੱਚ ਸੰਯੁਕਤ ਰਾਜ ਅਮਰੀਕਾ ਦੀ ਆਪਣੀ ਸਰਕਾਰੀ ਯਾਤਰਾ ਅਤੇ ਜੀ-20 ਨੇਤਾਵਾਂ ਦੇ ਸਮਿਟ ਦੇ ਲਈ ਸਤੰਬਰ 2023 ਵਿੱਚ ਰਾਸ਼ਟਰਪਤੀ ਬਾਇਡਨ ਦੀ ਭਾਰਤ ਯਾਤਰਾ ਨੂੰ ਗਰਮਜੋਸ਼ੀ ਨਾਲ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਯਾਤਰਾਵਾਂ ਨੇ ਭਾਰਤ-ਅਮਰੀਕਾ ਸਾਂਝੇਦਾਰੀ ਨੂੰ ਅਧਿਕ ਗਤੀਸ਼ੀਲਤਾ ਅਤੇ ਗਹਿਰਾਈ ਪ੍ਰਦਾਨ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਅਤੇ ਅਮਰੀਕਾ ਅੱਜ ਇੱਕ ਗਲੋਬਲ ਸਟ੍ਰੇਟੇਜਿਕ ਸਾਂਝੇਦਾਰੀ ਨਿਭਾ ਰਹੇ ਹਨ, ਜੋ ਸਾਂਝਾ ਲੋਕਤਾਂਤਰਿਕ ਕਦਰਾਂ-ਕੀਮਤਾਂ, ਹਿਤਾਂ ਦੇ ਤਾਲਮੇਲ ਅਤੇ ਦੋਨੋਂ ਦੇਸ਼ਾਂ ਦੇ ਲੋਕਾਂ ਦਰਮਿਆਨ ਆਪਸੀ ਸਬੰਧਾਂ ਦੁਆਰਾ ਸੰਚਾਲਿਤ ਹੈ ਅਤੇ ਮਾਨਵ ਪ੍ਰਯਾਸ ਦੇ ਸਾਰੇ ਖੇਤਰਾਂ ਨੂੰ ਕਵਰ ਕਰਦਾ ਹੈ।
ਦੋਨੋਂ ਨੇਤਾਵਾਂ ਨੇ ਆਪਸੀ ਹਿਤ ਦੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਵਧਾਉਣ ਦੇ ਤਰੀਕਿਆਂ ‘ਤੇ ਚਰਚਾ ਕੀਤੀ ਅਤੇ ਹਿੰਦ-ਪ੍ਰਸ਼ਾਂਤ ਖੇਤਰ ਅਤੇ ਉਸ ਤੋਂ ਅੱਗੇ ਸਹਿਤ ਵਿਭਿੰਨ ਗਲੋਬਲ ਅਤੇ ਖੇਤਰੀ ਮੁੱਦਿਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਇਸ ਦੁਵੱਲੇ ਰਿਸ਼ਤੇ ਦੀ ਸ਼ਕਤੀ ਅਤੇ ਨਿਰੰਤਰ ਲਚਕੀਲਾਪਨ ਅਤੇ ਦੋਨੋਂ ਦੇਸ਼ਾਂ ਦੇ ਦਰਮਿਆਨ ਮਾਨਵ ਪ੍ਰਯਾਸ ਦੇ ਸਾਰੇ ਖੇਤਰਾਂ ਦੇ ਲਈ ਇਸ ਦੇ ਮਹੱਤਵ ਦੇ ਪ੍ਰਤੀ ਵਿਸ਼ਵਾਸ ਵਿਅਕਤ ਕੀਤਾ।
********
ਐੱਮਜੇਪੀਐੱਸ/ਐੱਸਟੀ/ਐੱਸਕੇਐੱਸ
(Release ID: 2057595)
Visitor Counter : 51
Read this release in:
Odia
,
English
,
Urdu
,
Marathi
,
Hindi
,
Assamese
,
Manipuri
,
Gujarati
,
Tamil
,
Telugu
,
Kannada
,
Malayalam