ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਨਵੀਂ ਦਿੱਲੀ ਵਿੱਚ ਸਵੱਛਤਾ ਹੀ ਸੇਵਾ, 2024 ਅਭਿਯਾਨ ਵਿੱਚ ਹਿੱਸਾ ਲਿਆ
ਕੇਂਦਰੀ ਮੰਤਰੀ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਅਧਿਕਾਰੀਆਂ ਨੂੰ ਸਵੱਛਤਾ ਅਤੇ ਟਿਕਾਊ ਵਾਤਾਵਰਣ ਦੀ ਸਹੁੰ ਚੁਕਾਵੀ
ਅਸ਼ਵਿਨੀ ਵੈਸ਼ਣਵ ਨੇ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ ਦੇ ਤਹਿਤ ਸੂਚਨਾ ਭਵਨ ਵਿਖੇ ਪੌਧੇ ਵੀ ਲਗਾਏ
ਸਥਾਨਕ ਸਵੱਛਤਾ ਦੇ ਲਈ ਕਮਿਊਨਿਟੀ ਸੇਵਾ ਦੀ ਪਹਿਲ ਬਹੁਤ ਮਹੱਤਵਪੂਰਨ ਹੈ: ਸ਼੍ਰੀ ਅਸ਼ਵਿਨੀ ਵੈਸ਼ਣਵ
प्रविष्टि तिथि:
25 SEP 2024 7:28PM by PIB Chandigarh
ਕੇਂਦਰ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਕੇਂਦਰੀ ਸੰਚਾਰ ਬਿਊਰੋ (ਸੀਬੀਸੀ) ਦੁਆਰਾ ਸੂਚਨਾ ਭਵਨ ਵਿਖੇ ਆਯੋਜਿਤ ਸਵੱਛਤਾ ਹੀ ਸੇਵਾ, 2024 ਅਭਿਯਾਨ ਦੇ ਤਹਿਤ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ, ਜਿਸ ਵਿੱਚ ਸਵੱਛਤਾ ਅਤੇ ਵਾਤਾਵਰਣ ਸੰਭਾਲ ਦੇ ਮਹੱਤਵ ‘ਤੇ ਜ਼ੋਰ ਦਿੱਤਾ ਗਿਆ।

ਕੇਂਦਰੀ ਮੰਤਰੀ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੂਚਨਾ ਭਵਨ ਵਿਖੇ ਸਹੁੰ ਚੁਕਾਈ, ਜਿੱਥੇ ਪ੍ਰਤੀਭਾਗੀਆਂ ਨੇ ਆਪਣੇ ਪ੍ਰਭਾਵ ਖੇਤਰ ਵਿੱਚ ਸਵੱਛਤਾ ਅਤੇ ਟਿਕਾਊ ਕਾਰਜ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀਬੱਧਤਾ ਵਿਅਕਤ ਕੀਤੀ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੁਆਰਾ ਸ਼ੁਰੂ ਕੀਤੇ ਗਏ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ ਨੂੰ ਅੱਗੇ ਵਧਾਉਂਦੇ ਹੋਏ ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਸਵੱਛਤਾ ਅਤੇ ਵਾਤਾਵਰਣ ਸੰਭਾਲ ਦੇ ਦੋਹਰੇ ਉਦੇਸ਼ ਨੂੰ ਉਜਾਗਰ ਕਰਦੇ ਹੋਏ ਪੌਧੇ ਲਗਾਉਣ ਦਾ ਅਭਿਯਾਨ ਵੀ ਸ਼ੁਰੂ ਕੀਤਾ। ਉਨ੍ਹਾਂ ਨੇ ਖੁਦ ਵੀ ਕਰਮਚਾਰੀਆਂ ਨੂੰ ਪੌਧੇ ਵੰਡੇ ਅਤੇ ਵਾਤਾਵਰਣ ਦੇ ਪ੍ਰਤੀ ਵਿਅਕਤੀਗਤ ਜ਼ਿੰਮੇਵਾਰੀ ‘ਤੇ ਜ਼ੋਰ ਦਿੱਤਾ।

ਇਸ ਅਵਸਰ ‘ਤੇ ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਸ਼੍ਰੀ ਐੱਲ.ਮੁਰੂਗਨ, ਸੂਚਨਾ ਅਤੇ ਪ੍ਰਸਾਰਣ ਸਕੱਤਰ ਸ਼੍ਰੀ ਸੰਜੈ ਜਾਜੂ, ਪ੍ਰੈੱਸ ਕੌਂਸਲ ਆਫ ਇੰਡੀਆ ਦੇ ਚੇਅਰਪਰਸਨ, ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਹੋਰ ਪ੍ਰਭਾਗਾਂ ਦੇ ਮੀਡੀਆ ਪ੍ਰਮੁੱਖ ਅਤੇ ਵੱਡੀ ਸੰਖਿਆ ਵਿੱਚ ਹੋਰ ਅਧਿਕਾਰੀਗਣ ਵੀ ਮੌਜੂਦ ਸਨ।
*********
ਧਰਮੇਂਦਰ ਤਿਵਾਰੀ
(रिलीज़ आईडी: 2059047)
आगंतुक पटल : 52