ਕਬਾਇਲੀ ਮਾਮਲੇ ਮੰਤਰਾਲਾ
ਪ੍ਰਧਾਨ ਮੰਤਰੀ ਕੱਲ੍ਹ ਝਾਰਖੰਡ ਵਿੱਚ ₹83,300 ਕਰੋੜ ਤੋਂ ਅਧਿਕ ਦੇ ਕਬਾਇਲੀ ਭਲਾਈ ਪ੍ਰੋਜੈਕਟਾਂ ਨੂੰ ਲਾਂਚ ਕਰਨਗੇ: ਸ਼੍ਰੀ ਜੁਏਲ ਓਰਮ ਨੇ ਹਜ਼ਾਰੀ ਬਾਗ ਵਿੱਚ ਹੋਣ ਵਾਲੇ ਸ਼ਾਨਦਾਰ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ
Posted On:
01 OCT 2024 6:56PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2 ਅਕਤੂਬਰ, 2024 ਨੂੰ ਹਜ਼ਾਰੀ ਬਾਗ (ਝਾਰਖੰਡ) ਵਿੱਚ ਧਰਤੀ ਆਬਾ ਜਨਜਾਤੀਯ ਗ੍ਰਾਮ ਉਤਕਰਸ਼ ਅਭਿਯਾਨ ਦੀ ਸ਼ੁਰੂਆਤ ਦੇ ਅਵਸਰ ‘ਤੇ ਹੋਣ ਵਾਲੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਨਗੇ। ਉਹ ਕੁੱਲ ₹83,300 ਕਰੋੜ ਤੋਂ ਜ਼ਿਆਦਾ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਹ ਪ੍ਰੋਜੈਕਟਸ ਕਬਾਇਲੀ ਭਾਈਚਾਰਿਆਂ ਨੂੰ ਸਸ਼ਕਤ ਬਣਾਉਣ ਅਤੇ ਰਾਜ ਭਰ ਵਿੱਚ ਗ੍ਰਾਮੀਣ ਬੁਨਿਆਦੀ ਢਾਂਚੇ ਨੂੰ ਵਧਾਉਣ ਦੇ ਪ੍ਰਯਾਸਾਂ ਨੂੰ ਉਚਿਤ ਸਮਰਥਨ ਦੇਣਗੇ। (ਕਰਟਨ ਰੇਜ਼ਰ : https://pib.gov.in/PressReleasePage.aspx?PRID=2060243)
ਧਰਤੀ ਆਬਾ ਜਨਜਾਤੀਯ ਗ੍ਰਾਮ ਉਤਕਰਸ਼ ਅਭਿਯਾਨ ਇੱਕ ਮਹੱਤਵਪੂਰਨ ਪਹਿਲ ਹੈ ਜਿਸ ਦਾ ਉਦੇਸ਼ ਖੇਤਰ ਦੇ ਸਮਾਜਿਕ –ਆਰਥਿਕ ਲੈਂਡਸਕੇਪ ਵਿੱਚ ਪਰਿਵਰਤਨਕਾਰੀ ਬਦਲਾਅ ਲਿਆਉਣ ਦੇ ਲਈ ਕਬਾਇਲੀ ਪਿੰਡਾਂ ਵਿੱਚ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣਾ ਹੈ। ਇਸ ਪਹਿਲ ਦੇ ਤਹਿਤ ਰਾਸ਼ਟਰ ਨੂੰ ਸਮਰਪਿਤ ਪ੍ਰੋਜੈਕਟਾਂ ਕਬਾਇਲੀ ਭਲਾਈ ਅਤੇ ਗ੍ਰਾਮੀਣ ਪ੍ਰਗਤੀ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਹੋਰ ਮਜ਼ਬੂਤੀ ਦੇਣਗੇ।
ਧਰਤੀ ਆਬਾ ਜਨਜਾਤੀਯ ਗ੍ਰਾਮ ਉਤਕਰਸ਼ ਅਭਿਯਾਨ ਇੱਕ ਮਹੱਤਵਪੂਰਨ ਪਹਿਲ ਹੈ ਜਿਸ ਦਾ ਉਦੇਸ਼ ਖੇਤਰ ਦੇ ਸਮਾਜਿਕ –ਆਰਥਿਕ ਪਰਿਦ੍ਰਿਸ਼ ਵਿੱਚ ਪਰਿਵਰਤਨਕਾਰੀ ਬਦਲਾਅ ਲਿਆਉਣ ਲਈ ਕਬਾਇਲੀ ਪਿੰਡਾਂ ਵਿੱਚ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣਾ ਹੈ। ਇਸ ਪਹਿਲ ਦੇ ਤਹਿਤ ਰਾਸ਼ਟਰ ਨੂੰ ਸਮਰਪਿਤ ਪ੍ਰੋਜੈਕਟਸ ਕਬਾਇਲੀ ਭਲਾਈ ਅਤੇ ਗ੍ਰਾਮੀਣ ਪ੍ਰਗਤੀ ਦੇ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਹੋਰ ਮਜ਼ਬੂਤੀ ਦੇਣਗੇ।
ਪ੍ਰਧਾਨ ਮੰਤਰੀ ਦੇ ਦੌਰੇ ਦੀ ਤਿਆਰੀ ਲਈ, ਕੇਂਦਰੀ ਕਬਾਇਲੀ ਮਾਮਲੇ ਮੰਤਰੀ ਸ਼੍ਰੀ ਜੁਏਲ ਓਰਮ ਨੇ ਇਸ ਇਤਿਹਾਸਿਕ ਆਯੋਜਨ ਦੀਆਂ ਵਿਵਸਥਾਵਾਂ ਦੀ ਸਮੀਖਿਆ ਕਰਨ ਲਈ 30 ਸਤੰਬਰ, 2024 ਨੂੰ ਹਜ਼ਾਰੀਬਾਗ ਦਾ ਦੌਰਾ ਕੀਤਾ। ਸਾਰੀਆਂ ਯੋਜਨਾਵਾਂ ਦਾ ਸਾਵਧਾਨੀਪੂਰਵਕ ਲਾਗੂਕਰਨ ਸੁਨਿਸ਼ਚਿਤ ਕਰਨ ਲਈ ਸ਼੍ਰੀ ਓਰਮ ਦੇ ਨਾਲ ਕਬਾਇਲੀ ਮਾਮਲੇ ਮੰਤਰਾਲੇ (ਐੱਮਓਟੀਏ), ਦੇ ਸਕੱਤਰ ਅਤੇ ਸੀਨੀਅਰ ਅਧਿਕਾਰੀ ਵੀ ਉਪਸਥਿਤ ਰਹੇ।
ਆਪਣੇ ਦੌਰੇ ਦੌਰਾਨ, ਸ਼੍ਰੀ ਓਰਮ ਨੇ ਪ੍ਰੋਗਰਾਮ ਦਾ ਸੁਚਾਰੂ ਸੰਚਾਲਨ ਸੁਨਿਸ਼ਚਿਤ ਕਰਨ ਲਈ ਪ੍ਰੋਗਰਾਮ ਸਥਲ ਅਤੇ ਹੋਰ ਜ਼ਰੂਰੀ ਵਸਤੂਆਂ ਦਾ ਗਹਿਰਾ ਨਿਰੀਖਣ ਕੀਤਾ। ਉਨ੍ਹਾਂ ਨੇ ਸਥਾਨਕ ਅਧਿਕਾਰੀਆਂ ਅਤੇ ਆਯੋਜਕਾਂ ਦੇ ਨਾਲ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਵੀ ਕੀਤੀ, ਜਿਸ ਵਿੱਚ ਪ੍ਰੋਗਰਾਮ ਦੀਆਂ ਤਿਆਰੀਆਂ ਵਿੱਚ ਗੁਣਵੱਤਾ ਅਤੇ ਕੁਸ਼ਲਤਾ ਸੁਨਿਸ਼ਚਿਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ।
*****
ਵੀਐੱਮ
(Release ID: 2063369)
Visitor Counter : 21