ਰਾਸ਼ਟਰਪਤੀ ਸਕੱਤਰੇਤ
ਜਮਾਇਕਾ ਦੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
Posted On:
01 OCT 2024 8:49PM by PIB Chandigarh
ਜਮਾਇਕਾ ਦੇ ਪ੍ਰਧਾਨ ਮੰਤਰੀ, ਮਾਣਯੋਗ ਐਂਡ੍ਰਿਊ ਹੋਲਨੇਸ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਹੋਲਨੇਸ ਦਾ ਭਾਰਤ ਦੀ ਪਹਿਲੀ ਯਾਤਰਾ ‘ਤੇ ਸੁਆਗਤ ਕਰਦੇ ਹੋਏ ਰਾਸ਼ਟਰਪਤੀ ਨੇ ਕਿਹਾ ਕਿ ਜਮਾਇਕਾ ਭਾਰਤੀਆਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ, ਖਾਸ ਤੌਰ ‘ਤੇ ਕ੍ਰਿਕੇਟ ਅਤੇ ਸੰਗੀਤ ਦੇ ਪ੍ਰਤੀ ਸਾਡੇ ਸਾਂਝਾ ਪ੍ਰੇਮ ਦੇ ਕਾਰਨ। ਉਨ੍ਹਾਂ ਨੇ ਕਿਹਾ ਕਿ ਜਮਾਇਕਾ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀ ਵੀ ਸਾਡੇ ਰਿਸ਼ਤੇ ਵਿੱਚ ਇੱਕ ਬਹੁਤ ਹੀ ਮਹੱਤਵਪੂਰਨ ਕੜੀ ਹਨ।
ਰਾਸ਼ਟਰਪਤੀ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਭਾਰਤ-ਜਮਾਇਕਾ ਦੇ ਸਬੰਧ ਵਪਾਰ ਅਤੇ ਅਰਥਵਿਵਸਥਾ ਸਹਿਤ ਅਨੇਕ ਖੇਤਰਾਂ ਵਿੱਚ ਲਗਾਤਾਰ ਵਧ ਰਹੇ ਹਨ।
ਦੋਨੋਂ ਨੇਤਾਵਾਂ ਨੇ ਇਸ ਗੱਲ ‘ਤੇ ਸਹਿਮਤੀ ਵਿਅਕਤ ਕੀਤੀ ਕਿ ਸੰਸਦੀ, ਅਕਾਦਮਿਕ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਦੇ ਨਾਲ-ਨਾਲ ਅੰਤਰਰਾਸ਼ਟਰੀ ਮੰਚਾਂ ‘ਤੇ ਸਹਿਯੋਗ ਦੇ ਮਾਧਿਅਮ ਨਾਲ ਵਿਭਿੰਨ ਪੱਧਰਾਂ ‘ਤੇ ਸਾਂਝੇਦਾਰੀ ਨੂੰ ਹੋਰ ਅਧਿਕ ਗੂੜ੍ਹਾ ਬਣਾਉਣ ਦੀ ਜ਼ਰੂਰਤ ਹੈ।
ਰਾਸ਼ਟਰਪਤੀ ਨੇ ਭਾਰਤ ਦੁਆਰਾ ਆਯੋਜਿਤ ਵੌਇਸ ਆਫ ਦਾ ਗਲੋਬਲ ਸਾਊਥ ਸਮਿਟ ਦੇ ਤਿੰਨੋਂ ਸੰਸਕਰਣਾਂ ਵਿੱਚ ਜਮਾਇਕਾ ਦੀ ਭਾਗੀਦਾਰੀ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਦੋਨੋਂ ਦੇਸ਼ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਸਹਿਤ ਬਹੁਪੱਖੀ ਸੰਸਥਾਵਾਂ ਵਿੱਚ ਸੁਧਾਰ ਦੇ ਪ੍ਰਬਲ ਸਮਰਥਕ ਹਨ ਅਤੇ ਇਸ ਨੂੰ ਪ੍ਰਾਪਤ ਕਰਨ ਦੇ ਲਈ ਐੱਲ-69 ਜਿਹੇ ਸਮੂਹਾਂ ਦੇ ਹਿੱਸੇ ਦੇ ਰੂਪ ਵਿੱਚ ਮਿਲ ਕੇ ਕੰਮ ਕਰ ਰਹੇ ਹਨ।
ਰਾਸ਼ਟਰਪਤੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਪ੍ਰਧਾਨ ਮੰਤਰੀ ਹੋਲਨੇਸ ਦੀ ਯਾਤਰਾ ਨਾਲ ਦੋਨੋਂ ਦੇਸ਼ਾਂ ਦਰਮਿਆਨ ਸਬੰਧ ਨੂੰ ਹੋਰ ਹੁਲਾਰਾ ਮਿਲੇਗਾ।
*** *** *** ***
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(Release ID: 2061100)
Visitor Counter : 23