ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲਾਓ ਪੀਡੀਆਰ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 11 OCT 2024 1:43PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਯਨਤਿਯਾਨੇ ਵਿੱਚ ਲਾਓ ਪੀਪੁਲਸ ਰੈਵੋਲਿਊਸ਼ਨਰੀ ਪਾਰਟੀ (ਐੱਲਪੀਆਰਪੀ) ਦੀ ਕੇਂਦਰੀ ਕਮੇਟੀ ਦੀ ਜਨਰਲ ਸੈਕਟਰੀ ਅਤੇ ਲਾਓ ਪੀਡੀਆਰ ਦੇ ਰਾਸ਼ਟਰਪਤੀ ਮਹਾਮਹਿਮ ਥੋਂਗਲਾਉਨ ਸਿਸੋਯੁਲਿਥ (Thongloun Sisoulith), ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਆਸੀਆਨ ਸਮਟਿ ਅਤੇ ਪੂਰਬੀ ਏਸ਼ੀਆ ਸਮਿਟ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਨ ਲਈ ਰਾਸ਼ਟਰਪਤੀ ਸਿਸੋਯੁਲਿਥ ਨੂੰ ਵਧਾਈ ਦਿੱਤੀ।

ਦੋਵੇਂ ਨੇਤਾਵਾਂ ਨੇ ਦੁਵੱਲੇ ਸਬੰਧਾਂ ‘ਤੇ ਚਰਚਾ ਕੀਤੀ ਅਤੇ ਦੋਵੇਂ ਦੇਸ਼ਾਂ ਦਰਮਿਆਨ ਗਹਿਰੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਰਤ-ਲਾਓਸ ਸਮਕਾਲੀ ਸਾਂਝੇਦਾਰੀ ਸਦੀਆਂ ਪੁਰਾਣੇ ਸੱਭਿਅਤਾਗਤ ਸਬੰਧਾਂ ਨਾਲ ਜੁੜੀ ਹੈ ਅਤੇ ਇਸ ਦੀਆਂ ਜੜ੍ਹਾਂ ਕਾਫੀ ਗਹਿਰੀਆਂ ਹਨ। ਉਨ੍ਹਾਂ ਨੇ ਦੋਵੇਂ ਦੇਸ਼ਾਂ ਦਰਮਿਆਨ ਵਿਕਾਸ ਸਾਂਝੇਦਾਰੀ, ਵਿਰਾਸਤ ਸੰਭਾਲ਼ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਦੇ ਖੇਤਰ ਵਿੱਚ ਜਾਰੀ ਸਹਿਯੋਗ ‘ਤੇ ਸੰਤੋਸ਼ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਲਾਓਸ ਅਤੇ ਭਾਰਤ ਦਰਮਿਆਨ ਸਬੰਧਾਂ ਨੂੰ ਗਤੀ ਪ੍ਰਦਾਨ ਕਰਨ ਵਿੱਚ ਭਾਰਤ ਦੀ ਐਕਟ ਈਸਟ ਪਾਲਿਸੀ ਦੀ ਪ੍ਰਮੁੱਖਤਾ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ ਕਿ 2024 ਵਿੱਚ ਇਸ ਦਾ ਇੱਕ ਦਹਾਕਾ ਪੂਰਾ ਹੋਣ ਵਾਲਾ ਹੈ।

ਪ੍ਰਧਾਨ ਮੰਤਰੀ ਨੇ ਦੋਵੇਂ ਦੇਸ਼ਾਂ ਦਰਮਿਆਨ ਸੱਭਿਅਤਾਗਤ ਸਬੰਧਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਨਵੀਂ ਨਾਲੰਦਾ ਯੂਨੀਵਰਸਿਟੀ ਅਸੀਮ ਅਵਸਰਾਂ ਨੂੰ ਪੇਸ਼ ਕਰਦੀ ਹੈ ਅਤੇ ਇਸ ਦੇ ਜ਼ਰੀਏ ਦੋਵੇਂ ਦੇਸ਼ਾਂ ਦੇ ਲੋਕਾਂ ਦਰਮਿਆਨ ਆਪਸੀ ਸੰਬਧਾਂ ਨੂੰ ਹੁਲਾਰਾ ਦਿੱਤੇ ਜਾਣ ਦੀ ਜ਼ਰੂਰਤ ਹੈ। ਰਾਸ਼ਟਰਪਤੀ ਸਿਸੋਯੁਲਿਥ ਨੇ ਚਕ੍ਰਵਾਤੀ ਤੂਫਾਨ ਯਾਗੀ ਕਾਰਨ ਆਏ ਹੜ੍ਹਾਂ ਦੇ ਮੱਦੇਨਜ਼ਰ ਲਾਓ ਪੀਡੀਆਰ ਨੂੰ ਭਾਰਤ ਦੀ ਤਰਫ ਤੋਂ ਦਿੱਤੀ ਗਈ ਮਾਨਵੀ ਸਹਾਇਤਾ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਭਾਰਤ-ਆਸੀਆਨ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਲਾਓਸ ਦੇ ਸਮਰਥਨ ਲਈ ਰਾਸ਼ਟਰਪਤੀ ਸਿਸੋਯੁਲਿਥ ਦਾ ਧੰਨਵਾਦ ਕੀਤਾ। ਇਸ ਬੈਠਕ ਵਿੱਚ ਦੋਵੇਂ ਨੇਤਾਵਾਂ ਨੇ ਆਪਸੀ ਹਿਤਾਂ ਨਾਲ ਜੁੜੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵੀ ਚਰਚਾ ਕੀਤੀ।

 

***

ਐੱਮਜੇਪੀਐੱਸ/ਐੱਸਆਰ



(Release ID: 2064327) Visitor Counter : 15