ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਦੀ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

Posted On: 22 SEP 2024 5:55AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 21 ਸਤੰਬਰ, 2024 ਨੂੰ ਅਮਰੀਕਾ ਦੇ ਵਿਲਮਿੰਗਟਨ, ਡੇਲਾਵੇਅਰ ਵਿੱਚ ਕੁਆਡ ਸਮਿਟ ਦੇ ਦੌਰਾਨ ਜਪਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਫੁਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ।

ਦੋਨੋਂ ਪ੍ਰਧਾਨ ਮੰਤਰੀਆਂ ਨੇ ਖਾਸ ਤੌਰ ‘ਤੇ ਮਾਰਚ 2022 ਵਿੱਚ ਆਪਣੇ ਪਹਿਲੇ ਸਲਾਨਾ ਸਮਿਟ ਦੇ ਬਾਅਦ ਤੋਂ ਆਪਣੀਆਂ ਅਨੇਕ ਮੁਲਾਕਾਤਾਂ ਨੂੰ ਉਤਸ਼ਾਹ ਨਾਲ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਪਿਛਲੇ ਕੁਝ ਵਰ੍ਹਿਆਂ ਵਿੱਚ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਦੀ ਦਿਸ਼ਾ ਵਿੱਚ ਪ੍ਰਗਤੀ ਨੂੰ ਸਮਰੱਥ ਬਣਾਉਣ ਦੇ ਪ੍ਰਤੀ ਪ੍ਰਧਾਨ ਮੰਤਰੀ ਸ਼੍ਰੀ ਕਿਸ਼ਿਦਾ ਦੇ ਅਟੁੱਟ ਸਮਰਪਣ ਅਤੇ ਅਗਵਾਈ ਦੇ ਲਈ ਉਨ੍ਹਾਂ ਦਾ ਆਭਾਰ ਪ੍ਰਗਟ ਕੀਤਾ।
 

ਦੋਨੋਂ ਨੇਤਾਵਾਂ ਨੇ ਨੋਟ ਕੀਤਾ ਕਿ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਆਪਣੇ 10ਵੇਂ ਵਰ੍ਹੇ ਵਿੱਚ ਹੈ ਅਤੇ ਉਨ੍ਹਾਂ ਨੇ ਇਨ੍ਹਾਂ ਸਬੰਧਾਂ ਵਿੱਚ ਹੋਈ ਪ੍ਰਗਤੀ ‘ਤੇ ਸੰਤੋਸ਼ ਵਿਅਕਤ ਕੀਤਾ। ਦੋਨੋਂ ਪ੍ਰਧਾਨ ਮੰਤਰੀਆਂ ਨੇ ਦੋਨੋਂ ਦੇਸ਼ਾਂ ਦੇ ਬਹੁਆਯਾਮੀ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਰੱਖਿਆ ਅਤੇ ਸੁਰੱਖਿਆ ਸਬੰਧਾਂ ਅਤੇ ਬੀ2ਬੀ ਅਤੇ ਪੀ2ਪੀ ਸਹਿਯੋਗ ਸਹਿਤ ਸਹਿਕਾਰਤਾ ਨੂੰ ਹੋਰ ਗੂੜ੍ਹਾ ਬਣਾਉਣ ਦੇ ਸਬੰਧ ਵਿੱਚ ਵਿਚਾਰ-ਵਟਾਂਦਰਾ ਕੀਤਾ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਕਿਸ਼ਿਦਾ ਨੂੰ ਵਿਦਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਪ੍ਰਯਾਸਾਂ ਵਿੱਚ ਸਫਲਤਾ ਅਤੇ ਪਰਿਪੂਰਣਤਾ ਦੀ ਕਾਮਨਾ ਕੀਤੀ।

 

*********

ਐੱਮਜੇਪੀਐੱਸ/ਐੱਸਟੀ


(Release ID: 2057600) Visitor Counter : 53