ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੇਂਦਰੀ ਆਯੁਸ਼ ਰਾਜ ਮੰਤਰੀ (ਸੁਤੰਤਰ ਚਾਰਜ) ਅਤੇ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਸ਼੍ਰੀ ਪ੍ਰਤਾਪਰਾਓ ਜਾਧਵ ਨੇ ਨੈਸ਼ਨਲ ਹੈਲਥ ਮਿਸ਼ਨ ਵਿੱਚ ਸ਼ਾਮਲ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ
Posted On:
25 SEP 2024 3:13PM by PIB Chandigarh
ਕੇਂਦਰੀ ਸਿਹਤ ਰਾਜ ਮੰਤਰੀ, ਸ਼੍ਰੀ ਪ੍ਰਤਾਪਰਾਓ ਜਾਧਵ ਨੇ ਕੱਲ੍ਹ ਇੱਥੇ ਨੈਸ਼ਨਲ ਹੈਲਥ ਮਿਸਨ (ਐੱਨਐੱਚਐੱਮ) ‘ਤੇ ਕੇਂਦਰੀ ਸਿਹਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਅਤੇ ਪੰਜਾਬ, ਕਰਨਾਟਕ ਅਤੇ ਪੱਛਮ ਬੰਗਾਲ ਦੇ ਰਾਜ ਅਧਿਕਾਰੀਆਂ ਦੇ ਨਾਲ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਨੈਸ਼ਨਲ ਹੈਲਥ ਅਥਾਰਿਟੀ ਅਤੇ ਆਯੁਸ਼ ਮੰਤਰਾਲੇ ਦੇ ਅਧਿਕਾਰੀ ਵੀ ਮੌਜੂਦ ਸਨ।
ਸਮੀਖਿਆ ਮੀਟਿੰਗ ਦੇ ਏਜੰਡੇ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਵਿੱਤੀ ਪ੍ਰਗਤੀ ਅਤੇ ਫਿਜ਼ੀਕਲ ਪ੍ਰੋਗਰੈੱਸ, ਬੁਨਿਆਦੀ ਢਾਂਚਾ ਪ੍ਰੋਜੈਕਟਾਂ ਅਤੇ ਮਨੁੱਖੀ ਸੰਸਾਧਨ, 15ਵੇਂ ਵਿੱਤ ਕਮਿਸ਼ਨ, ਐਮਰਜੈਂਸੀ ਕੋਵਿਡ ਪ੍ਰਤੀਕ੍ਰਿਆ ਪੈਕੇਜ, ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ ਅਤੇ ਆਯੁਸ਼ ਦੇ ਤਹਿਤ ਪ੍ਰਗਤੀ ਦਾ ਵਿਆਪਕ ਮੁਲਾਂਕਣ ਸ਼ਾਮਲ ਸ਼ੀ।
ਸ਼੍ਰੀ ਜਾਧਵ ਨੇ ਰਾਜਾਂ ਦੁਆਰਾ ਦਿੱਤੇ ਗਏ ਸੁਝਾਵਾਂ ‘ਤੇ ਗੌਰ ਕੀਤਾ ਅਤੇ ਰਾਜਾਂ ਦੁਆਰਾ ਦਿਸ਼ਾ-ਨਿਰਦੇਸਾਂ ਦੀ ਪਾਲਣਾ ਕਰਨ ਅਤੇ ਵਿਭਿੰਨ ਯੋਜਨਾਵਾਂ ਦੇ ਤਹਿਤ ਕੇਂਦਰ ਦੁਆਰਾ ਦਿੱਤੇ ਜਾ ਰਹੇ ਫੰਡ ਦਾ ਬਿਹਤਰ ਉਪਯੋਗ ਸੁਨਿਸ਼ਚਿਤ ਕਰਨ ‘ਤੇ ਵੀ ਜ਼ੋਰ ਦਿੱਤਾ।
ਉਨ੍ਹਾਂ ਨੇ ਦੇਸ਼ ਭਰ ਵਿੱਚ ਸਿਹਤ ਸੇਵਾਵਾਂ ਵਿੱਚ ਸੁਧਾਰ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਦੇ ਸਮਾਧਾਨ ਲਈ ਰਾਜਾਂ ਅਤੇ ਕੇਂਦਰ ਦਰਮਿਆਨ ਸਹਿਯੋਗ ਅਤੇ ਪ੍ਰਭਾਵੀ ਸੰਚਾਰ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਬਿਹਤਰ ਸਿਹਤ ਨਤੀਜਿਆਂ ਲਈ ਐੱਨਐੱਚਐੱਮ ਦੇ ਉਦੇਸ਼ਾਂ ਨੂੰ ਹਾਸਲ ਕਰਨ ਦੀ ਦਿਸ਼ਾ ਵਿੱਚ ਪ੍ਰਤੀਬੱਧਤਾ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਇਸ ਅਵਸਰ ‘ਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਸੰਯੁਕਤ ਸਕੱਤਰ ਸ਼੍ਰੀ ਸੌਰਭ ਜੈਨ, ਕਰਨਾਟਕ ਸਿਹਤ ਵਿਭਾਗ ਦੇ ਪ੍ਰਧਾਨ ਸਕੱਤਰ ਸ਼੍ਰੀ ਹਰਸ਼ ਗੁਪਤਾ, ਡਾ. ਨਵੀਨ, ਸ਼੍ਰੀ ਘਣਸ਼ਿਆਮ ਥੋਰੀ ਅਤੇ ਸ਼੍ਰੀ ਅਭਿਸ਼ੇਕ ਤਿਵਾਰੀ (ਕਰਨਾਟਕ, ਪੰਜਾਬ ਅਤੇ ਪੱਛਮ ਬੰਗਾਲ ਦੇ ਐੱਨਐੱਚਐੱਮ ਦੇ ਮੈਨੇਜਿੰਗ ਡਾਇਰੈਕਟਰ) ਅਤੇ ਕੇਂਦਰੀ ਸਿਹਤ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
***
ਐੱਮਵੀ
(Release ID: 2059049)
Visitor Counter : 27