ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ
ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿਊਐੱਮ) ਨੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ/ਡੀਪੀਸੀਸੀ ਨੂੰ ਹਵਾ ਦੀ ਗੁਣਵੱਤਾ ਨਾਲ ਸਬੰਧਤ ਸ਼ਿਕਾਇਤਾਂ ਦੇ ਹੱਲ ਕਰਨ ਦੇ ਯਤਨਾਂ ਨੂੰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ
ਇਹ ਨਿਰਦੇਸ਼ ਬਿਹਤਰ ਨਿਗਰਾਨੀ, ਜਵਾਬਦੇਹੀ ਅਤੇ ਲਾਗੂਕਰਨ ਰਾਹੀਂ ਹਵਾ ਪ੍ਰਦੂਸ਼ਣ ਨਾਲ ਸਬੰਧਤ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦਾ ਇੱਕ ਯਤਨ ਹੈ
Posted On:
08 OCT 2024 6:05PM by PIB Chandigarh
ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਅਤੇ ਨਾਲ ਲੱਗਦੇ ਖੇਤਰਾਂ ਵਿੱਚ ਹਵਾ ਗੁਣਵੱਤਾ ਪ੍ਰਬੰਧਨ ਲਈ ਕਮਿਸ਼ਨ ਨੇ ਅੱਜ ਐੱਨਸੀਆਰ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ/ਡੀਪੀਸੀਸੀ ਨੂੰ ਹਵਾ ਦੀ ਗੁਣਵੱਤਾ ਨਾਲ ਸਬੰਧਤ ਜਨਤਕ ਸ਼ਿਕਾਇਤਾਂ ਦੇ ਹੱਲ ਲਈ ਯਤਨਾਂ ਨੂੰ ਸੁਚਾਰੂ ਬਣਾਉਣ ਅਤੇ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਪੀਸੀਬੀ ਅਤੇ ਐੱਨਸੀਆਰ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ/ਡੀਪੀਸੀਸੀ ਆਪੋ-ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਜਨਤਕ ਸ਼ਿਕਾਇਤਾਂ ਪ੍ਰਾਪਤ ਕਰਨ ਤੋਂ ਬਾਅਦ ਇਨ੍ਹਾਂ ਨੂੰ ਸਬੰਧਤ ਲਾਗੂਕਰਨ ਏਜੰਸੀ ਨੂੰ ਸੌਂਪਣ ਤੋਂ ਇਲਾਵਾ ਸੀਏਕਿਊਐੱਮ ਨੂੰ ਵੀ ਟੈਗ ਕਰਨਗੇ।
ਸ਼ਿਕਾਇਤ ਭੇਜਣ ਲਈ ਟੈਗ ਕੀਤੀ ਗਈ ਅਥਾਰਟੀ ਨੂੰ ਵੀ ਸੀਏਕਿਊਐੱਮ ਅਤੇ ਸੀਪੀਸੀਬੀ ਨੂੰ ਟੈਗ ਕਰਕੇ ਉਸੇ ਹੈਂਡਲ 'ਤੇ ਪਾਲਣਾ ਨੂੰ ਅਪਲੋਡ ਕਰਨ ਜਾਂ ਗ਼ੈਰ-ਪਾਲਣਾ ਦਾ ਕਾਰਨ ਅਪਲੋਡ ਕਰਨ ਲਈ ਨਿਰਦੇਸ਼ਿਤ ਕੀਤਾ ਜਾਵੇਗਾ।
ਇਹ ਕਦਮ ਕਮਿਸ਼ਨ ਨੂੰ ਅਜਿਹੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਦੇ ਸਮੇਂ ਅਤੇ ਪ੍ਰਭਾਵ ਦੀ ਨਿਗਰਾਨੀ ਕਰਨ ਵਿੱਚ ਵੀ ਮਦਦ ਕਰੇਗਾ। ਐੱਨਸੀਆਰ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ/ਡੀਪੀਸੀਸੀ ਨੂੰ ਸੋਸ਼ਲ ਮੀਡੀਆ ਸਮੇਤ ਵੱਖ-ਵੱਖ ਮਾਧਿਅਮਾਂ ਰਾਹੀਂ ਅਜਿਹੇ ਸਾਧਨਾਂ ਦੀ ਉਪਲਬਧਤਾ ਬਾਰੇ ਵਿਆਪਕ ਪ੍ਰਚਾਰ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।
ਐੱਨਸੀਆਰ ਰਾਜ ਸਰਕਾਰਾਂ/ਜੀਐੱਨਸੀਟੀਡੀ ਦੇ ਮੁੱਖ ਸਕੱਤਰ ਐੱਨਸੀਆਰ ਵਿੱਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਨਿਯੰਤਰਨ ਉਪਾਵਾਂ ਲਈ ਜ਼ਿੰਮੇਵਾਰ ਵੱਖ-ਵੱਖ ਅਧਿਕਾਰੀਆਂ ਨੂੰ ਵੀ ਸੰਵੇਦਨਸ਼ੀਲ ਬਣਾਉਣਗੇ। ਇਹ ਨਿਰਦੇਸ਼ ਬਿਹਤਰ ਨਿਗਰਾਨੀ, ਜਵਾਬਦੇਹੀ ਅਤੇ ਲਾਗੂਕਰਨ ਰਾਹੀਂ ਹਵਾ ਪ੍ਰਦੂਸ਼ਣ ਨਾਲ ਸਬੰਧਤ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੀ ਕੋਸ਼ਿਸ਼ ਤਹਿਤ ਜਾਰੀ ਕੀਤਾ ਗਿਆ ਹੈ।
***********
ਵੀਐੱਮ/ਜੀਐੱਸ
(Release ID: 2063374)
Visitor Counter : 26