ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਵਿਧਾਇਕ ਸ਼੍ਰੀਮਤੀ ਸੂਰਯਕਾਂਤਾ ਵਿਆਸ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕੀਤਾ
प्रविष्टि तिथि:
25 SEP 2024 7:42PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਸੁਰਸਾਗਰ ਤੋਂ ਸਾਬਕਾ ਵਿਧਾਇਕ ਸ਼੍ਰੀਮਤੀ ਸੂਰਯਕਾਂਤਾ ਵਿਆਸ ਦੇ ਅਕਾਲ ਚਲਾਣੇ 'ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਰਾਜਸਥਾਨ ਦੇ ਸੁਰਸਾਗਰ ਵਿੱਚ ਲੋਕ ਭਲਾਈ ਦੇ ਕੰਮਾਂ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।
ਇੱਕ ਐਕਸ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਰਾਜਸਥਾਨ ਦੇ ਸੂਰਸਾਗਰ ਦੀ ਸਾਬਕਾ ਵਿਧਾਇਕ ਅਤੇ ਭਾਜਪਾ ਦੀ ਸੀਨੀਅਰ ਨੇਤਾ ਸ਼੍ਰੀਮਤੀ ਸੂਰਯਕਾਂਤਾ ਵਿਆਸ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਖੇਤਰ ਵਿੱਚ ਜਨਤਕ ਭਲਾਈ ਦੇ ਆਪਣੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਹਾਲ ਦੀ ਮੇਰੀ ਜੋਧਪੁਰ ਯਾਤਰਾ ਦੌਰਾਨ ਉਨ੍ਹਾਂ ਨਾਲ ਮਿਲਣ ਦਾ ਅਵਸਰ ਪ੍ਰਾਪਤ ਹੋਇਆ ਸੀ, ਜਦੋਂ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਏਅਰਪੋਰਟ ਆ ਕੇ ਮੈਨੂੰ ਅਸ਼ੀਰਵਾਦ ਦਿੱਤਾ। ਸੋਗ ਦੀ ਇਸ ਘੜੀ ਵਿੱਚ ਮੈਂ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਪਰਿਜਨਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ। ਓਮ ਸ਼ਾਂਤੀ।”
**********
ਐੱਮਜੇਪੀਐੱਸ/ਐੱਸਟੀ
(रिलीज़ आईडी: 2059460)
आगंतुक पटल : 59
इस विज्ञप्ति को इन भाषाओं में पढ़ें:
Odia
,
English
,
Urdu
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam