ਗ੍ਰਹਿ ਮੰਤਰਾਲਾ
azadi ka amrit mahotsav

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਵਿੱਚ, ਗ੍ਰਹਿ ਮੰਤਰਾਲਾ ਸਵੱਛ ਭਾਰਤ ਅਭਿਯਾਨ ਦੇ ਪ੍ਰਤੀ ਵਚਨਬੱਧ


ਸਵੱਛ ਭਾਰਤ ਅਭਿਯਾਨ ਦੇ ਤਹਿਤ ਸਵੱਛਤਾ ਅਤੇ ਲੋਕਾਂ ਦੀ ਨਿਰੰਤਰ ਸਰਗਰਮ ਭਾਗੀਦਾਰੀ ਸੁਨਿਸ਼ਚਿਤ ਕਰਨ ਦੀ ਦਿਸ਼ਾ ਵਿੱਚ ਗ੍ਰਹਿ ਮੰਤਰਾਲੇ ਦੁਆਰਾ ਅਨੇਕ ਪ੍ਰਯਾਸ ਕੀਤੇ ਜਾ ਰਹੇ ਹਨ

ਇਸ ਦੇ ਤਹਿਤ ਸਕੱਤਰ ( ਬਾਰਡਰ ਮੈਨੇਜਮੈਂਟ) ਸ਼੍ਰੀ ਰਾਜੇਂਦਰ ਕੁਮਾਰ ਨੇ ਨੌਰਥ ਬਲਾਕ ਵਿੱਚ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਵੱਛਤਾ ਸਹੁੰ ਚੁਕਾਈ

ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨੌਰਥ ਬਲਾਕ ਕੈਂਪਸ ਵਿੱਚ ਸਵੱਛਤਾ ਲਈ ਸ਼੍ਰਮਦਾਨ ਕੀਤਾ

ਵਾਤਾਵਰਣ ਸੰਭਾਲ਼ (ਸੁਰੱਖਿਆ) ਅਤੇ ਹਰਿਤ ਭਵਿੱਖ ਦੇ ਪ੍ਰਤੀ ਆਪਣੇ ਸਮਰਪਣ ਨੂੰ ਦਰਸਾਉਂਦੇ ਹੋਏ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ ਦੇ ਤਹਿਤ ਗ੍ਰਹਿ ਮੰਤਰਾਲਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨੌਰਥ ਬਲਾਕ ਸਥਿਤ ਪਾਰਕ ਵਿੱਚ ਪੌਧੇ ਵੀ ਲਗਾਏ

Posted On: 25 SEP 2024 12:38PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਵਿੱਚ, ਗ੍ਰਹਿ ਮੰਤਰਾਲਾ ਸਵੱਛ ਭਾਰਤ ਅਭਿਯਾਨ ਦੇ ਪ੍ਰਤੀ ਵਚਨਬੱਧ ਹੈ। ਸਵੱਛ ਭਾਰਤ ਅਭਿਯਾਨ ਦੇ ਤਹਿਤ ਸਵੱਛਤਾ ਅਤੇ ਲੋਕਾਂ ਦੀ ਨਿਰੰਤਰ ਭਾਗੀਦਾਰੀ ਸੁਨਿਸ਼ਚਿਤ ਕਰਨ ਦੀ ਦਿਸ਼ਾ ਵਿੱਚ ਗ੍ਰਹਿ ਮੰਤਰਾਲੇ ਦੁਆਰਾ ਅਨੇਕ ਪ੍ਰਯਾਸ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰਯਾਸਾਂ ਦੇ ਤਹਿਤ ਸਕੱਤਰ (ਬਾਰਡਰ ਮੈਨੇਜਮੈਂਟ) ਸ਼੍ਰੀ ਰਾਜੇਂਦਰ ਕੁਮਾਰ ਨੇ ਨੌਰਥ ਬਲਾਕ ਵਿੱਚ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਵੱਛਤਾ ਸਹੁੰ ਚੁਕਾਈ।

 

  ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨੌਰਥ ਬਲਾਕ ਕੈਂਪਸ ਵਿੱਚ ਸਵੱਛਤਾ ਦੇ ਲਈ ਸ਼੍ਰਮਦਾਨ ਵੀ ਕੀਤਾ। ਇਹ ਈਵੈਂਟ, ਸਵੱਛ ਭਾਰਤ ਅਭਿਯਾਨ ਦੇ ਤਹਿਤ ਸਵੱਛਤਾ, ਸਥਿਰਤਾ ਅਤੇ ਸਰਗਰਮ ਭਾਗੀਦਾਰੀ ਸੁਨਿਸ਼ਚਿਤ ਕਰਨ ਦੀ ਦਿਸ਼ਾ ਵਿੱਚ ਗ੍ਰਹਿ ਮੰਤਰਾਲੇ ਦੁਆਰਾ ਕੀਤੇ ਜਾ ਰਹੇ ਵਿਭਿੰਨ ਪ੍ਰਯਾਸਾਂ ਵਿੱਚੋਂ ਇੱਕ ਹੈ। ਸਵੱਛਤਾ ਸਹੁੰ ਵਿੱਚ ਸਾਡੇ ਪਰਿਵੇਸ਼ (ਆਲੇ ਦੁਆਲੇ ਨੂੰ) ਸਵੱਛ ਰੱਖਣ, ਕਚਰੇ ਦੇ ਜ਼ਿੰਮੇਦਾਰ ਨਿਪਟਾਰੇ ਨੂੰ ਹੁਲਾਰਾ ਦੇਣਾ ਅਤੇ ਰੋਜ਼ਾਨਾ ਜੀਵਨ ਵਿੱਚ ਸਥਾਈ ਪ੍ਰਥਾਵਾਂ ਨੂੰ ਅਪਣਾਉਣ ਦੇ ਮਹੱਤਵ ‘ਤੇ ਜ਼ੋਰ ਦਿੱਤਾ ਗਿਆ।

ਇਸ ਅਵਸਰ ‘ਤੇ ਸਕੱਤਰ (ਬਾਰਡਰ ਮੈਨੇਜਮੈਂਟ) ਨੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਨਿਜੀ ਅਤੇ ਪੇਸ਼ੇਵਰ ਜੀਵਨ ਵਿੱਚ ਸਵੱਛ ਭਾਰਤ ਅਭਿਯਾਨ ਵਿੱਚ ਆਪਣਾ ਯੋਗਦਾਨ ਜਾਰੀ ਰੱਖਣ ਦੇ ਲਈ ਪ੍ਰੋਤਸਾਹਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਗ੍ਰਹਿ ਮੰਤਰਾਲਾ ਇੱਕ ਸਵੱਛ, ਹਰਿਤ ਭਾਰਤ ਦੇ ਵਿਜ਼ਨ ਦੇ ਪ੍ਰਤੀ ਵਚਨਬੱਧ ਹੈ ਅਤੇ ਸਵੱਛਤਾ, ਸਥਿਰਤਾ ਅਤੇ ਵਾਤਾਵਰਣ ਸੁਰੱਖਿਆ ਦੇ ਪ੍ਰਤੀ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਪਹਿਲਾਂ ਵਿੱਚ ਸਰਗਰਮ ਤੌਰ ‘ਤੇ ਸ਼ਾਮਲ ਹੋਣਾ ਜਾਰੀ ਰੱਖੇਗਾ।

ਸਵੱਛ ਭਾਰਤ ਅਭਿਯਾਨ ਦੇ ਪ੍ਰਤੀ ਆਪਣੀ ਵਚਨਬੱਧਤਾ ਦਰਸਾਉਂਦੇ ਹੋਏ ਵੱਡੀ ਸੰਖਿਆ ਵਿੱਚ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਅਤੇ ਕਰਮਚਾਰੀ ਸਫ਼ਾਈ ਗਤੀਵਿਧੀਆਂ ਵਿੱਚ ਸ਼ਾਮਲ ਹੋਏ ਅਤੇ ਇਹ ਸੁਨਿਸ਼ਚਿਤ ਕੀਤਾ ਗਿਆ ਦਫ਼ਤਰ ਕੈਂਪਸ ਵਿੱਚ ਆਮ ਸਥਾਨ ਕਚਰੇ ਤੋਂ ਮੁਕਤ ਹੋਣ। ਇਹ ਸਮੂਹਿਕ ਸਵੱਛਤਾ ਅਭਿਯਾਨ ਵਾਤਾਵਰਣ ਨੂੰ ਸਵੱਛ ਰੱਖਣ ਵਿੱਚ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਦੇ ਪ੍ਰਯਾਸ ਦੇ ਰੂਪ ਵਿੱਚ ਕੰਮ ਕਰਦਾ ਹੈ।

ਵਾਤਾਵਰਣ ਸੁਰੱਖਇਆ ਅਤੇ ਇੱਕ ਹਰਿਤ ਭਵਿੱਖ ਦੇ ਪ੍ਰਤੀ ਆਪਣੇ ਸਮਰਪਣ ਨੂੰ ਦਰਸਾਉਂਦੇ ਹੋਏ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ ਦੇ ਤਹਿਤ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨੌਰਥ ਬਲਾਕ ਸਥਿਤ ਪਾਰਕ ਵਿੱਚ ਪੌਧੇ ਵੀ ਲਗਾਏ।

*****

ਆਰਕੇ/ਵੀਵੀ/ਆਰਆਰ/ਪੀਐੱਸ


(Release ID: 2059042) Visitor Counter : 29