ਘੱਟ ਗਿਣਤੀ ਮਾਮਲੇ ਮੰਤਰਾਲਾ
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਜੈਨ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ
ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਨੇ ਜੈਨ ਭਾਈਚਾਰੇ ਨੂੰ ਸਰਕਾਰ ਦੇ ਲਗਾਤਾਰ ਸਮਰਥਣ ਦਾ ਭਰੋਸਾ ਦਿੱਤਾ
Posted On:
27 SEP 2024 10:48PM by PIB Chandigarh
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ (ਐੱਨਸੀਐੱਮ) ਦੇ ਕਾਨਫ਼ਰੰਸ ਰੂਮ ਵਿੱਚ ਅੱਜ ਜੈਨ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਬੈਠਕ ਆਯੋਜਿਤ ਕੀਤੀ ਗਈ। ਘੱਟ ਗਿਣਤੀ ਮਾਮਲਿਆਂ ਦੇ ਰਾਜ ਮੰਤਰੀ ਸ਼੍ਰੀ ਜਾਰਜ ਕੁਰੀਅਨ ਇਸ ਬੈਠਕ ਵਿੱਚ ਮੁੱਖ ਮਹਿਮਾਨ ਸਨ। ਕਮਿਸ਼ਨ ਦੇ ਚੇਅਰਮੈਨ ਸ਼੍ਰੀ ਇਕਬਾਲ ਸਿੰਘ ਲਾਲਪੁਰਾ, ਉਪ ਚੇਅਰਮੈਨ ਸ਼੍ਰੀ ਕੇ.ਕੇ. ਦੇਬੂ, ਕਮਿਸ਼ਨ ਦੇ ਮੈਂਬਰ ਅਤੇ ਅਧਿਕਾਰੀ ਅਤੇ ਜੈਨ ਸਮਾਜ ਦੇ ਮੈਂਬਰ ਹਾਜ਼ਰ ਸਨ। ਬੈਠਕ ਵਿੱਚ ਜੈਨ ਭਾਈਚਾਰੇ ਦੇ ਨੁਮਾਇੰਦਿਆਂ ਨੇ ਉਨ੍ਹਾਂ ਨਾਲ ਸੰਬੰਧਿਤ ਮੁੱਦਿਆਂ ’ਤੇ ਗੱਲਬਾਤ ਕੀਤੀ।
ਰਾਜ ਮੰਤਰੀ ਨੇ ਜੈਨ ਭਾਈਚਾਰੇ ਦੀਆਂ ਪਟੀਸ਼ਨਾਂ ’ਤੇ ਵਿਚਾਰ ਕਰਨ ਅਤੇ ਭਾਈਚਾਰੇ ਨੂੰ ਸਰਕਾਰ ਵੱਲੋਂ ਲਗਾਤਾਰ ਸਮਰਥਨ ਦੇਣ ਦਾ ਭਰੋਸਾ ਦਿੱਤਾ। ਚੇਅਰਮੈਨ ਨੇ ਦੱਸਿਆ ਕਿ ਕਮਿਸ਼ਨ ਪਹਿਲਾਂ ਹੀ ਕਈ ਪ੍ਰਮੁੱਖ ਮੁੱਦਿਆਂ ’ਤੇ ਕਾਰਵਾਈ ਕਰ ਚੁੱਕਿਆ ਹੈ ਅਤੇ ਬਾਕੀ ਮੁੱਦਿਆਂ ਨੂੰ ਵੀ ਛੇਤੀ ਹੀ ਸੰਬੰਧਿਤ ਅਧਿਕਾਰੀਆਂ ਦੇ ਸਾਹਮਣੇ ਰਖੇਗਾ।
**********
ਐੱਸਐੱਸ/ ਪੀਕੇ
(Release ID: 2060619)
Visitor Counter : 27