ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ
ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੱਛਮ ਏਸ਼ੀਆ ਵਿੱਚ ਹਾਲ ਹੀ ਵਿੱਚ ਹੋਏ ਘਟਨਾਕ੍ਰਮਾਂ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ
ਪ੍ਰਧਾਨ ਮੰਤਰੀ ਨੇ ਇਸ ਗੱਲ ‘ਕੇ ਜ਼ੋਰ ਦਿੱਤਾ ਕਿ ਆਤੰਕਵਾਦ ਦਾ ਕਿਸੇ ਵੀ ਰੂਪ ਅਤੇ ਅਭਿਵਿਅਕਤੀ ਵਿੱਚ ਕੋਈ ਸਥਾਨ ਨਹੀਂ ਹੈ
ਪ੍ਰਧਾਨ ਮੰਤਰੀ ਨੇ ਖੇਤਰੀ ਤਣਾਅ ਨੂੰ ਰੋਕਣ ਅਤੇ ਸਾਰੇ ਬੰਧਕਾਂ ਦੀ ਸੁਰੱਖਿਅਤ ਰਿਹਾਈ ਦੀ ਮਹੱਤਵਪੂਰਨ ਜ਼ਰੂਰਤ ‘ਤੇ ਜ਼ੋਰ ਦਿੱਤਾ
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਦਾ ਸਮਰਥਨ ਕਰਨ ਲਈ ਤਿਆਰ ਹੈ
ਦੋਵਾਂ ਨੇਤਾਵਾਂ ਨੇ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ‘ਤੇ ਚਰਚਾ ਕੀਤੀ
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਦੁਨੀਆ ਭਰ ਦੇ ਯਹੂਦੀ ਲੋਕਾਂ ਨੂੰ ਰੋਸ਼ ਹਸ਼ਨਾਹ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
Posted On:
30 SEP 2024 11:45PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫੋਨ ‘ਤੇ ਗੱਲ ਕੀਤੀ।
ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨੂੰ ਪੱਛਮ ਏਸ਼ੀਆ ਦੇ ਹਾਲੀਆ ਘਟਨਾਕ੍ਰਮਾਂ ਤੋਂ ਜਾਣੂ ਕਰਵਾਇਆ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਆਤੰਕਵਾਦ ਦੇ ਕਿਸੀ ਵੀ ਰੂਪ ਜਾਂ ਅਭਿਵਿਅਕਤੀ ਲਈ ਕੋਈ ਜਗ੍ਹਾ ਨਹੀਂ ਹੈ। ਪ੍ਰਧਾਨ ਮੰਤਰੀ ਨੇ ਖੇਤਰੀ ਤਣਾਅ ਨੂੰ ਰੋਕਣ ਅਤ ਸਾਰੇ ਬੰਧਕਾਂ ਦੀ ਸੁਰੱਖਿਅਤ ਰਿਹਾਈ ਲਈ ਕੰਮ ਕਰਨ ਦੀ ਮਹੱਤਵਪੂਰਨ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਦੇ ਲਈ ਤਿਆਰ ਹੈ।
ਦੋਵਾਂ ਨੇਤਾਵਾਂ ਨੇ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਦੁਵੱਲੇ ਮੁੱਦਿਆਂ ‘ਤੇ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਰੋਸ਼ ਹਸ਼ਨਾਹ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਵਿਸ਼ਵ ਭਰ ਦੇ ਯਹੂਦੀ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਦੋਵਾਂ ਨੇਤਾਵਾਂ ਨੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਵਿਅਕਤ ਕੀਤੀ।
****
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(Release ID: 2060690)
Visitor Counter : 30
Read this release in:
Telugu
,
English
,
Urdu
,
Urdu
,
Marathi
,
Hindi
,
Bengali
,
Assamese
,
Manipuri
,
Gujarati
,
Odia
,
Tamil
,
Kannada
,
Malayalam