ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀਲੰਕਾ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ‘ਤੇ ਨਵੇਂ ਚੁਣੇ ਹੋਏ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ (Anura Kumara Dissanayake) ਨੂੰ ਵਧਾਈਆਂ ਦਿੱਤੀਆਂ
Posted On:
23 SEP 2024 12:11AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਨੁਰਾ ਕੁਮਾਰ ਦਿਸਾਨਾਇਕੇ (Anura Kumara Dissanayake) ਨੂੰ ਸ੍ਰੀਲੰਕਾ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ‘ਤੇ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਬਹੁਆਯਾਮੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਸ੍ਰੀਲੰਕਾ ਦੇ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਜਤਾਈ।
ਇੱਕ ਐਕਸ (X) ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:
“ਸ੍ਰੀਲੰਕਾ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ‘ਤੇ ਅਨੁਰਾ ਦਿਸਾਨਾਇਕੇ (@anuradisanayake), ਨੂੰ ਵਧਾਈਆਂ। ਭਾਰਤ ਦੀ ਪੜੋਸੀ ਪ੍ਰਥਮ ਨੀਤੀ ਅਤੇ ਵਿਜ਼ਨ ਸਾਗਰ (Vision SAGAR) ਵਿੱਚ ਸ੍ਰੀਲੰਕਾ ਦਾ ਇੱਕ ਵਿਸ਼ੇਸ਼ ਸਥਾਨ ਹੈ। ਮੈਂ ਸਾਡੇ ਲੋਕਾਂ ਅਤੇ ਪੂਰੇ ਖੇਤਰ ਦੇ ਲਾਭ ਲਈ ਸਾਡੇ ਬਹੁਆਯਾਮੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ।”
*****
ਐੱਮਜੇਪੀਐੱਸ/ਐੱਸਆਰ
(Release ID: 2057844)
Visitor Counter : 35
Read this release in:
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam