ਖੇਤੀਬਾੜੀ ਮੰਤਰਾਲਾ
ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਦਿੱਲੀ ਵਿੱਚ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦਾ ਸਿਲਸਿਲਾ ਸ਼ੁਰੂ ਕੀਤਾ
ਮੈਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਸ਼ੁਰੂ ਕੀਤੀ, ਅੱਜ ਲਗਭਗ 50 ਕਿਸਾਨ ਆਗੂਆਂ ਨੂੰ ਮਿਲਿਆ: ਸ੍ਰੀ ਸ਼ਿਵਰਾਜ ਸਿੰਘ
ਸਾਨੂੰ ਕਿਸਾਨਾਂ ਤੋਂ ਬਹੁਤ ਸਾਰੇ ਸੁਝਾਅ ਮਿਲੇ ਹਨ, ਅਸੀਂ ਇਨ੍ਹਾਂ ਸੁਝਾਵਾਂ ਨੂੰ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ: ਸ੍ਰੀ ਚੌਹਾਨ
ਪਰਾਲ਼ੀ ਪ੍ਰਬੰਧਨ 'ਤੇ ਬਹੁਤ ਖੋਜ ਕੀਤੀ ਗਈ ਹੈ, ਪਰਾਲ਼ੀ ਨੂੰ ਵੱਢਣ ਤੋਂ ਬਾਅਦ ਪਰਾਲ਼ੀ ਸਾੜਨ ਦੀ ਲੋੜ ਨਹੀਂ, ਇਹ ਰਹਿੰਦ-ਖੂੰਹਦ ਦੀ ਬਜਾਏ ਦੌਲਤ ਬਣ ਜਾਂਦੀ ਹੈ: ਕੇਂਦਰੀ ਮੰਤਰੀ
Posted On:
24 SEP 2024 5:22PM by PIB Chandigarh
ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਦਿੱਲੀ ਵਿੱਚ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦੀ ਲੜੀ ਸ਼ੁਰੂ ਕੀਤੀ। ਸ੍ਰੀ ਚੌਹਾਨ ਨੇ ਕਿਹਾ ਜਿਵੇਂ ਕਿ ਮੈਂ ਪਹਿਲਾਂ ਕਿਹਾ ਹੈ, ਖੇਤੀਬਾੜੀ ਭਾਰਤ ਦੀ ਆਰਥਿਕਤਾ ਦੀ ਰੀੜ੍ਹ ਹੈ ਅਤੇ ਕਿਸਾਨ ਇਸ ਦੀ ਆਤਮਾ ਹਨ ਅਤੇ ਕਿਸਾਨਾਂ ਦੀ ਸੇਵਾ ਕਰਨਾ ਸਾਡੇ ਲਈ ਭਗਵਾਨ ਦੀ ਪੂਜਾ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਜਦੋਂ ਮੈਂ 100 ਦਿਨਾਂ ਦੀਆਂ ਪ੍ਰਾਪਤੀਆਂ ਬਾਰੇ ਵਿਚਾਰ-ਵਟਾਂਦਰਾ ਕਰ ਰਿਹਾ ਸੀ ਤਾਂ ਮੈਂ ਫੈਸਲਾ ਕੀਤਾ ਕਿ ਮੈਂ ਹਰ ਮੰਗਲਵਾਰ ਨੂੰ ਕਿਸਾਨਾਂ ਜਾਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਾਂਗਾ ਕਿਉਂਕਿ ਕਈ ਵਾਰ ਦਫ਼ਤਰ ਵਿੱਚ ਬੈਠ ਕੇ ਸਮੱਸਿਆਵਾਂ ਦੀ ਸਮਝ ਨਹੀਂ ਆਉਂਦੀ। ਸਾਡਾ ਫ਼ਰਜ਼ ਬਣਦਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਸਮੱਸਿਆਵਾਂ ਹਨ, ਉਨ੍ਹਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰੀਏ, ਉਨ੍ਹਾਂ 'ਤੇ ਚਰਚਾ ਕਰੀਏ ਅਤੇ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਹੱਲ ਕੀਤਾ ਜਾਵੇ। ਗੱਲਬਾਤ ਦੌਰਾਨ ਖੇਤੀਬਾੜੀ ਮੰਤਰਾਲੇ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈਸੀਏਆਰ) ਦੇ ਅਧਿਕਾਰੀ ਵੀ ਮੌਜੂਦ ਸਨ।
ਕੇਂਦਰੀ ਮੰਤਰੀ ਸ੍ਰੀ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਖੇਤੀਬਾੜੀ ਸੈਕਟਰ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਪਿਛਲੇ 10 ਸਾਲਾਂ ਵਿੱਚ ਖੇਤੀ ਨਾਲ ਸਬੰਧਿਤ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਮੋਦੀ ਸਰਕਾਰ ਦੇ ਤੀਸਰੇ ਕਾਰਜਕਾਲ ਦੇ ਪਹਿਲੇ 100 ਦਿਨਾਂ 'ਚ ਹੁਣ ਤੱਕ 7 ਵੱਡੀਆਂ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਕੇਂਦਰ ਸਰਕਾਰ ਇਨ੍ਹਾਂ ਯੋਜਨਾਵਾਂ 'ਤੇ 15 ਹਜ਼ਾਰ ਕਰੋੜ ਰੁਪਏ ਖ਼ਰਚ ਕਰੇਗੀ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਡਿਜੀਟਲ ਐਗਰੀਕਲਚਰ ਮਿਸ਼ਨ ਲਈ 2817 ਕਰੋੜ ਰੁਪਏ ਦਿੱਤੇ ਜਾਣਗੇ ਅਤੇ ਤਕਨਾਲੋਜੀ ਰਾਹੀਂ ਖੇਤੀ ਸੁਧਾਰ ਜਾਰੀ ਰਹਿਣਗੇ। ਕਿਸਾਨਾਂ ਅਤੇ ਦੇਸ਼ ਦੇ ਹਿੱਤ ਵਿੱਚ ਫੈਸਲੇ ਲਏ ਜਾ ਰਹੇ ਹਨ, ਕਿਸਾਨਾਂ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 35 ਹਜ਼ਾਰ ਕਰੋੜ ਰੁਪਏ ਨਾਲ ਪ੍ਰਧਾਨ ਮੰਤਰੀ ਅੰਨਦਾਤਾ ਆਯ ਸੰਰੱਖਣ ਅਭਿਆਨ (ਪੀਐੱਮ - ਆਸ਼ਾ) ਨੂੰ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਸ੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਅੱਜ ਮੈਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਸ਼ੁਰੂ ਕੀਤੀ ਹੈ। ਅੱਜ ਮੈਂ 50 ਦੇ ਕਰੀਬ ਕਿਸਾਨ ਆਗੂਆਂ ਨੂੰ ਮਿਲਿਆ, ਸਾਨੂੰ ਉਨ੍ਹਾਂ ਤੋਂ ਬਹੁਤ ਸਾਰੇ ਸੁਝਾਅ ਮਿਲੇ ਹਨ, ਜਿਨ੍ਹਾਂ ਵਿੱਚੋਂ ਕੁਝ ਫ਼ਸਲਾਂ ਦੇ ਭਾਅ ਨਾਲ ਸਬੰਧਤ ਹਨ ਅਤੇ ਕੁਝ ਫ਼ਸਲ ਬੀਮਾ ਯੋਜਨਾ ਬਾਰੇ ਹਨ। ਕੁਝ ਸੁਝਾਅ ਆਵਾਰਾ ਪਸ਼ੂਆਂ ਦੀ ਸਮੱਸਿਆ ਅਤੇ ਉਨ੍ਹਾਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਵੀ ਹਨ। ਉਨ੍ਹਾਂ ਕਿਹਾ ਕਿ ਨਵੀਂ ਫ਼ਸਲ ਆਉਣ 'ਤੇ ਕਿਹੜੇ-ਕਿਹੜੇ ਫ਼ੈਸਲੇ ਲੈਣੇ ਚਾਹੀਦੇ ਹਨ, ਇਸ ਸਬੰਧੀ ਵੀ ਕਈ ਸੁਝਾਅ ਪ੍ਰਾਪਤ ਹੋਏ ਹਨ।
ਉਨ੍ਹਾਂ ਕਿਹਾ ਹੈ ਕਿ ਉਹ ਅਧਿਕਾਰੀਆਂ ਨਾਲ ਬੈਠ ਕੇ ਸਾਰੇ ਸੁਝਾਵਾਂ 'ਤੇ ਗੰਭੀਰਤਾ ਨਾਲ ਕੰਮ ਕਰਨਗੇ ਅਤੇ ਕੰਮ ਕਰਨ ਤੋਂ ਬਾਅਦ ਜੋ ਵੀ ਸੰਭਵ ਹੋਵੇਗਾ, ਉਹ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਅਸੀਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਜਥੇਬੰਦੀਆਂ ਨਾਲ ਸਦਭਾਵਨਾ ਭਰੇ ਮਾਹੌਲ ਵਿੱਚ ਗੱਲਬਾਤ ਹੋਈ ਹੈ ਅਤੇ ਕਿਸਾਨਾਂ ਨੇ ਮੋਦੀ ਸਰਕਾਰ ਦੇ ਕਈ ਫੈਸਲਿਆਂ ਦੀ ਸ਼ਲਾਘਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਪਾਮ ਆਇਲ 'ਤੇ ਦਰਾਮਦ ਡਿਊਟੀ ਵਧਾ ਕੇ 27.5 ਫ਼ੀਸਦੀ ਕਰ ਦਿੱਤੀ ਗਈ ਹੈ, ਬਾਸਮਤੀ ਤੋਂ ਘੱਟੋ-ਘੱਟ ਨਿਰਯਾਤ ਮੁੱਲ ਹਟਾ ਦਿੱਤਾ ਗਿਆ ਹੈ, ਪਿਆਜ਼ 'ਤੇ ਨਿਰਯਾਤ ਡਿਊਟੀ 40 ਫ਼ੀਸਦੀ ਤੋਂ ਘਟਾ ਕੇ 20 ਫ਼ੀਸਦੀ ਕਰ ਦਿੱਤੀ ਗਈ ਹੈ, ਸਰਕਾਰ ਤੁਅਰ, ਉੜਦ ਅਤੇ ਮਸੂਰ ਆਦਿ ਦੀ ਪੂਰੀ ਖ਼ਰੀਦ ਕਰੇਗੀ। ਕਿਸਾਨਾਂ ਵੱਲੋਂ ਹਾਲ ਹੀ ਦੇ ਕਈ ਫੈਸਲਿਆਂ ਦੀ ਸ਼ਲਾਘਾ ਕੀਤੀ ਗਈ।
ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਜੋ ਸੰਵਾਦ ਸ਼ੁਰੂ ਕੀਤਾ ਹੈ, ਉਸ ਨੂੰ ਸਾਰਿਆਂ ਨੇ ਪਸੰਦ ਕੀਤਾ ਹੈ ਅਤੇ ਇਹ ਸੰਵਾਦ ਨਿਰੰਤਰ ਜਾਰੀ ਰਹੇਗਾ। ਅਸੀਂ ਆਪਣੇ ਕਿਸਾਨਾਂ ਨਾਲ ਗੱਲ ਕਰਾਂਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਇਮਾਨਦਾਰੀ ਨਾਲ ਹੱਲ ਕਰਨ ਦੀ ਕੋਸ਼ਿਸ਼ ਵੀ ਕਰਾਂਗੇ।
ਪਰਾਲ਼ੀ ਦੇ ਪ੍ਰਬੰਧਨ ਬਾਰੇ ਉਨ੍ਹਾਂ ਕਿਹਾ ਕਿ ਕਈ ਖੋਜਾਂ ਹੋ ਚੁੱਕੀਆਂ ਹਨ, ਮਸ਼ੀਨਾਂ ਵੀ ਬਣ ਚੁੱਕੀਆਂ ਹਨ, ਕਿਸਾਨਾਂ ਨੂੰ ਪਰਾਲ਼ੀ ਨੂੰ ਅੱਗ ਨਹੀਂ ਲਾਉਣੀ ਪਵੇਗੀ, ਪਰਾਲ਼ੀ ਨੂੰ ਕੱਟਣ ਤੋਂ ਬਾਅਦ ਰਹਿੰਦ-ਖੂੰਹਦ ਨਹੀਂ ਸਗੋਂ ਦੌਲਤ ਬਣਦੀ ਹੈ। ਅਸੀਂ ਇਸ ਦੀ ਬਿਹਤਰ ਵਰਤੋਂ ਵੀ ਕਰਾਂਗੇ, ਜਾਗਰੂਕਤਾ ਪੈਦਾ ਕਰਾਂਗੇ ਅਤੇ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਾਂਗੇ।
************
ਐੱਸਐੱਸ
(Release ID: 2058646)
Visitor Counter : 33