ਪ੍ਰਧਾਨ ਮੰਤਰੀ ਦਫਤਰ
‘ਮੇਕ ਇਨ ਇੰਡੀਆ’ 140 ਕਰੋੜ ਦੇਸ਼ਵਾਸੀਆਂ ਦੇ ਸਮੂਹਿਕ ਸੰਕਲਪ ਨੂੰ ਦਰਸਾਉਂਦਾ ਹੈ: ਪ੍ਰਧਾਨ ਮੰਤਰੀ
ਪਿਛਲੇ ਇੱਕ ਦਹਾਕੇ ਤੋਂ ਇਸ ਅੰਦੋਲਨ ਨੂੰ ਸਫ਼ਲ ਬਣਾਉਣ ਦੇ ਲਈ ਅਣਥੱਕ ਪ੍ਰਯਾਸ ਕਰਨ ਵਾਲੇ ਸਾਰੇ ਲੋਕਾਂ ਦੀ ਸ਼ਲਾਘਾ ਕੀਤੀ
Posted On:
25 SEP 2024 11:33AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੇਕ ਇਨ ਇੰਡੀਆ ਪਹਿਲ ਦੇ 10 ਵਰ੍ਹੇ ਪੂਰੇ ਹੋਣ ‘ਤੇ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 'ਮੇਕ ਇਨ ਇੰਡੀਆ' ਦੇਸ਼ ਨੂੰ ਮੈਨੂਫੈਕਚਰਿੰਗ ਅਤੇ ਇਨੋਵੇਸ਼ਨ ਦਾ ਕੇਂਦਰ ਬਣਾਉਣ ਦੇ ਲਈ 140 ਕਰੋੜ ਭਾਰਤੀਆਂ ਦੇ ਸਮੂਹਿਕ ਸੰਕਲਪ ਨੂੰ ਦਰਸਾਉਂਦਾ ਹੈ ਉਨ੍ਹਾਂ ਨੇ ਸਾਰੇ ਸੰਭਵ ਤਰੀਕਿਆਂ ਨਾਲ ‘ਮੇਕ ਇਨ ਇੰਡੀਆ’ ਨੂੰ ਪ੍ਰੋਤਸਾਹਿਤ ਕਰਨ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਅੱਜ, ‘ਮੇਕ ਇਨ ਇੰਡੀਆ’ ਦੇ 10 ਵਰ੍ਹੇ ਪੂਰੇ ਹੋ ਰਹੇ ਹਨ। ਮੈਂ ਉਨ੍ਹਾਂ ਸਾਰੇ ਲੋਕਾਂ ਦੀ ਸ਼ਲਾਘਾ ਕਰਦਾ ਹਾਂ ਜੋ ਪਿਛਲੇ ਇੱਕ ਦਹਾਕੇ ਤੋਂ ਇਸ ਅੰਦੋਲਨ ਨੂੰ ਸਫ਼ਲ ਬਣਾਉਣ ਦੇ ਲਈ ਅਣਥੱਕ ਪ੍ਰਯਾਸ ਕਰ ਰਹੇ ਹਨ। ‘ਮੇਕ ਇਨ ਇੰਡੀਆ’ ਸਾਡੇ ਦੇਸ਼ ਨੂੰ ਮੈਨੂਫੈਕਚਰਿੰਗ ਅਤੇ ਇਨੋਵੇਸ਼ਨ ਦਾ ਕੇਂਦਰ ਬਣਾਉਣ ਦੇ ਲਈ 140 ਕਰੋੜ ਭਾਰਤੀਆਂ ਦੇ ਸਮੂਹਿਕ ਸੰਕਲਪ ਨੂੰ ਦਰਸਾਉਂਦਾ ਹੈ। ਇਹ ਜ਼ਿਕਰਯੋਗ ਹੈ ਕਿ ਵਿਭਿੰਨ ਖੇਤਰਾਂ ਵਿੱਚ ਨਿਰਯਾਤ ਵਿੱਚ ਵਾਧਾ ਹੋਇਆ ਹੈ, ਸਮਰੱਥਾ ਦਾ ਨਿਰਮਾਣ ਹੋਇਆ ਹੈ ਅਤੇ ਇਸ ਪ੍ਰਕਾਰ, ਅਰਥਵਿਵਸਥਾ ਮਜ਼ਬੂਤ ਹੋਈ ਹੈ।
ਭਾਰਤ ਸਰਕਾਰ ਸਾਰੇ ਸੰਭਵ ਤਰੀਕਿਆਂ ਨਾਲ ‘ਮੇਕ ਇਨ ਇੰਡੀਆ’ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਤੀਬੱਧ ਹੈ। ਸੁਧਾਰਾਂ ਵਿੱਚ ਭਾਰਤ ਦੀ ਪ੍ਰਗਤੀ ਵੀ ਜਾਰੀ ਰਹੇਗੀ। ਅਸੀਂ ਸਾਰੇ ਮਿਲ ਕੇ ਇੱਕ ਆਤਮਨਿਰਭਰ (Atmanirbhar) ਅਤੇ ਵਿਕਸਿਤ ਭਾਰਤ (Viksit Bharat) ਦਾ ਨਿਰਮਾਣ ਕਰਾਂਗੇ!“
***
ਐੱਮਜੇਪੀਐੱਸ/ਟੀਐੱਸ/ਐੱਸਕੇਐੱਸ
(Release ID: 2058669)
Visitor Counter : 34
Read this release in:
Odia
,
Manipuri
,
Kannada
,
Urdu
,
Bengali-TR
,
Khasi
,
English
,
Hindi
,
Marathi
,
Assamese
,
Gujarati
,
Tamil
,
Telugu
,
Malayalam